- ਅੰਤਰਰਾਸ਼ਟਰੀ
- No Comment
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ‘ਚ ਕਈ ਨੇਤਾਵਾਂ ਨਾਲ ਕੀਤੀਆਂ ਬੈਠਕਾਂ, ਜ਼ੇਲੇਂਸਕੀ ਨੇ ਮੋਦੀ ਦਾ ਸ਼ਾਂਤੀ ਦੀਆਂ ਕੋਸ਼ਿਸ਼ਾਂ ਲਈ ਕੀਤਾ ਧੰਨਵਾਦ
ਪੀਐਮ ਮੋਦੀ ਨੇ ਜ਼ੇਲੇਂਸਕੀ ਨੂੰ ਕਿਹਾ ਕਿ ਯੁੱਧ ਨੂੰ ਲੈ ਕੇ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਗੱਲਬਾਤ ਹੋਈ ਹੈ ਅਤੇ ਹਰ ਕੋਈ ਮੰਨਦਾ ਹੈ ਕਿ ਯੁੱਧ ਖਤਮ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਜ਼ੇਲੇਂਸਕੀ ਨੇ ਪੀਐਮ ਮੋਦੀ ਦੀ ਇਸ ਪਹਿਲ ਦਾ ਧੰਨਵਾਦ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਬਹੁਤ ਹੀ ਸਕਰਾਤਮਕ ਤਰੀਕੇ ਨਾਲ ਖਤਮ ਹੋਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਤਿੰਨ ਦਿਨਾਂ ਅਮਰੀਕਾ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਲਈ ਰਵਾਨਾ ਹੋ ਗਏ ਹਨ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਕਵਾਡ ਲੀਡਰਜ਼ ਸੰਮੇਲਨ ਅਤੇ ਭਵਿੱਖ ਬਾਰੇ ਸੰਮੇਲਨ (ਐਸਓਟੀਐਫ) ਵਿੱਚ ਹਿੱਸਾ ਲਿਆ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕੁਝ ਵੱਡੀਆਂ ਦੁਵੱਲੀਆਂ ਮੀਟਿੰਗਾਂ ਵੀ ਕੀਤੀਆਂ।
Met President @ZelenskyyUa in New York. We are committed to implementing the outcomes of my visit to Ukraine last month to strengthen bilateral relations. Reiterated India’s support for early resolution of the conflict in Ukraine and restoration of peace and stability. pic.twitter.com/YRGelX1Gl5
— Narendra Modi (@narendramodi) September 23, 2024
ਪੀਐਮ ਮੋਦੀ ਨੇ ਨਿਊਯਾਰਕ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜ਼ੇਲੇਨਸਕੀ ਨੇ ਸ਼ਾਂਤੀ ਦੀਆਂ ਕੋਸ਼ਿਸ਼ਾਂ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਕਿਹਾ ਕਿ ਭਾਰਤ ਗਾਜ਼ਾ ਸਮੱਸਿਆ ਦੇ ਹੱਲ ਲਈ ਭੂਮਿਕਾ ਨਿਭਾ ਸਕਦਾ ਹੈ। ਇੱਕ ਮਹੀਨੇ ਵਿੱਚ ਪੀਐਮ ਮੋਦੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਵਿਚਾਲੇ ਇਹ ਦੂਜੀ ਮੁਲਾਕਾਤ ਸੀ। ਪੀਐਮ ਮੋਦੀ 23 ਅਗਸਤ ਨੂੰ ਯੂਕਰੇਨ ਗਏ ਸਨ।
ਇਸ ਦੌਰਾਨ ਭਾਰਤ ਨੇ ਰੂਸ ਅਤੇ ਯੂਕਰੇਨ ਵਿਚਾਲੇ ਸ਼ਾਂਤੀ ਬਹਾਲ ਕਰਨ ਲਈ ਹਰ ਸੰਭਵ ਤਰੀਕੇ ਨਾਲ ਯੋਗਦਾਨ ਦੇਣ ਦੀ ਇੱਛਾ ਦੁਹਰਾਈ ਸੀ। ਸੋਮਵਾਰ ਨੂੰ ਹੋਈ ਮੀਟਿੰਗ ਦੀ ਸ਼ੁਰੂਆਤ ਜ਼ੇਲੇਨਸਕੀ ਨੇ ਕੀਤੀ। ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਜ਼ੇਲੇਂਸਕੀ ਨੂੰ ਕਿਹਾ ਕਿ ਯੁੱਧ ਨੂੰ ਲੈ ਕੇ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਗੱਲਬਾਤ ਹੋਈ ਹੈ ਅਤੇ ਹਰ ਕੋਈ ਮੰਨਦਾ ਹੈ ਕਿ ਯੁੱਧ ਖਤਮ ਹੋਣਾ ਚਾਹੀਦਾ ਹੈ। ਸੋਮਵਾਰ ਨੂੰ ਦੋਹਾਂ ਨੇਤਾਵਾਂ ਵਿਚਾਲੇ ਵਿਸ਼ੇਸ਼ ਮੁੱਦਿਆਂ ‘ਤੇ ਚਰਚਾ ਹੋਈ। ਪੀਐਮ ਮੋਦੀ ਰੂਸ ਅਤੇ ਯੂਕਰੇਨ ਦਰਮਿਆਨ ਸ਼ਾਂਤੀ ਬਹਾਲੀ ਨੂੰ ਲੈ ਕੇ ਪੁਤਿਨ ਅਤੇ ਬਿਡੇਨ ਸਮੇਤ ਸਾਰੀਆਂ ਪਾਰਟੀਆਂ ਦੇ ਸੰਪਰਕ ਵਿੱਚ ਹਨ। ਇਸ ਦੇ ਨਾਲ ਹੀ ਜ਼ੇਲੇਂਸਕੀ ਨੇ ਪੀਐਮ ਮੋਦੀ ਦੀ ਇਸ ਪਹਿਲ ਦਾ ਧੰਨਵਾਦ ਕੀਤਾ ਹੈ।