- ਪੰਜਾਬ
- No Comment
ਪਰਗਟ ਸਿੰਘ ਨੇ ਹਾਈਕਮਾਂਡ ਤੋਂ ਕੀਤੀ ਮੰਗ, ਵੜਿੰਗ, ਬਾਜਵਾ, ਰੰਧਾਵਾ ਅਤੇ ਸਿੱਧੂ ਤੋਂ ਲੋਕ ਸਭਾ ਚੋਣਾਂ ਲੜਵਾਓ
ਪੰਜਾਬ ਵਿੱਚ ਕਾਂਗਰਸ ਹਾਈਕਮਾਂਡ ਨੂੰ ਲੋਕ ਸਭਾ ਚੋਣਾਂ ਵਿੱਚ ਸੂਬੇ ਦੇ ਵੱਡੇ ਆਗੂਆਂ ਨੂੰ ਮੈਦਾਨ ਵਿੱਚ ਉਤਾਰਨਾ ਚਾਹੀਦਾ ਹੈ। ਇਹ ਵਿਚਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ।
ਦੇਸ਼ ਵਿਚ ਲੋਕਸਭਾ ਚੋਣਾਂ ਵਿਚ ਘਟ ਸਮਾਂ ਰਹਿ ਗਿਆ ਹੈ ਅਤੇ ਪੰਜਾਬ ਕਾਂਗਰਸ ਦਾ ਆਪਸੀ ਵਿਵਾਦ ਸੁਲਝਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਵਿੱਚ ਕਾਂਗਰਸ ਹਾਈਕਮਾਂਡ ਨੂੰ ਲੋਕ ਸਭਾ ਚੋਣਾਂ ਵਿੱਚ ਸੂਬੇ ਦੇ ਵੱਡੇ ਆਗੂਆਂ ਨੂੰ ਮੈਦਾਨ ਵਿੱਚ ਉਤਾਰਨਾ ਚਾਹੀਦਾ ਹੈ। ਇਹ ਵਿਚਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ।
ਮੀਡੀਆ ਵੱਲੋਂ ‘ਵੱਡੇ ਆਗੂਆਂ’ ਬਾਰੇ ਪੁੱਛੇ ਜਾਣ ‘ਤੇ ਪਰਗਟ ਸਿੰਘ ਪਹਿਲਾਂ ਤਾਂ ਟਾਲ-ਮਟੋਲ ਕਰਦੇ ਰਹੇ, ਪਰ ਵਾਰ-ਵਾਰ ਪੁੱਛੇ ਜਾਣ ‘ਤੇ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਲਿਆ।
ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਜਾਣਾ ਚਾਹੀਦਾ ਹੈ। ਆਪਣੀ ਗੱਲ ‘ਤੇ ਜ਼ੋਰ ਦਿੰਦਿਆਂ ਪਰਗਟ ਸਿੰਘ ਨੇ ਕਿਹਾ ਕਿ ਜੋ ਲੋਕ ਲੰਗੋਟ ਪਾ ਕੇ ਅਖਾੜੇ ਵਿਚ ਘੁੰਮਦੇ ਰਹਿੰਦੇ ਹਨ, ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਮੈਦਾਨ ਵਿਚ ਉਤਾਰਿਆ ਜਾਣਾ ਚਾਹੀਦਾ ਹੈ। ਇਸ ਸਵਾਲ ‘ਤੇ ਕਿ ਕੀ ਪਰਗਟ ਸਿੰਘ ਖੁਦ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ ਜਾਂ ਨਹੀਂ, ਉਨ੍ਹਾਂ ਕਿਹਾ ਕਿ ਇਹ ਸਵਾਲ ਮੈਨੂੰ ਹਾਈਕਮਾਂਡ ਨੇ ਵੀ ਪੁੱਛਿਆ ਸੀ, ਜਿਸ ਦੇ ਜਵਾਬ ‘ਚ ਮੈਂ ਹਾਈਕਮਾਨ ਨੂੰ ਕਿਹਾ ਹੈ ਕਿ ਮੈਂ ਜਿਥੋਂ ਮਰਜ਼ੀ ਤਿਆਰ ਹਾਂ, ਪੰਜਾਬ ਵਿੱਚ ਟਿਕਟ ਦਿੱਤੀ ਜਾਵੇ।
ਜਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਅਜੇ ਤੱਕ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਇਸ ਦੌਰਾਨ ਸੋਮਵਾਰ ਨੂੰ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਹ ਪੰਜਾਬ ਦੀ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਦੇ ਖਿਲਾਫ ਚੋਣ ਲੜਨਗੇ।