ਮੈਸੂਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਪਿੱਛਲੇ 10 ਸਾਲਾਂ ਵਿਚ ਅਸੀਂ ਬਹੁਤ ਵਿਕਾਸ ਕੀਤਾ

ਮੈਸੂਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਪਿੱਛਲੇ 10 ਸਾਲਾਂ ਵਿਚ ਅਸੀਂ ਬਹੁਤ ਵਿਕਾਸ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਜਦੋਂ ਤੱਕ ਮੋਦੀ ਹਨ, ਇਹ ਨਫ਼ਰਤ ਕਰਨ ਵਾਲੀਆਂ ਤਾਕਤਾਂ ਕਦੇ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਮੋਦੀ ਦੀ ਗਾਰੰਟੀ ਹੈ।

ਦੇਸ਼ ਵਿੱਚ ਲੋਕਸਭਾ ਚੋਣਾਂ ਨੂੰ ਲੈ ਕੇ ਮਾਹੌਲ ਬਣਿਆ ਹੋਇਆ ਹੈ ਅਤੇ ਸਾਰੀਆਂ ਹੀ ਪਾਰਟੀਆਂ ਦੇ ਨੇਤਾਵਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਕਰਨ ਲਈ ਮੈਸੂਰ ਪਹੁੰਚੇ ਹਨ। ਇੱਥੇ ਚਾਮਰਾਜਨਗਰ ਤੋਂ ਭਾਰਤੀ ਜਨਤਾ ਪਾਰਟੀ ਅਤੇ ਜੇਡੀਐਸ ਨੇ ਸਾਂਝੇ ਤੌਰ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।

ਇਸ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਨੇ ਚੋਣ ਪ੍ਰਚਾਰ ਦੌਰਾਨ ਪੀਐਮ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦਾ ਧੰਨਵਾਦ ਕਰਦਾ ਹਾਂ। ਉਹ ਭਾਰਤੀ ਰਾਜਨੀਤੀ ਵਿੱਚ ਸਭ ਤੋਂ ਸੀਨੀਅਰ ਸਿਆਸਤਦਾਨ ਹਨ। ਪੀਐੱਮ ਮੋਦੀ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੋਇਆ। ਅੱਜ ਜੇਕਰ ਅਸੀਂ 10 ਸਾਲ ਪਿੱਛੇ ਝਾਤ ਮਾਰੀਏ ਤਾਂ ਅਸੀਂ ਤਰੱਕੀ ਦੇਖ ਸਕਦੇ ਹਾਂ।

ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਭਵਿੱਖ ਵਿੱਚ ਵੱਡੇ ਬਦਲਾਅ ਦੀ ਤਸਵੀਰ ਹੈ। ਪੀਐਮ ਮੋਦੀ ਨੇ ਅੱਗੇ ਕਿਹਾ ਕਿ INDI ਗਠਜੋੜ ਦੇ ਲੋਕ ਸਨਾਤਨ ਨੂੰ ਤਬਾਹ ਕਰਨਾ ਚਾਹੁੰਦੇ ਹਨ। ਉਹ ਹਿੰਦੂ ਧਰਮ ਦੀਆਂ ਸ਼ਕਤੀਆਂ ਨੂੰ ਨਸ਼ਟ ਕਰਨਾ ਚਾਹੁੰਦੇ ਹਨ। ਜਦੋਂ ਤੱਕ ਮੋਦੀ ਹਨ, ਇਹ ਨਫ਼ਰਤ ਕਰਨ ਵਾਲੀਆਂ ਤਾਕਤਾਂ ਕਦੇ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਮੋਦੀ ਦੀ ਗਾਰੰਟੀ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਤੱਕ ਮੋਦੀ ਹਨ, ਨਫ਼ਰਤ ਦੀਆਂ ਤਾਕਤਾਂ ਕਾਮਯਾਬ ਨਹੀਂ ਹੋਣਗੀਆਂ। ਲੋਕ ਸਭਾ ਚੋਣਾਂ ਅਤੇ ਅਗਲੇ ਪੰਜ ਸਾਲਾਂ ਦੇ ਦ੍ਰਿਸ਼ਟੀਕੋਣ ਤੋਂ ਅੱਜ ਦਾ ਦਿਨ ਮਹੱਤਵਪੂਰਨ ਹੈ। ਭਾਜਪਾ ਨੇ ਅੱਜ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਹੈ, ਜੋ ਮੋਦੀ ਦੀ ਗਾਰੰਟੀ ਹੈ। ਆਪਣੇ ਚੋਣ ਮਨੋਰਥ ਪੱਤਰ ਬਾਰੇ ਉਨ੍ਹਾਂ ਕਿਹਾ ਕਿ ਐਨਡੀਏ ਜੋ ਕਹਿੰਦਾ ਹੈ, ਉਹੀ ਕਰਦਾ ਹੈ।