- ਪੰਜਾਬ
- No Comment
ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਸਥਿਤੀ ਖ਼ਰਾਬ, ਲੋਕਾਂ ਨੂੰ ਕਰਨਾ ਪੈ ਰਿਹਾ ਹੈ ਭਾਰੀ ਦਿੱਕਤਾਂ ਦਾ ਸਾਹਮਣਾ : ਪਰਮਿੰਦਰ ਸਿੰਘ ਢੀਂਡਸਾ
ਢੀਂਡਸਾ ਨੇ ਕਿਹਾ ਕਿ ‘ਆਪ’ ਸਰਕਾਰ ਕੋਲ ਝੂਠੇ ਦਾਅਵੇ ਕਰਨ ਅਤੇ ਡਰਾਮੇਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਲੋਕਾਂ ਦੀਆਂ ਅੱਖਾਂ ਵਿੱਚ ਧੂੜ ਸੁੱਟੀ ਜਾ ਰਹੀ ਹੈ। ਪਰ ਜਨਤਾ ਆਉਣ ਵਾਲੇ ਸਮੇਂ ਵਿੱਚ ਇਸ ਸਰਕਾਰ ਨੂੰ ਜਵਾਬ ਦੇਵੇਗੀ।
ਦੇਸ਼ ਵਿਚ ਚੋਣਾਂ ਦਾ ਮਾਹੌਲ ਬਣਿਆ ਹੋਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ‘ਆਪ’ ਸਰਕਾਰ ਲੋਕ ਹਿੱਤਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ‘ਆਪ’ ਆਗੂ ਸੰਗਰੂਰ ਨੂੰ ਆਪਣੀ ਰਾਜਧਾਨੀ ਦੱਸ ਰਹੇ ਹਨ। ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਐਤਵਾਰ ਨੂੰ ਸਰਹੰਦ ਚੋਅ ਵਿਖੇ ਖਸਤਾਹਾਲ ਪੁਲ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਇਸ ਪੁਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਮੁੱਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ਅਤੇ ਇਸ ਇਲਾਕੇ ਦੇ ਹਨ। ਇੰਨਾ ਹੀ ਨਹੀਂ ਪੰਜਾਬ ਮੰਤਰੀ ਮੰਡਲ ਵਿੱਚ ਦੋ ਮੰਤਰੀ ਵੀ ਇਸੇ ਖੇਤਰ ਦੇ ਹਨ। ਪਰ ਸਰਕਾਰ ਇਸ ਪੁਲ ਦਾ ਨਿਰਮਾਣ ਕਰਵਾਉਣ ਵਿੱਚ ਨਾਕਾਮ ਰਹੀ ਹੈ ਅਤੇ ਲੋਕ ਨਿੱਤ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।
ਢੀਂਡਸਾ ਨੇ ਕਿਹਾ ਕਿ ਇਸ ਸਰਕਾਰ ਕੋਲ ਝੂਠੇ ਦਾਅਵੇ ਕਰਨ ਅਤੇ ਡਰਾਮੇਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਲੋਕਾਂ ਦੀਆਂ ਅੱਖਾਂ ਵਿੱਚ ਧੂੜ ਸੁੱਟੀ ਜਾ ਰਹੀ ਹੈ। ਪਰ ਜਨਤਾ ਆਉਣ ਵਾਲੇ ਸਮੇਂ ਵਿੱਚ ਇਸ ਸਰਕਾਰ ਨੂੰ ਜਵਾਬ ਦੇਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲ ਦੀ ਹਾਲਤ ਨਾ ਸੁਧਾਰੀ ਗਈ ਤਾਂ ਅਕਾਲੀ ਦਲ ਦੀ ਸਥਾਨਕ ਟੀਮ ਇਸ ਸਬੰਧੀ ਆਵਾਜ਼ ਬੁਲੰਦ ਕਰੇਗੀ।