ਪੰਜਾਬ : ਪ੍ਰਧਾਨ ਮੰਤਰੀ ਅੱਜ NHAI ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ, ‘ਆਪ’ ਸਰਕਾਰ ਆਈ ਹਰਕਤ ‘ਚ, ਪੁਲਿਸ ਸੁਰੱਖਿਆ ਵਧਾਉਣ ਦੇ ਨਿਰਦੇਸ਼

ਪੰਜਾਬ : ਪ੍ਰਧਾਨ ਮੰਤਰੀ ਅੱਜ NHAI ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ, ‘ਆਪ’ ਸਰਕਾਰ ਆਈ ਹਰਕਤ ‘ਚ, ਪੁਲਿਸ ਸੁਰੱਖਿਆ ਵਧਾਉਣ ਦੇ ਨਿਰਦੇਸ਼

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਚਾਰ ਮਾਰਗੀ ਪ੍ਰਾਜੈਕਟ ਹੈ। ਇਹ ਪ੍ਰੋਜੈਕਟ 18 ਹਿੱਸਿਆਂ ਵਿੱਚ ਬਣਾਇਆ ਜਾ ਰਿਹਾ ਹੈ। ਵੱਡੀ ਗੱਲ ਇਹ ਹੈ ਕਿ ਇਨ੍ਹਾਂ 18 ਹਿੱਸਿਆਂ ਵਿਚੋਂ 11 ਇਕੱਲੇ ਪੰਜਾਬ ਵਿਚ ਹਨ।

ਪਿੱਛਲੇ ਦਿਨੀ ਪੀਐੱਮ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਉਹ ਖੁਦ NHAI ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। NHAI ਪ੍ਰੋਜੈਕਟਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇੱਕ ਵਾਰ ਫਿਰ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਨੂੰ ਪੁਲਿਸ ਸੁਰੱਖਿਆ ਬਲ ਦੀ ਮੌਜੂਦਗੀ ਵਿੱਚ ਇਲਾਕੇ ਦੇ ਡੀਐਮ ਅਤੇ ਐਸਡੀਐਮ ਦੀ ਨਿਗਰਾਨੀ ਵਿੱਚ ਪੂਰਾ ਕੀਤਾ ਜਾਵੇ।

NHAI ਅਧਿਕਾਰੀਆਂ ਅਤੇ ਕਿਸਾਨਾਂ ਨੂੰ ਆਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਵੱਖ-ਵੱਖ ਹਿੱਸਿਆਂ, ਖਾਸ ਕਰਕੇ ਜਲੰਧਰ, ਲੁਧਿਆਣਾ ਅਤੇ ਹੋਰ ਥਾਵਾਂ ‘ਤੇ ਜਿੱਥੇ ਐਕਸਪ੍ਰੈਸਵੇਅ ਪ੍ਰੋਜੈਕਟ ਆ ਰਿਹਾ ਹੈ, ਜ਼ਮੀਨ ਐਕੁਆਇਰ ਕਰਨ ਦੌਰਾਨ ਕਿਸਾਨਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਕਿਸਾਨ ਆਪਣੀ ਜ਼ਮੀਨ ਦਾ ਉਚਿਤ ਮੁਆਵਜ਼ਾ ਮੰਗ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਐਮ.ਭਗਵੰਤ ਮਾਨ ਨੇ ਵੀ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਸੀ ਕਿ ਉਹ NHAI ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਚਿਤ ਮੁਆਵਜ਼ੇ ਦੀ ਮੰਗ ਉਠਾਉਣਗੇ, ਪਰ ਕਿਸਾਨਾਂ ਨੂੰ ਅਜੇ ਤੱਕ ਉਚਿਤ ਮੁਆਵਜ਼ਾ ਨਹੀਂ ਮਿਲਿਆ।

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਚਾਰ ਮਾਰਗੀ ਪ੍ਰਾਜੈਕਟ ਹੈ। ਇਹ ਪ੍ਰੋਜੈਕਟ 18 ਹਿੱਸਿਆਂ ਵਿੱਚ ਬਣਾਇਆ ਜਾ ਰਿਹਾ ਹੈ। ਵੱਡੀ ਗੱਲ ਇਹ ਹੈ ਕਿ ਇਨ੍ਹਾਂ 18 ਹਿੱਸਿਆਂ ਵਿਚੋਂ 11 ਇਕੱਲੇ ਪੰਜਾਬ ਵਿਚ ਹਨ। ਇੱਕ ਵੱਡਾ ਪ੍ਰੋਜੈਕਟ ਹੋਣ ਕਰਕੇ ਇਸ ਪ੍ਰੋਜੈਕਟ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਪ੍ਰਗਤੀ ਮੀਟਿੰਗ ਵਿੱਚ ਸਮੀਖਿਆ ਲਈ ਏਜੰਡੇ ਵਿੱਚ ਸਿਖਰ ‘ਤੇ ਰੱਖਿਆ ਗਿਆ ਹੈ।