ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਹਾਥਰਸ ਹਾਦਸੇ ‘ਤੇ ਜਤਾਇਆ ਦੁੱਖ, ਹਰ ਸੰਭਵ ਮਦਦ ਦੇਣ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਹਾਥਰਸ ਹਾਦਸੇ ‘ਤੇ ਜਤਾਇਆ ਦੁੱਖ, ਹਰ ਸੰਭਵ ਮਦਦ ਦੇਣ ਦਾ ਕੀਤਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਥਰਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ।

ਹਾਥਰਸ ‘ਚ ਪਿੱਛਲੇ ਦਿਨੀ ਇਕ ਵੱਡਾ ਹਾਦਸਾ ਵਾਪਰਿਆ ਹੈ। ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਸਤਿਸੰਗ ਸਮਾਗਮ ਦੌਰਾਨ ਮਚੀ ਭਗਦੜ ਵਿੱਚ 60 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਪੀਐਮ ਮੋਦੀ ਨੇ ਲੋਕ ਸਭਾ ‘ਚ ਆਪਣੇ ਭਾਸ਼ਣ ਦੌਰਾਨ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਹੈ।

ਇਸਦੇ ਨਾਲ ਹੀ ਪੀਐਮ ਮੋਦੀ ਨੇ ਹਾਥਰਸ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਥਰਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਮੈਂ ਇਸ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਇਸਦੇ ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ।

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲੇ ਦੇ ਸਿਕੰਦਰਰਾਊ ਇਲਾਕੇ ‘ਚ ਆਯੋਜਿਤ ਭੋਲੇ ਬਾਬਾ ਦੇ ਸਤਿਸੰਗ ‘ਚ ਮੰਗਲਵਾਰ ਨੂੰ ਭਗਦੜ ਮਚ ਗਈ। ਇਸ ਹਾਦਸੇ ‘ਚ 60 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਭਗਦੜ ਵਿੱਚ 150 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਸੂਤਰਾਂ ਮੁਤਾਬਕ ਹਾਥਰਸ ਦੇ ਸਿਕੰਦਰਰਾਊ ‘ਚ ਜਦੋਂ ਭਗਦੜ ਮਚੀ ਤਾਂ ਮੌਕੇ ‘ਤੇ ਕਰੀਬ 40 ਹਜ਼ਾਰ ਲੋਕ ਮੌਜੂਦ ਸਨ। ਘਟਨਾ ਵਾਲੀ ਥਾਂ ‘ਤੇ ਭਗਦੜ ਅਤੇ ਚੀਕ-ਚਿਹਾੜਾ ਮਚ ਗਿਆ। ਹੁਣ ਤੱਕ ਇਸ ਹਾਦਸੇ ‘ਚ ਮਰਨ ਵਾਲਿਆਂ ਅਤੇ ਜ਼ਖਮੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ।