ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦਾ ਕਾਰਡ ਹੋਇਆ ਵਾਇਰਲ, ਸਤੰਬਰ ‘ਚ ਹੋਵੇਗੀ ਰਿਸੈਪਸ਼ਨ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦਾ ਕਾਰਡ ਹੋਇਆ ਵਾਇਰਲ, ਸਤੰਬਰ ‘ਚ ਹੋਵੇਗੀ ਰਿਸੈਪਸ਼ਨ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਦੋਸਤੀ ਫਿਲਮ ‘ਚਮਕੀਲਾ’ ਦੀ ਸ਼ੂਟਿੰਗ ਦੌਰਾਨ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਦੋਸਤੀ ਪਿਆਰ ‘ਚ ਬਦਲ ਗਈ ਅਤੇ ਹੁਣ ਉਹ ਵਿਆਹ ਕਰਨ ਵਾਲੇ ਹਨ।


ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਪਿੱਛਲੇ ਦਿਨੀ ਸਗਾਈ ਕਰਕੇ ਸਭ ਨੂੰ ਹੈਰਾਣ ਕਰ ਦਿਤਾ ਸੀ। ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਹਾਲ ਹੀ ‘ਚ ਮੰਗਣੀ ਕੀਤੀ ਹੈ ਅਤੇ ਆਪਣੇ ਪਿਆਰ ਦਾ ਐਲਾਨ ਕੀਤਾ ਹੈ। ਮੰਗਣੀ ਦੀਆਂ ਤਸਵੀਰਾਂ ਕਾਫੀ ਸਮੇਂ ਤੱਕ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹੀਆਂ। ਇਸ ਤੋਂ ਬਾਅਦ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ।

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਕਈ ਵਾਰ ਰਾਜਸਥਾਨ ਜਾਂਦੇ ਵੀ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਦੋਵੇਂ ਰਾਜਸਥਾਨ ‘ਚ ਵਿਆਹ ਕਰਨਗੇ। ਵਿਆਹ ਨਾਲ ਜੁੜੇ ਵੇਰਵੇ ਕੱਲ੍ਹ ਸਾਹਮਣੇ ਆਏ ਸਨ ਅਤੇ ਸੱਦਾ ਪੱਤਰ ਵਾਇਰਲ ਹੋ ਰਿਹਾ ਹੈ। ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਇਸ ਸੱਦਾ ਪੱਤਰ ਨੂੰ ਲੋਕ ਲਗਾਤਾਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ।

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਰਿਸੈਪਸ਼ਨ ਦਾ ਸੱਦਾ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਦੋਵੇਂ ਇਸ ਮਹੀਨੇ ਰਾਜਸਥਾਨ ਦੇ ਝੀਲ ਸ਼ਹਿਰ ਉਦੈਪੁਰ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਕਾਰਡ ਨੂੰ ਹਾਥੀ ਦੰਦ ਅਤੇ ਸੁਨਹਿਰੀ ਰੰਗ ਨਾਲ ਸਜਾਇਆ ਗਿਆ ਹੈ।

ਸੂਤਰਾਂ ਮੁਤਾਬਕ ਵਿਆਹ ਦੀਆਂ ਰਸਮਾਂ 23-24 ਸਤੰਬਰ ਨੂੰ ਹੋਟਲ ਲੀਲਾ ਪੈਲੇਸ ਅਤੇ ਉਦੈਵਿਲਾਸ ‘ਚ ਹੋਣਗੀਆਂ। ਇਸ ਦੌਰਾਨ ਰਾਜਨੀਤੀ ਅਤੇ ਬਾਲੀਵੁੱਡ ਜਗਤ ਦੀਆਂ ਕਈ ਵੱਡੀਆਂ ਹਸਤੀਆਂ ਉਦੈਪੁਰ ਆਉਣਗੀਆਂ। ਸੂਤਰਾਂ ਦੀ ਮੰਨੀਏ ਤਾਂ ਮਹਿੰਦੀ, ਹਲਦੀ ਅਤੇ ਸੰਗੀਤ ਪ੍ਰੋਗਰਾਮ 23 ਸਤੰਬਰ ਤੋਂ ਸ਼ੁਰੂ ਹੋਣਗੇ। ਇਸ ਦੇ ਨਾਲ ਹੀ ਚਰਚਾ ਹੈ ਕਿ ਵਿਆਹ ਤੋਂ ਬਾਅਦ ਗੁਰੂਗ੍ਰਾਮ ‘ਚ ਰਿਸੈਪਸ਼ਨ ਵੀ ਰੱਖੀ ਜਾਵੇਗੀ।

ਇਸ ਪ੍ਰੋਗਰਾਮ ‘ਚ ਪਰਿਣੀਤੀ ਦੀ ਭੈਣ ਪ੍ਰਿਅੰਕਾ ਚੋਪੜਾ ਅਤੇ ਉਨ੍ਹਾਂ ਦੇ ਪਤੀ ਨਿਕ ਜੋਨਸ ਸਮੇਤ ਕਈ ਫਿਲਮੀ ਹਸਤੀਆਂ ਦੇ ਸ਼ਾਮਲ ਹੋਣ ਦੀਆਂ ਖਬਰਾਂ ਹਨ। ਦਿੱਲੀ ਅਤੇ ਹੋਰ ਰਾਜਾਂ ਦੇ ਨੇਤਾਵਾਂ ਦੇ ਵੀ ਵਿਆਹ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ‘ਚ ਕਰੀਬੀ ਦੋਸਤ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਜਾਣਕਾਰੀ ਮੁਤਾਬਕ ਸਗਾਈ ਸਮਾਰੋਹ ‘ਚ 150 ਮਹਿਮਾਨ ਸ਼ਾਮਲ ਹੋਏ ਸਨ। ਖਬਰਾਂ ਮੁਤਾਬਕ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਦੋਸਤੀ ਫਿਲਮ ‘ਚਮਕੀਲਾ’ ਦੀ ਸ਼ੂਟਿੰਗ ਦੌਰਾਨ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਦੋਸਤੀ ਪਿਆਰ ‘ਚ ਬਦਲ ਗਈ ਅਤੇ ਹੁਣ ਉਹ ਵਿਆਹ ਕਰਨ ਵਾਲੇ ਹਨ।