ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੱਦਾਖ ਵਿੱਚ ਕਾਰਗਿਲ ਵਿਜੇ ਦਿਵਸ ਮਨਾਉਣਗੇ, ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦੇਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੱਦਾਖ ਵਿੱਚ ਕਾਰਗਿਲ ਵਿਜੇ ਦਿਵਸ ਮਨਾਉਣਗੇ, ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦੇਣਗੇ

ਅੱਜ ਦੇ ਦਿਨ 25 ਸਾਲ ਪਹਿਲਾਂ ਭਾਰਤੀ ਫੌਜ ਨੇ ਆਪਣੀ ਬਹਾਦਰੀ ਅਤੇ ਦਲੇਰੀ ਨਾਲ ਭਾਰਤ ਵਿੱਚ ਦਾਖਲ ਹੋਏ ਪਾਕਿਸਤਾਨੀ ਫੌਜ ਅਤੇ ਉਸਦੇ ਘੁਸਪੈਠੀਆਂ ਨੂੰ ਖਦੇੜ ਦਿੱਤਾ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੱਦਾਖ ਵਿੱਚ ਹਨ। ਭਾਰਤ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਮਨਾ ਰਿਹਾ ਹੈ। ਅੱਜ ਦੇ ਦਿਨ 25 ਸਾਲ ਪਹਿਲਾਂ ਭਾਰਤੀ ਫੌਜ ਨੇ ਆਪਣੀ ਬਹਾਦਰੀ ਅਤੇ ਦਲੇਰੀ ਨਾਲ ਭਾਰਤ ਵਿੱਚ ਦਾਖਲ ਹੋਏ ਪਾਕਿਸਤਾਨੀ ਫੌਜ ਅਤੇ ਉਸਦੇ ਘੁਸਪੈਠੀਆਂ ਨੂੰ ਖਦੇੜ ਦਿੱਤਾ ਸੀ। ਇਸ ਮੌਕੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਲੱਦਾਖ ‘ਚ ਕਾਰਗਿਲ ਯੁੱਧ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦੇਣਗੇ।

ਇਸ ਤੋਂ ਇਲਾਵਾ ਪੀਐਮ ਮੋਦੀ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਦੀਆਂ ਪਤਨੀਆਂ ਨਾਲ ਵੀ ਗੱਲਬਾਤ ਕਰਨਗੇ। ਪੀਐਮ ਮੋਦੀ ਨੇ ਕਾਰਗਿਲ ਵਿਜੇ ਦਿਵਸ ‘ਤੇ ਸੰਦੇਸ਼ ਵੀ ਦਿੱਤਾ ਹੈ। ਪੀਐਮ ਮੋਦੀ ਨੇ ਲਿਖਿਆ ਹੈ ਕਿ 26 ਜੁਲਾਈ ਹਰ ਭਾਰਤੀ ਲਈ ਬਹੁਤ ਖਾਸ ਦਿਨ ਹੈ। ਇਸ ਵਾਰ ਅਸੀਂ 25ਵਾਂ ਕਾਰਗਿਲ ਵਿਜੇ ਦਿਵਸ ਮਨਾਵਾਂਗੇ। ਪੀਐਮ ਮੋਦੀ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਸਾਰਿਆਂ ਨੂੰ ਧੰਨਵਾਦ ਕਰਨ ਦਾ ਹੈ, ਜੋ ਸਾਡੇ ਦੇਸ਼ ਦੀ ਰੱਖਿਆ ਕਰਦੇ ਹਨ।

ਪੀਐਮ ਮੋਦੀ ਨੇ ਕਿਹਾ ਕਿ ਮੈਂ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਾਂਗਾ ਅਤੇ ਆਪਣੇ ਬਹਾਦਰ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਾਂਗਾ। ਪੀਐਮ ਮੋਦੀ ਨੇ ਜਾਣਕਾਰੀ ਦਿੱਤੀ ਹੈ ਕਿ ਲੱਦਾਖ ਦੀ ਆਪਣੀ ਯਾਤਰਾ ਦੌਰਾਨ ਸ਼ਿੰਕੁਨ ਲਾ ਟਨਲ ਪ੍ਰੋਜੈਕਟ ਦੇ ਕੰਮ ਦਾ ਉਦਘਾਟਨ ਵੀ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਸੁਰੰਗ ਪ੍ਰੋਜੈਕਟ ਲੇਹ ਨਾਲ ਸੰਪਰਕ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਹੋਵੇਗਾ। ਇਹ ਲੇਹ ਵਿੱਚ ਹਰ ਮੌਸਮ ਵਿੱਚ ਸੰਪਰਕ ਪ੍ਰਦਾਨ ਕਰੇਗਾ। ਕੰਮ ਪੂਰਾ ਹੋਣ ਤੋਂ ਬਾਅਦ, ਸ਼ਿੰਕੁਨ ਲਾ ਦੁਨੀਆ ਦੀ ਸਭ ਤੋਂ ਉੱਚੀ ਸੁਰੰਗ ਹੋਵੇਗੀ।