ਪ੍ਰਤਾਪ ਸਿੰਘ ਬਾਜਵਾ ਦਾ CM ਮਾਨ ਨੂੰ ਜਵਾਬ, ਕਿਹਾ- 32 ਵਿਧਾਇਕਾਂ ਦੇ ਨਾਂ ਦੱਸ ਦਿਤੇ ਤਾਂ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ

ਪ੍ਰਤਾਪ ਸਿੰਘ ਬਾਜਵਾ ਦਾ CM ਮਾਨ ਨੂੰ ਜਵਾਬ, ਕਿਹਾ- 32 ਵਿਧਾਇਕਾਂ ਦੇ ਨਾਂ ਦੱਸ ਦਿਤੇ ਤਾਂ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ

ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ ਅਤੇ ਲੋਕ ਸਭਾ ਚੋਣਾਂ ਤੋਂ ਬਾਅਦ ਇਹ ਸਰਕਾਰ ਡਿੱਗ ਸਕਦੀ ਹੈ।


ਭਗਵੰਤ ਮਾਨ ਨੇ ਪਿੱਛਲੇ ਦਿਨੀ ਪ੍ਰਤਾਪ ਸਿੰਘ ਬਾਜਵਾ ‘ਤੇ ਤਨਜ਼ ਕਸੀਆਂ ਸੀ ਅਤੇ ਉਨ੍ਹਾਂ ਕਿਹਾ ਕਿ ਬਾਜਵਾ ਨੂੰ 17 ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਉਨ੍ਹਾਂ ਦੇ ਸਾਰੇ ਵਿਧਾਇਕ ਮੀਟਿੰਗ ਵਿੱਚ ਨਹੀਂ ਆਉਣਗੇ। ਹੁਣ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ‘ਤੇ ਪਲਟਵਾਰ ਕੀਤਾ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸ਼ਬਦੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪ੍ਰਤਾਪ ਬਾਜਵਾ ਬਾਰੇ ਟਿੱਪਣੀ ਕੀਤੀ ਸੀ ਕਿ ਉਨ੍ਹਾਂ (ਬਾਜਵਾ) ਦਾ ਆਪਣਾ ਭਰਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ, ਜਦੋਂ ਕਿ ਮੁੱਖ ਮੰਤਰੀ ਵਜੋਂ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਸੰਪਰਕ ਵਿੱਚ ਹਨ। ਇਸ ਦੇ ਜਵਾਬ ‘ਚ ਪ੍ਰਤਾਪ ਬਾਜਵਾ ਨੇ ਮੰਗਲਵਾਰ ਦੇਰ ਰਾਤ ‘ਐਕਸ’ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ।

ਉਨ੍ਹਾਂ ਲਿਖਿਆ ਕਿ ‘ਭਗਵੰਤ ਸ਼ਾਹ’ ਨੂੰ ਅੰਧਵਿਸ਼ਵਾਸ ਵਿੱਚ ਨਹੀਂ ਰਹਿਣਾ ਚਾਹੀਦਾ। ਜੇਕਰ ਮੈਂ ਤੁਹਾਨੂੰ ਉਨ੍ਹਾਂ 32 ‘ਆਪ’ ਵਿਧਾਇਕਾਂ ਦੇ ਨਾਂ ਦੱਸਾਂ ਜੋ ਮੇਰੇ ਸੰਪਰਕ ‘ਚ ਹਨ ਤਾਂ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ।’ ਬਾਜਵਾ ਨੇ ਅੱਗੇ ਲਿਖਿਆ ਕਿ ਜੇਕਰ ਤੁਸੀਂ ਬਿਨਾਂ ਸੁਰੱਖਿਆ ਦੇ ਪੰਜਾਬ ਦੇ ਪਿੰਡਾਂ ‘ਚ ਘੁੰਮੋਗੇ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਪੰਜਾਬ ਦੇ ਲੋਕ ਤੁਹਾਨੂੰ ਬਰਦਾਸ਼ਤ ਨਹੀਂ ਕਰਨਗੇ, ਅਤੇ ਤੁਹਾਨੂੰ ਪਤਾ ਲਗ ਜਾਵੇਗਾ ਕਿ ਪੰਜਾਬ ਦੇ ਲੋਕ ਤੁਹਾਨੂੰ ਕਿੰਨਾ ਪਿਆਰ ਕਰਦੇ ਹਨ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਪ੍ਰਤਾਪ ਬਾਜਵਾ ਨੇ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ ਅਤੇ ਲੋਕ ਸਭਾ ਚੋਣਾਂ ਤੋਂ ਬਾਅਦ ਇਹ ਸਰਕਾਰ ਡਿੱਗ ਸਕਦੀ ਹੈ। ਬਾਜਵਾ ਦੇ ਇਸ ਦਾਅਵੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਗਵੰਤ ਮਾਨ ਨੇ ਮੰਗਲਵਾਰ ਨੂੰ ਚਮਕੌਰ ਸਾਹਿਬ ਦੇ ਦੌਰੇ ਦੌਰਾਨ ਕਿਹਾ ਸੀ ਕਿ ਪਹਿਲਾਂ ਕਾਂਗਰਸ ਦੇ 13 ਵਿਧਾਇਕਾਂ ਨਾਲ ਸੰਪਰਕ ਕਰੋ। ਭਗਵੰਤ ਮਾਨ ਨੇ ਤਨਜ਼ ਕੱਸਿਆ ਸੀ ਕਿ ਪ੍ਰਤਾਪ ਸਿੰਘ ਬਾਜਵਾ ਦੀ ਮੁੱਖ ਮੰਤਰੀ ਬਣਨ ਦੀ ਇੱਛਾ ਨੂੰ ਕਾਂਗਰਸ ਨੇ ਠੁੱਸ ਕਰ ਦਿੱਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ 32 ਵਿਧਾਇਕਾਂ ਦੇ ਸੰਪਰਕ ਵਿੱਚ ਹਨ।