- ਪੰਜਾਬ
- No Comment
ਓਲੰਪਿਕ ਮੈਡਲ ਜੇਤੂ ਮਨੂ ਭਾਕਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਆਪਣੀ ਜਿੱਤ ਦਾ ਅਨੁਭਵ ਕੀਤਾ ਸਾਂਝਾ
ਮਨੂ ਨੇ ਪੈਰਿਸ ਓਲੰਪਿਕ ਵਿੱਚ 10 ਮੀਟਰ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਇਤਿਹਾਸ ਰਚਿਆ ਸੀ। ਭਾਰਤੀ ਨਿਸ਼ਾਨੇਬਾਜ਼ ਦੇ ਮਾਤਾ-ਪਿਤਾ ਹੀ ਨਹੀਂ, ਬਲਕਿ ਪੂਰਾ ਦੇਸ਼ ਅੱਜ ਮਾਣ ਮਹਿਸੂਸ ਕਰ ਰਿਹਾ ਹੈ।
ਓਲੰਪਿਕ ਮੈਡਲ ਜੇਤੂ ਮਨੂ ਭਾਕਰ ਨੇ ਦੇਸ਼ ਵਾਪਸ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮਨੂ ਦੀ ਜਿੱਤ ਦੀ ਹਰ ਪਾਸੇ ਚਰਚਾ ਹੈ। ਮਨੂ ਇੱਕ ਓਲੰਪਿਕ ਵਿੱਚ ਲਗਾਤਾਰ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਸ਼ੁੱਕਰਵਾਰ ਨੂੰ ਮਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਸੀਐਮ ਮਾਨ ਨੇ ਉਨ੍ਹਾਂ ਨੂੰ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ ਹੈ।
ਸੀਐਮ ਮਾਨ ਨੇ ਮਨੂ ਨਾਲ ਫੋਟੋ ਵੀ ਖਿਚਵਾਈ। ਮਨੂ ਨੇ ਪੈਰਿਸ ਓਲੰਪਿਕ ਵਿੱਚ 10 ਮੀਟਰ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਇਤਿਹਾਸ ਰਚਿਆ ਸੀ। ਭਾਰਤੀ ਨਿਸ਼ਾਨੇਬਾਜ਼ ਦੇ ਮਾਤਾ-ਪਿਤਾ ਹੀ ਨਹੀਂ ਬਲਕਿ ਪੂਰਾ ਦੇਸ਼ ਅੱਜ ਮਾਣ ਮਹਿਸੂਸ ਕਰ ਰਿਹਾ ਹੈ। ਪੂਰਾ ਦੇਸ਼ ਅੱਜ ਮਨੂ ਭਾਕਰ ਨੂੰ ਵਧਾਈ ਦੇ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਯਬ ਸੈਣੀ ਨੇ ਵੀ ਮਨੂ ਨੂੰ ਜਿੱਤ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਡ ਨੀਤੀ ਅਨੁਸਾਰ ਉਲੰਪਿਕ ਵਿੱਚ ਦੇਸ਼ ਲਈ ਕਾਂਸੀ ਦੇ ਤਗਮੇ ਜਿੱਤਣ ਵਾਲੇ ਸਾਡੇ ਸਾਰੇ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ।
ਮਨੂ ਦਾ ਪੈਰਿਸ ਓਲੰਪਿਕ ਤੱਕ ਪਹੁੰਚਣ ਦਾ ਸਫਰ ਇੰਨਾ ਆਸਾਨ ਨਹੀਂ ਸੀ। ਇਸ ਤੋਂ ਪਹਿਲਾਂ ਉਹ ਡਿਪ੍ਰੈਸ਼ਨ ‘ਚੋਂ ਵੀ ਲੰਘ ਚੁੱਕੀ ਸੀ। ਟੋਕੀਓ ਓਲੰਪਿਕ ‘ਚ ਹਾਰ ਤੋਂ ਬਾਅਦ ਉਸ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੌਰਾਨ ਮਨੂ ਦੀ ਪਿਸਤੌਲ ਨੇ ਉਸਨੂੰ ਧੋਖਾ ਦਿਤਾ ਸੀ। ਮਨੂ ਨੂੰ ਟੋਕੀਓ ਓਲੰਪਿਕ ‘ਚ ਤਕਨੀਕੀ ਖਰਾਬੀ ਕਾਰਨ ਹਾਰ ਦਾ ਸਾਹਮਣਾ ਕਰਨਾ ਪਿਆ ਸੀ।