ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ, ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ, ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ

ਪ੍ਰਨੀਤ ਕੌਰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਵੇਗੀ, ਇਹ ਉਦੋਂ ਹੀ ਤੈਅ ਹੋ ਗਿਆ ਸੀ, ਜਦੋਂ ਕੈਪਟਨ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ।

ਪ੍ਰਨੀਤ ਕੌਰ ਜਲਦ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਸਕਦੀ ਹੈ। 79 ਸਾਲਾ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। ਇਸ ਗੱਲ ਦਾ ਸੰਕੇਤ ਸਾਬਕਾ ਮੁੱਖ ਮੰਤਰੀ ਤੇ ਪ੍ਰਨੀਤ ਕੌਰ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ।

ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। ਕੈਪਟਨ ਨੇ ਕਿਹਾ ਕਿ ਉਸਦਾ ਟਰੈਕ ਰਿਕਾਰਡ ਬਹੁਤ ਵਧੀਆ ਹੈ। ਉਹ ਪੰਜ ਵਾਰ ਚੋਣ ਲੜ ਚੁੱਕੀ ਹੈ। ਜਿਸ ‘ਚੋਂ ਉਹ 4 ਵਾਰ ਜਿੱਤ ਵੀ ਚੁੱਕੀ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ। ਦੱਸ ਦੇਈਏ ਕਿ ਪ੍ਰਨੀਤ ਕੌਰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਵੇਗੀ, ਇਹ ਉਦੋਂ ਹੀ ਤੈਅ ਹੋ ਗਿਆ ਸੀ, ਜਦੋਂ ਕੈਪਟਨ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ। ਇਹੀ ਕਾਰਨ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ 3 ਫਰਵਰੀ 2023 ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ।

ਪਰਨੀਤ ਕੌਰ ਨੇ ਪਾਰਟੀ ਤੋਂ ਅਸਤੀਫਾ ਨਹੀਂ ਦਿੱਤਾ ਤਾਂ ਜੋ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਨਾ ਹੋ ਜਾਵੇ। ਮੌਜੂਦਾ ਲੋਕ ਸਭਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ ਅਤੇ ਮਾਰਚ ਮਹੀਨੇ ਵਿੱਚ ਕਿਸੇ ਵੀ ਸਮੇਂ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਖਤਮ ਹੋਣ ਨਾਲ ਪ੍ਰਨੀਤ ਕੌਰ ਭਾਜਪਾ ਦੀ ਮੈਂਬਰਸ਼ਿਪ ਲੈ ਲਵੇਗੀ।

ਭਾਜਪਾ ‘ਚ 75 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟਿਕਟ ਨਾ ਦੇਣ ਦੀ ਨੀਤੀ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਪਟਿਆਲਾ ਸੀਟ ਅਤੇ ਕੈਪਟਨ ਪਰਿਵਾਰ ਨੂੰ ਦੇਖਦਿਆਂ ਭਾਜਪਾ ਆਪਣੀ ਨੀਤੀ ਬਦਲ ਸਕਦੀ ਹੈ, ਕਿਉਂਕਿ ਭਾਜਪਾ ਨੇ ਇਸ ਸੀਟ ਤੋਂ ਕਦੇ ਚੋਣ ਨਹੀਂ ਲੜੀ ਸੀ। ਜਦੋਂ ਕਿ ਇਸ ਸੀਟ ‘ਤੇ ਜ਼ਿਆਦਾਤਰ ਸਮਾਂ ਕੈਪਟਨ ਪਰਿਵਾਰ ਦਾ ਹੀ ਕਬਜ਼ਾ ਰਿਹਾ ਹੈ। ਇਸ ਸੀਟ ਤੋਂ ਪ੍ਰਨੀਤ ਕੌਰ ਖੁਦ ਚਾਰ ਵਾਰ ਲੋਕ ਸਭਾ ਚੋਣ ਜਿੱਤ ਚੁੱਕੀ ਹੈ। ਪਹਿਲਾਂ ਅਜਿਹੇ ਸੰਕੇਤ ਮਿਲੇ ਸਨ ਕਿ ਭਾਜਪਾ ਵੱਲੋਂ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਜੈ ਇੰਦਰ ਕੌਰ ਨੂੰ ਲੋਕ ਸਭਾ ਟਿਕਟ ਦਿੱਤੀ ਜਾ ਸਕਦੀ ਹੈ, ਪਰ ਕੈਪਟਨ ਦੇ ਖੁਲਾਸੇ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਪ੍ਰਨੀਤ ਕੌਰ ਹੀ ਉਮੀਦਵਾਰ ਹੋਵੇਗੀ।