ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਰਾਸ਼ਟਰਪਤੀ ਚੋਣਾਂ ਦਾ ਹੋਇਆ ਐਲਾਨ

ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਰਾਸ਼ਟਰਪਤੀ ਚੋਣਾਂ ਦਾ ਹੋਇਆ ਐਲਾਨ

ਉਪ ਰਾਸ਼ਟਰਪਤੀ ਮੁਹੰਮਦ ਮੁਖਬਰ ਨੂੰ ਦੇਸ਼ ਦਾ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਹੈ। ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਦੇਸ਼ ਵਿੱਚ ਪੰਜ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।

ਇਬਰਾਹਿਮ ਰਾਇਸੀ ਦੀ ਪਿੱਛਲੇ ਦਿਨੀ ਹੈਲੀਕਾਪਟਰ ਹਾਦਸੇ ‘ਚ ਮੌਤ ਹੋ ਗਈ। ਹੈਲੀਕਾਪਟਰ ਹਾਦਸੇ ‘ਚ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਨੇ ਵੱਡਾ ਐਲਾਨ ਕੀਤਾ ਹੈ। ਈਰਾਨ ਨੇ ਰਈਸੀ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਈਰਾਨ ਵਿਚ 28 ਜੂਨ ਨੂੰ ਰਾਸ਼ਟਰਪਤੀ ਚੋਣਾਂ ਹੋਣਗੀਆਂ।

“ਚੋਣ ਕੈਲੰਡਰ ਨੂੰ ਨਿਆਂਪਾਲਿਕਾ, ਸਰਕਾਰ ਅਤੇ ਸੰਸਦ ਦੇ ਮੁਖੀਆਂ ਦੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਕਿਹਾ ਗਾਰਡੀਅਨ ਕੌਂਸਲ ਦੇ ਸ਼ੁਰੂਆਤੀ ਸਮਝੌਤੇ ਦੇ ਅਨੁਸਾਰ, ਇਹ ਫੈਸਲਾ ਕੀਤਾ ਗਿਆ ਸੀ ਕਿ 14ਵੀਂ ਰਾਸ਼ਟਰਪਤੀ ਚੋਣ 28 ਜੂਨ ਨੂੰ ਹੋਵੇਗੀ।” ਇਸ ਦੌਰਾਨ ਪਹਿਲੇ ਉਪ ਰਾਸ਼ਟਰਪਤੀ ਮੁਹੰਮਦ ਮੁਖਬਰ ਨੂੰ ਦੇਸ਼ ਦਾ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਹੈ। ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਦੇਸ਼ ਵਿੱਚ ਪੰਜ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਸੰਘਣੀ ਧੁੰਦ ਕਾਰਨ ਪੂਰਬੀ ਅਜ਼ਰਬਾਈਜਾਨ ਸੂਬੇ ਦੇ ਪਹਾੜੀ ਜੰਗਲੀ ਖੇਤਰ ਵਿੱਚ ਪਹਾੜੀਆਂ ਨਾਲ ਟਕਰਾਉਣ ਤੋਂ ਬਾਅਦ ਇਬਰਾਹਿਮ ਰਾਇਸੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਖਰਾਬ ਮੌਸਮ ਕਾਰਨ ਖੋਜ ਅਤੇ ਬਚਾਅ ਟੀਮਾਂ ਨੂੰ ਹਾਦਸੇ ਵਾਲੀ ਥਾਂ ‘ਤੇ ਪਹੁੰਚਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ ਅਤੇ ਸੋਮਵਾਰ ਤੜਕੇ ਹੀ ਉੱਥੇ ਪਹੁੰਚ ਸਕੇ। ਇਸ ਹਾਦਸੇ ਵਿੱਚ ਈਰਾਨ ਦੇ ਵਿਦੇਸ਼ ਮੰਤਰੀ ਦੀ ਵੀ ਮੌਤ ਹੋ ਗਈ ਹੈ।