ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਮਿਲਣਗੇ, ਭਾਜਪਾ ਹੈੱਡਕੁਆਰਟਰ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਹਾਲ-ਚਾਲ ਵੀ ਜਾਣਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਮਿਲਣਗੇ, ਭਾਜਪਾ ਹੈੱਡਕੁਆਰਟਰ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਹਾਲ-ਚਾਲ ਵੀ ਜਾਣਨਗੇ

ਲੋਕ ਸਭਾ ਚੋਣਾਂ ਵਿੱਚ ਐਨਡੀਏ ਦੀ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਸੀ। ਪ੍ਰਧਾਨ ਮੰਤਰੀ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਲਗਾਤਾਰ ਤੀਜੀ ਵਾਰ ਜਿੱਤਣ ਲਈ ਉਨ੍ਹਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਿਣਤੀ ਇਸ ਸਮੇਂ ਦੁਨੀਆਂ ਦੇ ਸਭ ਤੋਂ ਵੱਡੇ ਨੇਤਾਵਾਂ ਵਿਚ ਕੀਤੀ ਜਾਂਦੀ ਹੈ। ਸੰਗਠਨ ਅਤੇ ਸਰਕਾਰ ਦੇ ਮਹੱਤਵ ਨੂੰ ਲੈ ਕੇ ਉੱਤਰ ਪ੍ਰਦੇਸ਼ ਵਿੱਚ ਚੱਲ ਰਹੀ ਬਹਿਸ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਮੁਲਾਜ਼ਮਾਂ ਤੇ ਵਰਕਰਾਂ ਨੂੰ ਮਿਲਣਗੇ।

ਸ਼ਾਮ ਨੂੰ ਭਾਜਪਾ ਹੈੱਡਕੁਆਰਟਰ ਵਿਖੇ ਪ੍ਰਧਾਨ ਮੰਤਰੀ ਇਨ੍ਹਾਂ ਮੁਲਾਜ਼ਮਾਂ ਤੇ ਵਰਕਰਾਂ ਦਾ ਹਾਲ-ਚਾਲ ਪੁੱਛਣਗੇ ਅਤੇ ਦਫ਼ਤਰ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਲ ਕਰਨਗੇ। ਜਿਕਰ ਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਐਨਡੀਏ ਦੀ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਸੀ। ਪ੍ਰਧਾਨ ਮੰਤਰੀ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਲਗਾਤਾਰ ਤੀਜੀ ਵਾਰ ਜਿੱਤਣ ਲਈ ਉਨ੍ਹਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਸੀ। ਪਰ ਇਸ ਦੌਰਾਨ ਹੈੱਡਕੁਆਰਟਰ ‘ਤੇ ਕੰਮ ਕਰਦੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਵੱਖਰੇ ਤੌਰ ‘ਤੇ ਨਹੀਂ ਮਿਲ ਸਕੇ ਸਨ। ਇਸ ਵਿੱਚ ਕਾਰਜਕਾਰੀ ਕਲਰਕ ਅਤੇ ਦਫ਼ਤਰੀ ਸੇਵਾਦਾਰ ਵੀ ਸ਼ਾਮਲ ਹੋਣਗੇ।

ਚੋਣ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਕਰਮਚਾਰੀਆਂ ਅਤੇ ਵਰਕਰਾਂ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। 2001 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਲੰਮਾ ਸਮਾਂ ਬਿਤਾਇਆ ਸੀ। ਤੀਜੀ ਵਾਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਕੰਮ ਕਰਦੇ ਮੁਲਾਜ਼ਮਾਂ ਨਾਲ ਵੀ ਮੁਲਾਕਾਤ ਕੀਤੀ ਸੀ।