- ਪੰਜਾਬ
- No Comment
‘ਆਪ’ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਪੇਸ਼ਕਸ਼ ਨੂੰ ਦਲੇਰੀ ਵਾਲਾ ਕਦਮ ਦੱਸਿਆ, ਵਿਰੋਧੀ ਨੇ ਕਿਹਾ ਇਹ ਮਜਬੂਰੀ ਹੈ
ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਪਹਿਲੀ ਵਾਰ ਪਾਰਟੀ ਹੈੱਡਕੁਆਰਟਰ ਪੁੱਜੇ ਕੇਜਰੀਵਾਲ ਨੇ ਆਯੋਜਿਤ ਪ੍ਰੋਗਰਾਮ ਵਿੱਚ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਦੀ ਅਦਾਲਤ ਵਿੱਚ ਇਨਸਾਫ਼ ਮਿਲਿਆ ਹੈ, ਪਰ ਹੁਣ ਉਹ ਜਨਤਾ ਦੀ ਕਚਹਿਰੀ ਵਿੱਚ ਇਨਸਾਫ਼ ਚਾਹੁੰਦੇ ਹਨ। ਮੈਂ ਇਸ ਕੁਰਸੀ ‘ਤੇ ਉਦੋਂ ਤੱਕ ਨਹੀਂ ਬੈਠਾਂਗਾ ਜਦੋਂ ਤੱਕ ਜਨਤਾ ਇਸ ਦਾ ਫੈਸਲਾ ਨਹੀਂ ਦਿੰਦੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰਕੇ ਸਿਆਸੀ ਹਲਚਲ ਮਚਾ ਦਿਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਆਗੂਆਂ ਨੇ ਉਸ ਦੇ ਫੈਸਲੇ ਨੂੰ ਦਲੇਰਾਨਾ ਕਦਮ ਦੱਸਿਆ ਹੈ।
ਇਸਦੇ ਨਾਲ ਹੀ ਵਿਰੋਧੀ ਧਿਰ ਨੇ ਇਸਨੂੰ ਕੇਜਰੀਵਾਲ ਦੀ ਮਜਬੂਰੀ ਦੱਸਿਆ ਹੈ। ਵਿਰੋਧੀ ਧਿਰ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਦਫਤਰ ਜਾ ਕੇ ਫਾਈਲਾਂ ‘ਤੇ ਦਸਤਖਤ ਕਰਨ ਤੋਂ ਰੋਕ ਦਿੱਤਾ ਹੈ। ਜਿਸ ਕਾਰਨ ਉਹ ਅਸਤੀਫਾ ਦੇਣ ਲਈ ਮਜਬੂਰ ਹਨ।
ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਪਹਿਲੀ ਵਾਰ ਪਾਰਟੀ ਹੈੱਡਕੁਆਰਟਰ ਪੁੱਜੇ ਕੇਜਰੀਵਾਲ ਨੇ ਆਯੋਜਿਤ ਪ੍ਰੋਗਰਾਮ ਵਿੱਚ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਦੀ ਅਦਾਲਤ ਵਿੱਚ ਇਨਸਾਫ਼ ਮਿਲਿਆ ਹੈ, ਪਰ ਹੁਣ ਉਹ ਜਨਤਾ ਦੀ ਕਚਹਿਰੀ ਵਿੱਚ ਇਨਸਾਫ਼ ਚਾਹੁੰਦੇ ਹਨ। ਮੈਂ ਇਸ ਕੁਰਸੀ ‘ਤੇ ਉਦੋਂ ਤੱਕ ਨਹੀਂ ਬੈਠਾਂਗਾ, ਜਦੋਂ ਤੱਕ ਜਨਤਾ ਇਸ ਦਾ ਫੈਸਲਾ ਨਹੀਂ ਦਿੰਦੀ। ਅਰਵਿੰਦ ਕੇਜਰੀਵਾਲ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਣਗੇ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਜਨਤਾ ਉਨ੍ਹਾਂ ਨੂੰ ਇਸ ਅਹੁਦੇ ‘ਤੇ ਬੈਠਣ ਲਈ ਨਹੀਂ ਕਹਿੰਦੀ, ਉਹ ਮੁੜ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ।