ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਨਵੇਂ ਖੰਨਾ ਰੇਲਵੇ ਸਟੇਸ਼ਨ ਦਾ ਵਰਚੁਅਲ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਨਵੇਂ ਖੰਨਾ ਰੇਲਵੇ ਸਟੇਸ਼ਨ ਦਾ ਵਰਚੁਅਲ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਤੋਂ ਵੀਡੀਓ ਕਾਨਫਰੰਸ ਰਾਹੀਂ ਇਸਦਾ ਉਦਘਾਟਨ ਕਰਨਗੇ। ਹਾਲਾਂਕਿ ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਰਹਿਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਦੇਸ਼ ਨੂੰ DFCC ਦੇ ਪੂਰਬੀ ਅਤੇ ਪੱਛਮੀ ਕੋਰੀਡੋਰ ਨੂੰ ਸਮਰਪਿਤ ਕਰਨਗੇ। ਇਸ ਦਿਨ ਪੰਜਾਬ ਵਿੱਚ ਸਰਹਿੰਦ ਤੋਂ ਸਾਹਨੇਵਾਲ ਤੱਕ ਪੰਜ ਥਾਵਾਂ ’ਤੇ ਨਵੇਂ ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾਵੇਗਾ। ਇਨ੍ਹਾਂ ਵਿੱਚ ਖੰਨਾ ਨੇੜੇ ਨਵਾਂ ਖੰਨਾ ਰੇਲਵੇ ਸਟੇਸ਼ਨ ਵੀ ਸ਼ਾਮਲ ਹੈ।

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਤੋਂ ਵੀਡੀਓ ਕਾਨਫਰੰਸ ਰਾਹੀਂ ਇਸਦਾ ਉਦਘਾਟਨ ਕਰਨਗੇ। ਹਾਲਾਂਕਿ ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਰਹਿਣਗੇ। ਡੀਐਫਸੀ ਦਾ ਨਵਾਂ ਖੰਨਾ ਸਟੇਸ਼ਨ ਖੰਨਾ ਦੇ ਪਿੰਡ ਦਾਊਦਪੁਰ ਨੇੜੇ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।

ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਪ੍ਰੋਗਰਾਮ ਸਵੇਰੇ 8 ਵਜੇ ਸ਼ੁਰੂ ਹੋਵੇਗਾ ਜਦਕਿ ਪ੍ਰਧਾਨ ਮੰਤਰੀ ਸਵੇਰੇ 9 ਵਜੇ ਪ੍ਰੋਗਰਾਮ ‘ਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰੋਗਰਾਮ 10.45 ਵਜੇ ਤੱਕ ਜਾਰੀ ਰਹੇਗਾ। ਪੰਜਾਬ ਦੇ ਰਾਜਪਾਲ ਖੰਨਾ ਦੇ ਦੌਰੇ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡੀਸੀ ਲੁਧਿਆਣਾ ਸਾਕਸ਼ੀ ਸਾਹਨੀ ਅਤੇ ਐਸਐਸਪੀ ਖੰਨਾ ਅਮਨੀਤ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਡਿਊਟੀ ਲਗਾਈ ਗਈ। ਇਸ ਦੇ ਨਾਲ ਹੀ ਸਿਆਸੀ ਤੌਰ ‘ਤੇ ਭਾਜਪਾ ਨੇ ਵੀ ਕਾਨਫਰੰਸ ਦੀਆਂ ਤਿਆਰੀਆਂ ਕਰ ਲਈਆਂ ਹਨ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ 20 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸਮਾਗਮ ਵਿੱਚ 500 ਤੋਂ 700 ਵਰਕਰ ਅਤੇ ਦਿੱਗਜ ਆਗੂ ਸ਼ਿਰਕਤ ਕਰਨਗੇ।