ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨੀਤੀ ਆਯੋਗ ਦੀ ਬੈਠਕ, 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਉਣ ਤੋਂ ਕੀਤਾ ਇਨਕਾਰ, ਮਮਤਾ ਬੈਨਰਜੀ ਕਰੇਗੀ ਸ਼ਿਰਕਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨੀਤੀ ਆਯੋਗ ਦੀ ਬੈਠਕ, 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਉਣ ਤੋਂ ਕੀਤਾ ਇਨਕਾਰ, ਮਮਤਾ ਬੈਨਰਜੀ ਕਰੇਗੀ ਸ਼ਿਰਕਤ

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਵਿਕਸਤ ਭਾਰਤ @ 2047 ‘ਤੇ ਚਰਚਾ ਕੀਤੀ ਜਾਵੇਗੀ। ਭਾਰਤ ਨੂੰ ਵਿਕਸਤ ਬਣਾਉਣ ਵਿੱਚ ਰਾਜਾਂ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਜਾਵੇਗੀ। ਭਾਰਤ 2047 ਤੱਕ 30 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰ ਲਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨੀਤੀ ਆਯੋਗ ਦੀ ਬੈਠਕ ਹੋਵੇਗੀ। ਭਾਰਤ ਨੂੰ 2047 ਤੱਕ ਇੱਕ ਵਿਕਸਤ ਦੇਸ਼ ਬਣਾਉਣ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਆਪੋ ਆਪਣੇ ਰਾਜਾਂ ਬਾਰੇ ਗੱਲ ਕਰਨਗੇ। 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਇਸ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਿੱਚ ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਹਿਮਾਚਲ ਪ੍ਰਦੇਸ਼, ਪੰਜਾਬ, ਕੇਰਲ ਅਤੇ ਝਾਰਖੰਡ ਸ਼ਾਮਲ ਹਨ। ਹਾਲਾਂਕਿ ਇਸ ਬੈਠਕ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਿਰਕਤ ਕਰੇਗੀ।

ਮਮਤਾ ਬੈਨਰਜੀ ਨੇ ਕਿਹਾ ਕਿ ਉਹ ਬਜਟ 2024-25 ਵਿੱਚ ਰਾਜਾਂ ਨਾਲ ਵਿਤਕਰੇ ਦਾ ਮੁੱਦਾ ਉਠਾਏਗੀ। ਮੀਟਿੰਗ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਯੋਜਨਾ ਕਮਿਸ਼ਨ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ। ਯੋਜਨਾ ਕਮਿਸ਼ਨ ਨੇਤਾਜੀ ਬੋਸ ਦਾ ਵਿਚਾਰ ਸੀ। ਮਮਤਾ ਬੈਨਰਜੀ ਨੇ ਕਿਹਾ ਕਿ ਮੇਰੇ ਕੋਲ ਇਸ ਦੌਰੇ ‘ਚ ਜ਼ਿਆਦਾ ਸਮਾਂ ਨਹੀਂ ਹੈ, ਇਸੇ ਲਈ ਮੈਂ ਕਿਸੇ ਨੇਤਾ ਨੂੰ ਨਹੀਂ ਮਿਲ ਰਹੀ ਹਾਂ। ਮੈਂ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਮਿਲਣਾ ਚਾਹੁੰਦਾ ਸੀ, ਮੈਂ ਉਨ੍ਹਾਂ ਨਾਲ ਗੱਲ ਕਰਾਂਗੀ ।

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਵਿਕਸਤ ਭਾਰਤ @ 2047 ‘ਤੇ ਚਰਚਾ ਕੀਤੀ ਜਾਵੇਗੀ। ਭਾਰਤ ਨੂੰ ਵਿਕਸਤ ਬਣਾਉਣ ਵਿੱਚ ਰਾਜਾਂ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਜਾਵੇਗੀ। ਨੀਤੀ ਆਯੋਗ ਦਾ ਕਹਿਣਾ ਹੈ ਕਿ ਦੇਸ਼ 5 ਟ੍ਰਿਲੀਅਨ ਡਾਲਰ ਦੀ ਜੀਡੀਪੀ ਨਾਲ ਦੁਨੀਆ ਦੀ ਤੀਜੀ ਅਰਥਵਿਵਸਥਾ ਬਣਨ ਦੇ ਰਾਹ ‘ਤੇ ਹੈ। ਭਾਰਤ 2047 ਤੱਕ 30 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰ ਲਵੇਗਾ।