ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੇ ਅਮਰੀਕਾ ਦੌਰੇ ‘ਤੇ ਜਾਣਗੇ , Quad leader Summit ‘ਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੇ ਅਮਰੀਕਾ ਦੌਰੇ ‘ਤੇ ਜਾਣਗੇ , Quad leader Summit ‘ਚ ਲੈਣਗੇ ਹਿੱਸਾ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 23 ਸਤੰਬਰ ਨੂੰ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਸਭਾ ‘ਚ ‘ਸਮਿਟ ਆਫ ਦ ਫਿਊਚਰ’ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 22 ਸਤੰਬਰ ਨੂੰ ਨਿਊਯਾਰਕ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ Quad leader Summit ‘ਚ ਹਿੱਸਾ ਲੈਣ ਲਈ ਅਮਰੀਕਾ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋਂ 23 ਸਤੰਬਰ 2024 ਤੱਕ ਅਮਰੀਕਾ ਦਾ ਦੌਰਾ ਕਰਨਗੇ। ਦੌਰੇ ਦੌਰਾਨ ਪ੍ਰਧਾਨ ਮੰਤਰੀ 21 ਸਤੰਬਰ ਨੂੰ ਵਿਲਮਿੰਗਟਨ, ਡੇਲਾਵੇਅਰ ਵਿੱਚ ਚੌਥੇ ਕਵਾਡ ਲੀਡਰਜ਼ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿਸ ਦੀ ਮੇਜ਼ਬਾਨੀ ਸੰਯੁਕਤ ਰਾਜ ਦੇ ਰਾਸ਼ਟਰਪਤੀ ਕਰ ਰਹੇ ਹਨ।

ਇਸ ਸਾਲ ਕਵਾਡ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਅਮਰੀਕੀ ਪੱਖ ਦੀ ਬੇਨਤੀ ਤੋਂ ਬਾਅਦ, ਭਾਰਤ ਨੇ 2025 ਵਿੱਚ ਅਗਲੇ ਕਵਾਡ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਸਹਿਮਤੀ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 23 ਸਤੰਬਰ ਨੂੰ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਸਭਾ ‘ਚ ‘ਸਮਿਟ ਆਫ ਦ ਫਿਊਚਰ’ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 22 ਸਤੰਬਰ ਨੂੰ ਨਿਊਯਾਰਕ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ।

ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਪ੍ਰਧਾਨ ਮੰਤਰੀ ਏਆਈ (ਆਰਟੀਫਿਸ਼ੀਅਲ ਇੰਟੈਲੀਜੈਂਸ), ਕੁਆਂਟਮ ਕੰਪਿਊਟਿੰਗ, ਸੈਮੀਕੰਡਕਟਰ ਅਤੇ ਬਾਇਓਟੈਕਨਾਲੋਜੀ ਦੇ ਅਤਿ-ਆਧੁਨਿਕ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਵਿਆਪਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਪ੍ਰਮੁੱਖ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਵੀ ਗੱਲਬਾਤ ਕਰਨਗੇ।” ਪ੍ਰਧਾਨ ਮੰਤਰੀ ਮੋਦੀ ਭਾਰਤ-ਅਮਰੀਕਾ ਦੁਵੱਲੇ ਦ੍ਰਿਸ਼ ਵਿੱਚ ਮਾਹਿਰਾਂ ਅਤੇ ਹੋਰ ਸਰਗਰਮ ਹਿੱਸੇਦਾਰਾਂ ਨਾਲ ਵੀ ਗੱਲਬਾਤ ਕਰਨਗੇ।