- ਰਾਸ਼ਟਰੀ
- No Comment
ਪੀਐੱਮ ਨਰਿੰਦਰ ਮੋਦੀ ਨੇ ਝਾਰਖੰਡ ਦੇ IT ਛਾਪੇ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ, ਕਿਹਾ- ‘ਮੋਦੀ ਦੀ ਗਾਰੰਟੀ’, ਲੁੱਟੇ ਗਏ ਪੈਸੇ ਦਾ ਇਕ-ਇਕ ਪੈਸਾ ਮੋੜਨਾ ਪਵੇਗਾ

ਵਿਰੋਧੀ ਧਿਰ ‘ਤੇ ਚੁਟਕੀ ਲੈਂਦਿਆਂ ਪ੍ਰਧਾਨ ਮੰਤਰੀ ਨੇ ਲਿਖਿਆ, ”ਦੇਸ਼ ਵਾਸੀਆਂ ਨੂੰ ਇਨ੍ਹਾਂ ਨੋਟਾਂ ਦੇ ਢੇਰਾਂ ਨੂੰ ਦੇਖਣਾ ਚਾਹੀਦਾ ਹੈ ਅਤੇ ਫਿਰ ਆਪਣੇ ਨੇਤਾਵਾਂ ਦੇ ਇਮਾਨਦਾਰ ‘ਭਾਸ਼ਣ’ ਨੂੰ ਸੁਣਨਾ ਚਾਹੀਦਾ ਹੈ। ਜਨਤਾ ਤੋਂ ਜੋ ਲੁੱਟਿਆ ਗਿਆ ਹੈ ਉਸ ਦਾ ਇਕ-ਇਕ ਪੈਸਾ ਵਾਪਸ ਕਰਨਾ ਹੋਵੇਗਾ।
ਇਨਕਮ ਟੈਕਸ ਵਿਭਾਗ ਵਲੋਂ ਪਿਛਲੇ ਦਿਨੀ ਝਾਰਖੰਡ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਆਈਟੀ ਛਾਪੇ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ‘ਮੋਦੀ ਦੀ ਗਾਰੰਟੀ’ ਹੈ ਕਿ ਉਨ੍ਹਾਂ ਨੂੰ ਲੋਕਾਂ ਤੋਂ ਲੁੱਟਿਆ ਗਿਆ ਇਕ-ਇਕ ਪੈਸਾ ਵਾਪਸ ਕਰਨਾ ਹੋਵੇਗਾ।

ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਸ ਸਬੰਧੀ ਇਕ ਮੀਡੀਆ ਰਿਪੋਰਟ ਸਾਂਝੀ ਕੀਤੀ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਝਾਰਖੰਡ ਦੇ ਕਾਂਗਰਸੀ ਸੰਸਦ ਮੈਂਬਰ ਧੀਰਜ ਪ੍ਰਸਾਦ ਨਾਲ ਕਥਿਤ ਤੌਰ ‘ਤੇ ਜੁੜੇ ਇਕ ਕਾਰੋਬਾਰੀ ਦੇ ਵੱਖ-ਵੱਖ ਸਥਾਨਾਂ ਤੋਂ ਇਨਕਮ ਟੈਕਸ ਵਿਭਾਗ ਨੇ 200 ਕਰੋੜ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਵਿਰੋਧੀ ਧਿਰ ‘ਤੇ ਚੁਟਕੀ ਲੈਂਦਿਆਂ ਪ੍ਰਧਾਨ ਮੰਤਰੀ ਨੇ ਲਿਖਿਆ, ”ਦੇਸ਼ ਵਾਸੀਆਂ ਨੂੰ ਇਨ੍ਹਾਂ ਨੋਟਾਂ ਦੇ ਢੇਰਾਂ ਨੂੰ ਦੇਖਣਾ ਚਾਹੀਦਾ ਹੈ ਅਤੇ ਫਿਰ ਆਪਣੇ ਨੇਤਾਵਾਂ ਦੇ ਇਮਾਨਦਾਰ ‘ਭਾਸ਼ਣ’ ਨੂੰ ਸੁਣਨਾ ਚਾਹੀਦਾ ਹੈ। ਜਨਤਾ ਤੋਂ ਜੋ ਲੁੱਟਿਆ ਗਿਆ ਹੈ ਉਸ ਦਾ ਇਕ-ਇਕ ਪੈਸਾ ਵਾਪਸ ਕਰਨਾ ਹੋਵੇਗਾ। ਇਹ ਮੋਦੀ ਦੀ ਗਾਰੰਟੀ ਹੈ।”
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਅਜਿਹੇ ‘ਚ ਪੀਐੱਮ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਪ੍ਰਸਾਦ ਸਾਹੂ ਅਤੇ ਉਨ੍ਹਾਂ ਦੇ ਕਰੀਬੀਆਂ ‘ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਚੱਲ ਰਹੀ ਹੈ। ਅਤੇ ਹੁਣ ਤੱਕ ਇਸ ਮਾਮਲੇ ਵਿੱਚ 200 ਕਰੋੜ ਰੁਪਏ ਦੀ ਨਕਦੀ ਮਿਲੀ ਹੈ। ਆਮਦਨ ਕਰ ਵਿਭਾਗ ਦੇ ਸੂਤਰਾਂ ਅਨੁਸਾਰ ਇਹ ਛਾਪੇ ਤਿੰਨ ਰਾਜਾਂ ਵਿੱਚ ਚੱਲ ਰਹੇ ਹਨ। ਬੋਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ (ਬੀਡੀਪੀਐਲ) ਦੇ ਦਫ਼ਤਰ ਦੀਆਂ ਅਲਮਾਰੀਆਂ ਅਤੇ ਬਿਸਤਰਿਆਂ ਤੋਂ ਵੱਡੀ ਰਕਮ ਬਰਾਮਦ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਬੌਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ (BDPL) ਇੱਕ ਸਾਂਝੇਦਾਰੀ ਫਰਮ ਹੈ।