- ਅੰਤਰਰਾਸ਼ਟਰੀ
- No Comment
ਸਿੰਗਾਪੁਰ ਦੇ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ੋਰਦਾਰ ਸੁਆਗਤ, ਸੈਮੀਕੰਡਕਟਰ ਸਮੇਤ 4 ਸਮਝੌਤਿਆਂ ‘ਤੇ ਕੀਤੇ ਦਸਤਖਤ
ਇਸ ਦੌਰੇ ਰਾਹੀਂ ਭਾਰਤ ਅਤੇ ਸਿੰਗਾਪੁਰ ਦਰਮਿਆਨ ਆਰਥਿਕ ਅਤੇ ਤਕਨੀਕੀ ਸਬੰਧਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇੰਡੋ-ਪੈਸੀਫਿਕ ਖੇਤਰ ਵਿਚ ਦੋਵਾਂ ਵਿਚਾਲੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਵੀ ਇਸ ਦੌਰੇ ਦਾ ਇਕ ਮਹੱਤਵਪੂਰਨ ਉਦੇਸ਼ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਬਰੂਨੇਈ ਅਤੇ ਸਿੰਗਾਪੁਰ ਦੇ ਦੌਰੇ ਤੇ ਗਏ ਹੋਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਬਰੂਨੇਈ ਦੇ ਦੌਰੇ ਤੋਂ ਬਾਅਦ 2 ਦਿਨਾਂ ਦੌਰੇ ‘ਤੇ ਸਿੰਗਾਪੁਰ ਪਹੁੰਚੇ। ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਵੀਰਵਾਰ ਨੂੰ ਇੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਅਤੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਦੀ ਮੌਜੂਦਗੀ ‘ਚ ਵੀਰਵਾਰ ਨੂੰ ਦੋਹਾਂ ਦੇਸ਼ਾਂ ਵਿਚਾਲੇ ਇਕ ਸਮਝੌਤੇ ‘ਤੇ ਦਸਤਖਤ ਕੀਤੇ ਗਏ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਿੰਗਾਪੁਰ ਪਹੁੰਚੇ ਮੋਦੀ ਦਾ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪੀਐਮ ਮੋਦੀ ਨੇ ਢੋਲ ਵੀ ਵਜਾਇਆ। ਮੋਦੀ ਦਾ ਸਵਾਗਤ ਕਰਨ ਪਹੁੰਚੇ ਕਲਾਕਾਰ ਢੋਲ ਦੀ ਧੁਨ ‘ਤੇ ਨੱਚਦੇ ਨਜ਼ਰ ਆਏ। ਲੋਕਾਂ ਨੇ ਪੀਐਮ ਮੋਦੀ ਨੂੰ ਭਗਵੇਂ ਰੰਗ ਦਾ ਤੌਲੀਆ ਭੇਂਟ ਕੀਤਾ। ਪੀਐਮ ਮੋਦੀ ਅੱਜ ਸਵੇਰੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨਗੇ, ਜਿੱਥੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਜਾਵੇਗਾ।
ਇਸ ਤੋਂ ਬਾਅਦ ਉਹ ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ, ਸੀਨੀਅਰ ਮੰਤਰੀਆਂ ਅਤੇ ਹੋਰ ਪਤਵੰਤਿਆਂ ਨਾਲ ਵੀ ਮੀਟਿੰਗ ਕਰਨਗੇ। ਮੀਟਿੰਗ ਦੌਰਾਨ ਪੀਐਮ ਮੋਦੀ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੇ ਨਾਲ ਸੈਮੀਕੰਡਕਟਰ ਸੁਵਿਧਾ AEM ਦਾ ਵੀ ਦੌਰਾ ਕਰਨਗੇ। ਸੁਵਿਧਾ ਦਾ ਦੌਰਾ ਕਰਨ ਤੋਂ ਬਾਅਦ, ਉਹ ਸਿੰਗਾਪੁਰ ਦੀਆਂ ਕੰਪਨੀਆਂ ਦੇ ਸੀਈਓਜ਼ ਨਾਲ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਭਾਰਤ ਦੀ ਐਕਟ ਈਸਟ ਨੀਤੀ ‘ਤੇ ਜ਼ੋਰ ਦੇਣ ਦੇ ਲਿਹਾਜ਼ ਨਾਲ ਬਹੁਤ ਖਾਸ ਹੈ। ਇਸ ਦੌਰੇ ਰਾਹੀਂ ਭਾਰਤ ਅਤੇ ਸਿੰਗਾਪੁਰ ਦਰਮਿਆਨ ਆਰਥਿਕ ਅਤੇ ਤਕਨੀਕੀ ਸਬੰਧਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇੰਡੋ-ਪੈਸੀਫਿਕ ਖੇਤਰ ਵਿਚ ਦੋਵਾਂ ਵਿਚਾਲੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਵੀ ਇਸ ਦੌਰੇ ਦਾ ਇਕ ਮਹੱਤਵਪੂਰਨ ਉਦੇਸ਼ ਹੈ।