- ਖੇਡਾਂ
- No Comment
ਪੀਐਮ ਮੋਦੀ ਨੇ ਪੈਰਾਲੰਪਿਕ ਮੈਡਲ ਜੇਤੂਆਂ ਨਾਲ ਗੱਲਬਾਤ ਕਰ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ
ਪ੍ਰਧਾਨ ਮੰਤਰੀ ਨੇ ਹਰੇਕ ਤਗਮਾ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਨੇ ਅਵਨੀ ਲੇਖਰਾ ਨੂੰ ਵੀ ਵਧਾਈ ਦਿੱਤੀ ਅਤੇ ਇਨ੍ਹਾਂ ਖੇਡਾਂ ਦੇ ਹੋਰ ਮੁਕਾਬਲਿਆਂ ਵਿੱਚ ਉਸਦੀ ਸਫਲਤਾ ਦੀ ਕਾਮਨਾ ਕੀਤੀ।
ਪੈਰਾਲੰਪਿਕ ਖੇਡਾਂ ਵਿਚ ਭਾਰਤ ਬਹੁਤ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੈਰਾਲੰਪਿਕ ਖੇਡਾਂ ‘ਚ ਭਾਰਤ ਦੇ ਤਗਮਾ ਜੇਤੂਆਂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਚੱਲ ਰਹੇ ਮੁਕਾਬਲੇ ‘ਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਐਥਲੀਟਾਂ ਨਾਲ ਉਨ੍ਹਾਂ ਨੇ ਗੱਲ ਕੀਤੀ, ਉਨ੍ਹਾਂ ਵਿੱਚ ਮੋਨਾ ਅਗਰਵਾਲ, ਪ੍ਰੀਤੀ ਪਾਲ, ਮਨੀਸ਼ ਨਰਵਾਲ ਅਤੇ ਰੁਬੀਨਾ ਫਰਾਂਸਿਸ ਸ਼ਾਮਲ ਸਨ।
ਪ੍ਰਧਾਨ ਮੰਤਰੀ ਨੇ ਹਰੇਕ ਤਗਮਾ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਨੇ ਅਵਨੀ ਲੇਖਰਾ ਨੂੰ ਵੀ ਵਧਾਈ ਦਿੱਤੀ ਅਤੇ ਇਨ੍ਹਾਂ ਖੇਡਾਂ ਦੇ ਹੋਰ ਮੁਕਾਬਲਿਆਂ ਵਿੱਚ ਉਸ ਦੀ ਸਫਲਤਾ ਦੀ ਕਾਮਨਾ ਕੀਤੀ। ਸ਼ੂਟਿੰਗ ਮੁਕਾਬਲੇ ‘ਚ ਹਿੱਸਾ ਲੈਣ ਕਾਰਨ ਅਵਨੀ ਇਸ ਗੱਲਬਾਤ ‘ਚ ਹਿੱਸਾ ਨਹੀਂ ਲੈ ਸਕੀ। ਅਵਨੀ ਲੇਖਰਾ ਨੇ ਸ਼ੂਟਿੰਗ ‘ਚ ਸੋਨ ਤਗਮਾ ਜਿੱਤਿਆ ਹੈ।
ਪੈਰਿਸ ਓਲੰਪਿਕ ਤੋਂ ਬਾਅਦ ਭਾਰਤੀ ਖਿਡਾਰੀਆਂ ਨੇ ਪੈਰਿਸ ਪੈਰਾਲੰਪਿਕ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਹੁਣ ਤੱਕ ਪੰਜ ਤਗਮੇ ਜਿੱਤ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਤਗਮੇ ਮਿਲਣ ਦੀ ਉਮੀਦ ਹੈ। ਤਗਮਾ ਸੂਚੀ ਦੀ ਗੱਲ ਕਰੀਏ ਤਾਂ ਭਾਰਤ 1 ਸੋਨ, 1 ਚਾਂਦੀ ਅਤੇ 3 ਕਾਂਸੀ ਦੇ ਨਾਲ 22ਵੇਂ ਸਥਾਨ ‘ਤੇ ਹੈ। ਰੁਬੀਨਾ ਦੇ ਮੈਡਲ ਜਿੱਤਣ ਤੋਂ ਬਾਅਦ ਵੀ, ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ।
ਭਾਰਤ ਨੇ ਹੁਣ ਤੱਕ ਪੈਰਿਸ ਪੈਰਾਲੰਪਿਕ ਵਿੱਚ ਇੱਕ ਸੋਨ ਤਗਮੇ ਸਮੇਤ ਪੰਜ ਤਗਮੇ ਜਿੱਤੇ ਹਨ। ਅਵਨੀ ਲੇਖਰਾ ਨੇ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1 ਈਵੈਂਟ ਵਿੱਚ ਭਾਰਤ ਲਈ ਸੋਨ ਤਗਮਾ ਜਿੱਤਿਆ ਸੀ, ਜਦਕਿ ਮੋਨਾ ਨੇ ਇਸੇ ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਦੇ ਨਾਲ ਹੀ ਮਨੀਸ਼ ਨਰਵਾਲ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਐਸਐਚ1 ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਪ੍ਰੀਤੀ ਪਾਲ ਨੇ ਔਰਤਾਂ ਦੇ 100 ਮੀਟਰ ਟੀ 35 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਅਤੇ ਰੁਬੀਨਾ ਫਰਾਂਸਿਸ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਐਸਐਚ1 ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।