- ਪੰਜਾਬ
- No Comment
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਰੈਲੀ ਵਿਚ ਕਿਹਾ ਉਸਨੂੰ ਵੋਟ ਦਿਓ ਜੋ ਵਿਕਸਤ ਪੰਜਾਬ ਬਣਾਉਣ ਲਈ ਵਚਨਬੱਧ ਹੋਵੇ
ਇੰਡੀ ਗਠਜੋੜ ‘ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਗਠਜੋੜ ਬੇਹੱਦ ਫਿਰਕੂ, ਬੇਹੱਦ ਜਾਤੀਵਾਦੀ ਅਤੇ ਬੇਹੱਦ ਪਰਿਵਾਰ ਆਧਾਰਿਤ ਹੈ। ਉਹ ਸੱਤਾ ਲਈ ਕਿਸੇ ਨੂੰ ਵੀ ਧੋਖਾ ਦੇ ਸਕਦੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਪੰਜਾਬ ਵਿਚ ਚੋਣਾਂ ਦਾ ਪ੍ਰਚਾਰ ਕਰ ਰਹੇ ਹਨ। ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਵਿੱਚ, ਮੋਦੀ ਨੇ ਕਈ ਭਾਵਨਾਤਮਕ ਮੁੱਦਿਆਂ ਨੂੰ ਛੂਹਿਆ। ਮੋਦੀ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਦੇਸ਼ ਨੂੰ ਵੰਡਿਆ ਅਤੇ ਇਸ ਤਰ੍ਹਾਂ ਵੰਡਿਆ ਕਿ 70 ਸਾਲਾਂ ਤੱਕ ਅਸੀਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਪਏ। ਜਦੋਂ ਬੰਗਲਾਦੇਸ਼ ਦੀ ਜੰਗ ਹੋਈ ਤਾਂ 90 ਹਜ਼ਾਰ ਤੋਂ ਵੱਧ ਪਾਕਿਸਤਾਨੀ ਸੈਨਿਕਾਂ ਨੇ ਆਤਮ ਸਮਰਪਣ ਕੀਤਾ ਸੀ, 90 ਹਜ਼ਾਰ ਤੋਂ ਵੱਧ ਫ਼ੌਜੀ ਸਾਡੇ ਅਧੀਨ ਸਨ। ਮੈਂ ਭਰੋਸੇ ਨਾਲ ਕਹਿੰਦਾ ਹਾਂ, ਜੇਕਰ ਮੋਦੀ ਉਸ ਸਮੇਂ ਉੱਥੇ ਹੁੰਦੇ ਤਾਂ ਉਨ੍ਹਾਂ ਤੋਂ ਕਰਤਾਰਪੁਰ ਸਾਹਿਬ ਖੋਹ ਕੇ ਉਨ੍ਹਾਂ ਫੌਜੀਆਂ ਨੂੰ ਰਿਹਾਅ ਕਰ ਦਿੰਦੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਅੱਜ ਕਰਤਾਰਪੁਰ ਸਾਹਿਬ ਤੁਹਾਡੇ ਸਾਹਮਣੇ ਹੈ। ਇੰਡੀ ਗਠਜੋੜ ‘ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਬੇਹੱਦ ਫਿਰਕੂ, ਬੇਹੱਦ ਜਾਤੀਵਾਦੀ ਅਤੇ ਬੇਹੱਦ ਪਰਿਵਾਰ ਆਧਾਰਿਤ ਹਨ। ਉਹ ਸੱਤਾ ਲਈ ਕਿਸੇ ਨੂੰ ਵੀ ਧੋਖਾ ਦੇ ਸਕਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦਿਖਾਵੇ ਲਈ ਦਿੱਲੀ ਦੀ ਕੱਟੜ ਭ੍ਰਿਸ਼ਟ ਪਾਰਟੀ ਅਤੇ ਸਿੱਖ ਦੰਗਿਆਂ ਲਈ ਜ਼ਿੰਮੇਵਾਰ ਪਾਰਟੀ ਆਹਮੋ-ਸਾਹਮਣੇ ਲੜਨ ਦਾ ਢੌਂਗ ਕਰ ਰਹੀਆਂ ਹਨ। ਪਰ ਸੱਚ ਤਾਂ ਇਹ ਹੈ ਕਿ ਪੰਜਾ ਤੇ ਝਾੜੂ ਦੋ ਧਿਰਾਂ ਹਨ, ਪਰ ਦੁਕਾਨ ਇੱਕੋ ਹੈ। ਮੋਦੀ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਉਸ ਨੂੰ ਆਪਣੀ ਵੋਟ ਬਰਬਾਦ ਨਹੀਂ ਕਰਨੀ ਚਾਹੀਦੀ ਅਤੇ ਤੁਸੀਂ ਜਾਣਦੇ ਹੋ ਕਿ ਉਸ ਨੂੰ ਵੋਟ ਦਿਓ ਜੋ ਸਰਕਾਰ ਬਣਾਏਗਾ, ਉਸ ਨੂੰ ਵੋਟ ਦਿਓ ਜੋ ਵਿਕਸਤ ਪੰਜਾਬ ਬਣਾਉਣ ਲਈ ਵਚਨਬੱਧ ਹੈ, ਜੋ ਵਿਕਸਤ ਭਾਰਤ ਬਣਾਉਣ ਲਈ ਵਚਨਬੱਧ ਹੈ।