ਅੱਜ ਤੋਂ ਪੈਟਰੋਲ ਤੇ ਡੀਜ਼ਲ 2 ਰੁਪਏ ਹੋਇਆ ਸਸਤਾ : ਅੱਜ ਸਵੇਰੇ 6 ਵਜੇ ਤੋਂ ਲਾਗੂ ਹੋਇਆ ਨਵੀਆਂ ਕੀਮਤਾਂ, 22 ਮਹੀਨਿਆਂ ਬਾਅਦ ਕੀਮਤਾਂ ਘਟਾਈਆਂ ਗਈਆਂ

ਅੱਜ ਤੋਂ ਪੈਟਰੋਲ ਤੇ ਡੀਜ਼ਲ 2 ਰੁਪਏ ਹੋਇਆ ਸਸਤਾ : ਅੱਜ ਸਵੇਰੇ 6 ਵਜੇ ਤੋਂ ਲਾਗੂ ਹੋਇਆ ਨਵੀਆਂ ਕੀਮਤਾਂ, 22 ਮਹੀਨਿਆਂ ਬਾਅਦ ਕੀਮਤਾਂ ਘਟਾਈਆਂ ਗਈਆਂ

ਹਰਦੀਪ ਪੁਰੀ ਨੇ ਲਿਖਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਰੋੜਾਂ ਭਾਰਤੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹੂਲਤਾਂ ਉਨ੍ਹਾਂ ਦਾ ਟੀਚਾ ਹੈ।

ਦੇਸ਼ ਦੇ ਲੋਕਾਂ ਲਈ ਅੱਜ ਇਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਨਵੀਂਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

ਇਸ ਤੋਂ ਪਹਿਲਾਂ ਕੀਮਤਾਂ 21 ਮਈ 2022 (22 ਮਹੀਨੇ) ਨੂੰ ਘਟਾਈਆਂ ਗਈਆਂ ਸਨ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਪੁਰੀ ਨੇ ਵੀਰਵਾਰ (14 ਮਾਰਚ) ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਰੋੜਾਂ ਭਾਰਤੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹੂਲਤਾਂ ਉਨ੍ਹਾਂ ਦਾ ਟੀਚਾ ਹੈ।

ਕੇਂਦਰ ਸਰਕਾਰ ਦੇ ਇਸ ਐਲਾਨ ਤੋਂ ਕੁਝ ਘੰਟੇ ਪਹਿਲਾਂ ਹੀ ਰਾਜਸਥਾਨ ਸਰਕਾਰ ਨੇ ਆਪਣੇ ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ 2 ਫੀਸਦੀ ਘਟਾ ਦਿੱਤਾ ਸੀ। ਰਾਜਸਥਾਨ ਨੂੰ ਇਸ ਦਾ ਦੋਹਰਾ ਲਾਭ ਮਿਲੇਗਾ ਅਤੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਘੱਟੋ-ਘੱਟ 3.5 ਰੁਪਏ ਸਸਤਾ ਹੋ ਜਾਵੇਗਾ। ਹੁਣ ਰਾਜਸਥਾਨ ‘ਚ ਵੈਟ 31.04 ਫੀਸਦੀ ਦੀ ਬਜਾਏ 29.04 ਫੀਸਦੀ ਹੋਵੇਗਾ। ਇਸ ਤੋਂ ਪਹਿਲਾਂ 2022 ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਮੀ ਆਈ ਸੀ।

21 ਮਈ 2022 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਸੀ। ਨਵੀਆਂ ਕੀਮਤਾਂ 22 ਮਈ ਤੋਂ ਲਾਗੂ ਹੋ ਗਈਆਂ ਹਨ। ਹਾਲਾਂਕਿ ਹੁਣ ਜੋ ਕੀਮਤਾਂ ਘਟਾਈਆਂ ਗਈਆਂ ਹਨ, ਉਨ੍ਹਾਂ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਘਟਾ ਦਿੱਤਾ ਹੈ। ਇਹ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਕੀਮਤਾਂ ਨੂੰ ਸੋਧਦੀਆਂ ਹਨ।