ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਕੋ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ, ਕਿਹਾ ਭਾਰਤ ਰੂਸ ਨਾਲ ਹਮੇਸ਼ਾ ਖੜ੍ਹਾ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਕੋ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ, ਕਿਹਾ ਭਾਰਤ ਰੂਸ ਨਾਲ ਹਮੇਸ਼ਾ ਖੜ੍ਹਾ ਹੈ

ਇਸਲਾਮਿਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਹਮਲੇ ਤੋਂ ਬਾਅਦ ਰੂਸ ਦੀ ਸੁਰੱਖਿਆ ਏਜੰਸੀ ਐਫਐਸਬੀ ਨੇ ਕਿਹਾ ਕਿ ਮਾਸਕੋ ਦੇ ਕ੍ਰੋਕਸ ਸਿਟੀ ਹਾਲ ਵਿੱਚ ਹੋਈ ਗੋਲੀਬਾਰੀ ਦਰਮਿਆਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜ਼ਰੂਰੀ ਕਦਮ ਚੁੱਕ ਰਹੀਆਂ ਹਨ।

ਰੂਸ ਅਤੇ ਭਾਰਤ ਦੇ ਰਿਸ਼ਤੇ ਸ਼ੁਰੂ ਤੋਂ ਵਧੀਆ ਰਹੇ ਹਨ। ਰੂਸ ਦੀ ਰਾਜਧਾਨੀ ਮਾਸਕੋ ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਅੱਤਵਾਦੀ ਹਮਲੇ ‘ਚ 70 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 100 ਤੋਂ ਜ਼ਿਆਦਾ ਜ਼ਖਮੀ ਹੋ ਗਏ ਹਨ। ਇਸਲਾਮਿਕ ਸਟੇਟ ਯਾਨੀ ISIS ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦੱਸ ਦਈਏ ਕਿ ਹਮਲੇ ‘ਚ 5 ਅੱਤਵਾਦੀ ਸ਼ਾਮਲ ਸਨ, ਜਿਨ੍ਹਾਂ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੀਐਮ ਮੋਦੀ ਨੇ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਕਿਹਾ, ਅਸੀਂ ਮਾਸਕੋ ਵਿਚ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਭਾਰਤ ਦੁੱਖ ਦੀ ਇਸ ਘੜੀ ਵਿੱਚ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਮੁੱਠ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਅੱਤਵਾਦੀ ਹਮਲਾ ਰੂਸ ਦੇ ਮਾਸਕੋ ਖੇਤਰ ਦੇ ਕ੍ਰਾਸਨੋਗੋਸਰਕ ਦੇ ਕ੍ਰੋਕਸ ਸਿਟੀ ਹਾਲ (ਕੰਸਰਟ ਹਾਲ) ਵਿੱਚ ਸ਼ੁੱਕਰਵਾਰ ਸ਼ਾਮ ਨੂੰ ਹੋਇਆ। ਸਭ ਤੋਂ ਪਹਿਲਾਂ ਕ੍ਰੋਕਸ ਸਿਟੀ ਹਾਲ ‘ਤੇ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਇਕ ਧਮਾਕਾ ਹੋਇਆ ਅਤੇ ਹਾਲ ‘ਚ ਭਿਆਨਕ ਅੱਗ ਲੱਗ ਗਈ। ਦੱਸ ਦਈਏ ਕਿ ਇਸ ਅੱਤਵਾਦੀ ਹਮਲੇ ‘ਚ 70 ਲੋਕਾਂ ਦੀ ਮੌਤ ਹੋ ਚੁੱਕੀ ਹੈ, 115 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਦੱਸ ਦੇਈਏ ਕਿ ਇਸਲਾਮਿਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਹਮਲੇ ਤੋਂ ਬਾਅਦ ਰੂਸ ਦੀ ਸੁਰੱਖਿਆ ਏਜੰਸੀ ਐਫਐਸਬੀ ਨੇ ਕਿਹਾ ਕਿ ਮਾਸਕੋ ਦੇ ਕ੍ਰੋਕਸ ਸਿਟੀ ਹਾਲ ਵਿੱਚ ਹੋਈ ਗੋਲੀਬਾਰੀ ਦਰਮਿਆਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜ਼ਰੂਰੀ ਕਦਮ ਚੁੱਕ ਰਹੀਆਂ ਹਨ। ਇਸਦੇ ਨਾਲ ਹੀ, ਫਸੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਇਸ ਹਮਲੇ ਤੋਂ ਬਾਅਦ 100 ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।