ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਰਾਹੁਲ-ਕੇਜਰੀਵਾਲ ਨੂੰ ਪਾਕਿਸਤਾਨ ਦਾ ਸਮਰਥਨ ਚਿੰਤਾ ਦਾ ਵਿਸ਼ਾ, ਇਸਦੀ ਜਾਂਚ ਹੋਣੀ ਚਾਹੀਦੀ ਹੈ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਰਾਹੁਲ-ਕੇਜਰੀਵਾਲ ਨੂੰ ਪਾਕਿਸਤਾਨ ਦਾ ਸਮਰਥਨ ਚਿੰਤਾ ਦਾ ਵਿਸ਼ਾ, ਇਸਦੀ ਜਾਂਚ ਹੋਣੀ ਚਾਹੀਦੀ ਹੈ

ਪਾਕਿਸਤਾਨ ਦੇ ਸਾਬਕਾ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਫਵਾਦ ਚੌਧਰੀ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਟਵੀਟ ਕੀਤਾ ਸੀ। ਚੌਧਰੀ ਨੇ ਇਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ‘ਚ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਸੀ।

ਲੋਕਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦਾ ਚੋਣ ਪ੍ਰਚਾਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਾਕਿਸਤਾਨ ਤੋਂ ਦਿੱਤੇ ਜਾ ਰਹੇ ਸਮਰਥਨ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਮੋਦੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਮੈਂ ਜੋ ਅਹੁਦੇ ‘ਤੇ ਹਾਂ, ਉਸ ਦੇ ਮੱਦੇਨਜ਼ਰ ਮੈਨੂੰ ਇਸ ਵਿਸ਼ੇ ‘ਤੇ ਟਿੱਪਣੀ ਕਰਨੀ ਚਾਹੀਦੀ ਹੈ। ਪਰ ਮੈਂ ਤੁਹਾਡੀ ਚਿੰਤਾ ਨੂੰ ਸਮਝ ਸਕਦਾ ਹਾਂ। ਭਾਰਤ ‘ਚ ਲੋਕ ਸਭਾ ਚੋਣਾਂ ਦੌਰਾਨ ਪਾਕਿਸਤਾਨ ਦੇ ਸਾਬਕਾ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਫਵਾਦ ਚੌਧਰੀ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਟਵੀਟ ਕੀਤਾ ਸੀ। ਚੌਧਰੀ ਨੇ ਇਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ‘ਚ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂੰ ਸਮਝ ਨਹੀਂ ਆਉਂਦੀ ਕਿ ਸਿਰਫ਼ ਕੁਝ ਲੋਕ ਹੀ ਉਨ੍ਹਾਂ ਨੂੰ ਕਿਉਂ ਪਸੰਦ ਕਰਦੇ ਹਨ ਜਿਨ੍ਹਾਂ ਨਾਲ ਸਾਡੀ ਦੁਸ਼ਮਣੀ ਹੈ। ਪਾਕਿਸਤਾਨ ਦਾ ਨਾਂ ਲਏ ਬਿਨਾਂ ਮੋਦੀ ਨੇ ਇਹ ਵੀ ਕਿਹਾ ਕਿ ਉੱਥੇ ਦੇ ਕੁਝ ਲੋਕ ਹੀ ਸਾਡੇ ਲੋਕਾਂ ਦਾ ਸਮਰਥਨ ਕਰ ਰਹੇ ਹਨ। ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਦੀਆਂ ਚੋਣਾਂ ਅਤੇ ਭਾਰਤ ਦਾ ਲੋਕਤੰਤਰ ਬਹੁਤ ਪਰਿਪੱਕ ਹੈ। ਸਾਡੇ ਕੋਲ ਸਿਹਤਮੰਦ ਰਵਾਇਤਾਂ ਹਨ, ਹੁਣ ਸਾਡਾ ਵੋਟਰ ਬਾਹਰੀ ਗਤੀਵਿਧੀਆਂ ਤੋਂ ਪ੍ਰਭਾਵਿਤ ਹੋਣ ਵਾਲਾ ਵੋਟਰ ਨਹੀਂ ਰਿਹਾ।