ਪਾਕਿਸਤਾਨ ਚੋਣਾਂ ਦੀ ਵੋਟਿੰਗ ਜਾਰੀ, ਕੱਲ੍ਹ ਆਉਣਗੇ ਨਤੀਜੇ, ਮੋਬਾਈਲ ਅਤੇ ਇੰਟਰਨੈੱਟ ਬੰਦ

ਪਾਕਿਸਤਾਨ ਚੋਣਾਂ ਦੀ ਵੋਟਿੰਗ ਜਾਰੀ, ਕੱਲ੍ਹ ਆਉਣਗੇ ਨਤੀਜੇ, ਮੋਬਾਈਲ ਅਤੇ ਇੰਟਰਨੈੱਟ ਬੰਦ

ਪਾਕਿਸਤਾਨ ਵਿੱਚ ਚੋਣਾਂ ਦੇ ਸਬੰਧ ਵਿੱਚ ਬੀਬੀਸੀ, ਦਿ ਗਾਰਡੀਅਨ ਅਤੇ ਏਐਫਪੀ ਵਰਗੇ ਵੱਡੇ ਮੀਡੀਆ ਘਰਾਣਿਆਂ ਨੇ ਆਪਣੀਆਂ ਰਿਪੋਰਟਾਂ ਵਿੱਚ ਨਵਾਜ਼ ਸ਼ਰੀਫ਼ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਦੀ ਸੰਭਾਵਨਾ ਪ੍ਰਗਟਾਈ ਹੈ।

ਪਾਕਿਸਤਾਨ ‘ਚ ਅੱਜ ਚੋਣਾਂ ਦਾ ਮਾਹੌਲ ਬਣਿਆ ਹੋਇਆ ਹੈ। ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਲਈ ਇੱਕੋ ਸਮੇਂ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8:30 ਵਜੇ ਸ਼ੁਰੂ ਹੋਈ ਅਤੇ ਸ਼ਾਮ 5:30 ਵਜੇ ਤੱਕ ਜਾਰੀ ਰਹੇਗੀ। ਦੇਰ ਰਾਤ ਤੱਕ ਨਤੀਜੇ ਸਾਹਮਣੇ ਆ ਸਕਦੇ ਹਨ।

ਚੋਣ ਕਮਿਸ਼ਨ 9 ਫਰਵਰੀ ਨੂੰ ਅਧਿਕਾਰਤ ਤੌਰ ‘ਤੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਚੋਣਾਂ ਦੌਰਾਨ ਪੂਰੇ ਪਾਕਿਸਤਾਨ ਵਿੱਚ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਬੰਦ ਹਨ। ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਕਿਹਾ ਕਿ ਇਹ ਸਰਕਾਰ ਦੀ ਤਾਨਾਸ਼ਾਹੀ ਹੈ। ਪਾਕਿਸਤਾਨ ਵਿੱਚ 24 ਕਰੋੜ ਤੋਂ ਵੱਧ ਲੋਕ ਰਹਿੰਦੇ ਹਨ। ਇਸ ਸਾਲ ਦੇਸ਼ ਵਿੱਚ ਕਰੀਬ 12.8 ਕਰੋੜ ਵੋਟਰ ਹਨ ਜੋ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਰਹੇ ਹਨ।

ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਕੁੱਲ 336 ਸੀਟਾਂ ਹਨ। ਇਨ੍ਹਾਂ ‘ਚੋਂ 266 ਸੀਟਾਂ ‘ਤੇ ਚੋਣਾਂ ਹੋ ਰਹੀਆਂ ਹਨ, ਜਦਕਿ 70 ਸੀਟਾਂ ਰਾਖਵੀਆਂ ਹਨ (60 ਔਰਤਾਂ ਲਈ, 10 ਗੈਰ-ਮੁਸਲਿਮ ਲਈ)। ਵਿੱਤੀ ਔਕੜਾਂ ਦੇ ਬਾਵਜੂਦ ਪਿਛਲੀਆਂ 4 ਚੋਣਾਂ ਦੇ ਮੁਕਾਬਲੇ ਇਸ ਵਾਰ ਦੀਆਂ ਚੋਣਾਂ ਸਭ ਤੋਂ ਮਹਿੰਗੀਆਂ ਹਨ, ਕਰੀਬ 1 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਪਾਕਿਸਤਾਨ ਵਿੱਚ ਚੋਣਾਂ ਦੇ ਸਬੰਧ ਵਿੱਚ ਬੀਬੀਸੀ, ਦਿ ਗਾਰਡੀਅਨ ਅਤੇ ਏਐਫਪੀ ਵਰਗੇ ਵੱਡੇ ਮੀਡੀਆ ਘਰਾਣਿਆਂ ਨੇ ਆਪਣੀਆਂ ਰਿਪੋਰਟਾਂ ਵਿੱਚ ਨਵਾਜ਼ ਸ਼ਰੀਫ਼ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਦੀ ਸੰਭਾਵਨਾ ਪ੍ਰਗਟਾਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੋਵੇਗਾ। ਹਾਲਾਂਕਿ, ਨਵਾਜ਼ ਜਾਂ ਕੋਈ ਵੀ ਪਾਕਿਸਤਾਨੀ ਪ੍ਰਧਾਨ ਮੰਤਰੀ ਅੱਜ ਤੱਕ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇ ਹਨ। ਮੁੱਖ ਚੋਣ ਕਮਿਸ਼ਨਰ ਸਿਕੰਦਰ ਰਜ਼ਾ ਨੇ ਕਿਹਾ ਕਿ ਅਸੀਂ ਗ੍ਰਹਿ ਮੰਤਰਾਲੇ ਨੂੰ ਇੰਟਰਨੈੱਟ ਸੇਵਾ ਨੂੰ ਲੈ ਕੇ ਕੋਈ ਨਿਰਦੇਸ਼ ਨਹੀਂ ਦਿੱਤਾ ਹੈ। ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨਾ ਏਜੰਸੀਆਂ ਅਤੇ ਮੰਤਰਾਲੇ ਦਾ ਕੰਮ ਹੈ।