ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਹੁਣ ਪ੍ਰਿਅੰਕਾ ਵਾਇਨਾਡ ਸੀਟ ਤੋਂ ਚੋਣ ਲੜੇਗੀ, ਕਿਹਾ- ਵਾਇਨਾਡ ਨੂੰ ਭਰਾ ਦੀ ਕਮੀ ਮਹਿਸੂਸ ਨਹੀਂ ਹੋਣ ਦੇਵਾਂਗੀ

ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਹੁਣ ਪ੍ਰਿਅੰਕਾ ਵਾਇਨਾਡ ਸੀਟ ਤੋਂ ਚੋਣ ਲੜੇਗੀ, ਕਿਹਾ- ਵਾਇਨਾਡ ਨੂੰ ਭਰਾ ਦੀ ਕਮੀ ਮਹਿਸੂਸ ਨਹੀਂ ਹੋਣ ਦੇਵਾਂਗੀ

ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਦਿਮਾਗ ‘ਚ ਦੁਚਿੱਤੀ ਹੈ ਕਿ ਉਹ ਕਿਹੜੀ ਸੀਟ ਛੱਡਣਗੇ ਅਤੇ ਕਿਹੜੀ ਸੀਟ ਰੱਖਣਗੇ, ਪਰ ਉਹ ਅਜਿਹਾ ਫੈਸਲਾ ਲੈਣਗੇ ਕਿ ਦੋਵੇਂ ਲੋਕ ਸਭਾ ਸੀਟਾਂ ਦੇ ਵੋਟਰ ਖੁਸ਼ ਰਹਿਣ।


ਰਾਹੁਲ ਗਾਂਧੀ ਨੇ ਦੋ ਸੀਟਾਂ ਤੋਂ ਲੋਕਸਭਾ ਚੋਣ ਲੜੀ ਸੀ। ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਵਾਇਨਾਡ ਸੀਟ ਖਾਲੀ ਕਰਨਗੇ। ਇਸ ਸੀਟ ‘ਤੇ ਉਨ੍ਹਾਂ ਦੀ ਭੈਣ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਚੋਣ ਲੜੇਗੀ। ਰਾਹੁਲ ਗਾਂਧੀ ਨੇ ਕੇਰਲ ਦੇ ਵਾਇਨਾਡ ਅਤੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਲੋਕ ਸਭਾ ਚੋਣਾਂ ਜਿੱਤੀਆਂ ਹਨ। ਨਿਯਮਾਂ ਮੁਤਾਬਕ ਉਸ ਨੂੰ ਇਕ ਸੀਟ ਛੱਡਣੀ ਪੈਂਦੀ ਹੈ। ਇਸ ਲਈ ਉਨ੍ਹਾਂ ਨੇ ਰਾਏਬਰੇਲੀ ਸੀਟ ਆਪਣੇ ਕੋਲ ਰੱਖਣ ਦਾ ਫੈਸਲਾ ਕੀਤਾ ਹੈ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਚੋਣ ਲੜੇਗੀ। ਇਸ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਬੇਸ਼ੱਕ ਵਾਇਨਾਡ ਸੀਟ ਛੱਡ ਰਹੇ ਹਨ, ਪਰ ਉਹ ਉੱਥੇ ਜਾਂਦੇ ਰਹਿਣਗੇ ਅਤੇ ਪ੍ਰਿਅੰਕਾ ਗਾਂਧੀ ਰਾਏਬਰੇਲੀ ਦੇ ਲੋਕਾਂ ਦਾ ਸਾਥ ਨਹੀਂ ਛੱਡੇਗੀ। ਸੋਮਵਾਰ ਨੂੰ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਨਾਲ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਉਪ ਚੋਣ ਲੜੇਗੀ। ਭਾਰਤੀ ਲੋਕ ਪ੍ਰਤੀਨਿਧਤਾ ਐਕਟ ਦੇ ਅਨੁਸਾਰ, ਰਾਹੁਲ ਨੂੰ ਚੋਣ ਨਤੀਜਿਆਂ ਦੇ ਐਲਾਨ ਦੇ 14 ਦਿਨਾਂ ਦੇ ਅੰਦਰ ਇੱਕ ਸੀਟ ਖਾਲੀ ਕਰਨ ਦਾ ਐਲਾਨ ਕਰਨਾ ਸੀ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਦਿਮਾਗ ‘ਚ ਦੁਚਿੱਤੀ ਹੈ ਕਿ ਉਹ ਕਿਹੜੀ ਸੀਟ ਛੱਡਣਗੇ ਅਤੇ ਕਿਹੜੀ ਸੀਟ ਰੱਖਣਗੇ ਪਰ ਉਹ ਅਜਿਹਾ ਫੈਸਲਾ ਲੈਣਗੇ ਕਿ ਦੋਵੇਂ ਲੋਕ ਸਭਾ ਸੀਟਾਂ ਦੇ ਵੋਟਰ ਖੁਸ਼ ਰਹਿਣ। ਪ੍ਰਿਅੰਕਾ ਗਾਂਧੀ ਦੇ ਵਾਇਨਾਡ ਸੀਟ ਤੋਂ ਚੋਣ ਲੜਨ ਦਾ ਐਲਾਨ ਕਰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ”ਕਾਂਗਰਸ ਪਾਰਟੀ ‘ਚ ਅਸੀਂ ਸਾਰਿਆਂ ਨੇ ਮਿਲ ਕੇ ਫੈਸਲਾ ਕੀਤਾ ਹੈ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਸਾਂਸਦ ਹੋਣਗੇ। ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਚੋਣ ਲੜੇਗੀ।” ਪ੍ਰਿਅੰਕਾ ਗਾਂਧੀ ਨੇ ਕਿਹਾ, “ਮੈਨੂੰ ਵਾਇਨਾਡ ਦੀ ਨੁਮਾਇੰਦਗੀ ਕਰਕੇ ਬਹੁਤ ਖੁਸ਼ੀ ਹੋਵੇਗੀ। ਮੈਂ ਵਾਇਨਾਡ ਦੇ ਲੋਕਾਂ ਨੂੰ ਰਾਹੁਲ ਗਾਂਧੀ ਦੀ ਕਮੀ ਮਹਿਸੂਸ ਨਹੀਂ ਹੋਣ ਦੇਵਾਂਗੀ।”