- ਰਾਸ਼ਟਰੀ
- No Comment
ਜੰਮੂ-ਕਸ਼ਮੀਰ ਦੇ ਡੋਡਾ ‘ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ, 50 ਸਾਲਾਂ ‘ਚ ਡੋਡਾ ਪਹੁੰਚਣ ਵਾਲੇ ਮੋਦੀ ਹੋਣਗੇ ਪਹਿਲੇ ਪ੍ਰਧਾਨ ਮੰਤਰੀ
ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਵਿੱਚ ਇਹ ਪਹਿਲੀ ਵਿਧਾਨ ਸਭਾ ਚੋਣ ਹੈ। ਜੰਮੂ-ਕਸ਼ਮੀਰ ਵਿੱਚ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 7 ਅਨੁਸੂਚਿਤ ਜਾਤੀਆਂ ਲਈ ਅਤੇ 9 ਅਨੁਸੂਚਿਤ ਕਬੀਲਿਆਂ ਲਈ ਰਾਖਵੇਂ ਹਨ। ਚੋਣ ਕਮਿਸ਼ਨ ਮੁਤਾਬਕ ਇੱਥੇ 88.06 ਲੱਖ ਵੋਟਰ ਹਨ।
ਜੰਮੂ-ਕਸ਼ਮੀਰ ਵਿਧਾਨਸਭਾ ਚੋਣਾਂ ਵਿਚ ਘੱਟ ਸਮਾਂ ਰਹਿ ਗਿਆ ਹੈ ਅਤੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣਾ ਜ਼ੋਰ ਲਗਾਉਣਾ ਸ਼ੁਰੂ ਕਰ ਦਿਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਡੋਡਾ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਹ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਉਨ੍ਹਾਂ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ।
ਇਸ ਰੈਲੀ ਰਾਹੀਂ ਪੀਐਮ ਮੋਦੀ ਤਿੰਨ ਜ਼ਿਲ੍ਹਿਆਂ ਚਨਾਬ ਘਾਟੀ, ਡੋਡਾ, ਕਿਸ਼ਤਵਾੜ ਅਤੇ ਰਾਮਬਨ ਦੀਆਂ 8 ਵਿਧਾਨ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਜਿੱਤ ਲਈ ਵੋਟਾਂ ਦੀ ਅਪੀਲ ਕਰਨਗੇ। ਇੱਥੇ 18 ਸਤੰਬਰ ਨੂੰ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਅਤੇ ਘਾਟੀ ‘ਚ ਹਾਲ ਹੀ ‘ਚ ਹੋਈਆਂ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਡੋਡਾ ਅਤੇ ਆਸਪਾਸ ਦੇ ਇਲਾਕਿਆਂ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਕਿਸ਼ਤਵਾੜ, ਭਦਰਵਾਹ ਅਤੇ ਡੋਡਾ ਤੋਂ ਆਉਣ ਵਾਲੀਆਂ ਟਰੇਨਾਂ ਨੂੰ ਡੋਡਾ ਪੁਲ ਨੇੜੇ ਰੋਕਿਆ ਜਾਵੇਗਾ।
ਡਰੋਨ ਰਾਹੀਂ ਪੂਰੇ ਇਲਾਕੇ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਸਟੇਡੀਅਮ ਦੇ ਆਲੇ-ਦੁਆਲੇ ਘਰਾਂ ਦੀਆਂ ਛੱਤਾਂ ‘ਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਵਿੱਚ ਇਹ ਪਹਿਲੀ ਵਿਧਾਨ ਸਭਾ ਚੋਣ ਹੈ। ਜੰਮੂ-ਕਸ਼ਮੀਰ ਵਿੱਚ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 7 ਅਨੁਸੂਚਿਤ ਜਾਤੀਆਂ ਲਈ ਅਤੇ 9 ਅਨੁਸੂਚਿਤ ਕਬੀਲਿਆਂ ਲਈ ਰਾਖਵੇਂ ਹਨ। ਚੋਣ ਕਮਿਸ਼ਨ ਮੁਤਾਬਕ ਇੱਥੇ 88.06 ਲੱਖ ਵੋਟਰ ਹਨ।