ਪ੍ਰਿਅੰਕਾ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਰਾਹੁਲ ਗਾਂਧੀ ਦੇ ਸਮਰਥਨ ‘ਚ ‘ਭਾਰਤ ਜੋੜੋ ਨਿਆਏ ਯਾਤਰਾ’ ‘ਚ ਹੋਵੇਗੀ ਸ਼ਾਮਲ

ਪ੍ਰਿਅੰਕਾ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਰਾਹੁਲ ਗਾਂਧੀ ਦੇ ਸਮਰਥਨ ‘ਚ ‘ਭਾਰਤ ਜੋੜੋ ਨਿਆਏ ਯਾਤਰਾ’ ‘ਚ ਹੋਵੇਗੀ ਸ਼ਾਮਲ

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਆਪਣੀ ਬੀਮਾਰੀ ਕਾਰਨ 16 ਫਰਵਰੀ ਨੂੰ ਭਾਰਤ ਜੋੜੋ ਨਿਆਏ ਯਾਤਰਾ ‘ਚ ਹਿੱਸਾ ਨਾ ਲੈਣ ‘ਤੇ ਨਿਰਾਸ਼ਾ ਜ਼ਾਹਰ ਕੀਤੀ ਸੀ।

ਰਾਹੁਲ ਗਾਂਧੀ ਦੀ ਭਾਰਤ borsa prima classe sac eastpak best human hair wigs for black females air max 270 women dallas cowboys slippers mens custom maple leafs jersey sit top kayak sac eastpak dallas cowboys slippers mens uberlube luxury lubricant sac à dos eastpak custom kings jersey johnny manziel jersey sac eastpak custom kings jersey ਜੋੜੋ ਯਾਤਰਾ ਉੱਤਰ ਪ੍ਰਦੇਸ਼ ‘ਚ ਪਹੁੰਚ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 24 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਤੋਂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕੱਢੀ ਜਾ ਰਹੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿੱਚ ਸ਼ਾਮਲ ਹੋਵੇਗੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਮੇਠੀ ਤੋਂ ਆਪਣੀ ‘ਭਾਰਤ ਜੋੜੋ ਨਿਆਏ ਯਾਤਰਾ’ ਮੁੜ ਸ਼ੁਰੂ ਕੀਤੀ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕਾਂਗਰਸੀ ਆਗੂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਕਾਂਗਰਸ ਜਨਰਲ ਸਕੱਤਰ ਨੇ ਆਪਣੀ ਬੀਮਾਰੀ ਕਾਰਨ 16 ਫਰਵਰੀ ਨੂੰ ਭਾਰਤ ਜੋੜੋ ਨਿਆਏ ਯਾਤਰਾ ‘ਚ ਹਿੱਸਾ ਨਾ ਲੈਣ ‘ਤੇ ਨਿਰਾਸ਼ਾ ਜ਼ਾਹਰ ਕੀਤੀ ਸੀ। ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਸੀ ਉਸ ਨੇ ਆਪਣੇ ਸਮਰਥਕਾਂ ਨੂੰ ਕਿਹਾ ਸੀ ਕਿ ਉਹ ਜਲਦੀ ਹੀ ਯਾਤਰਾ ਵਿਚ ਸ਼ਾਮਲ ਹੋਵੇਗੀ। ਪ੍ਰਿਅੰਕਾ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਮੇਰੀ ਸਿਹਤ ਵਿੱਚ ਥੋੜ੍ਹਾ ਸੁਧਾਰ ਹੁੰਦੇ ਹੀ ਮੈਂ ਯਾਤਰਾ ਵਿੱਚ ਸ਼ਾਮਲ ਹੋਵਾਂਗੀ। ਉਦੋਂ ਤੱਕ, ਮੈਂ ਚੰਦੌਲੀ-ਬਨਾਰਸ ਪਹੁੰਚਣ ਵਾਲੇ ਸਾਰੇ ਯਾਤਰੀਆਂ, ਉੱਤਰ ਪ੍ਰਦੇਸ਼ ਦੇ ਮੇਰੇ ਸਾਥੀਆਂ, ਜੋ ਪੂਰੀ ਲਗਨ ਨਾਲ ਯਾਤਰਾ ਦੀ ਤਿਆਰੀ ਕਰ ਰਹੇ ਹਨ, ਅਤੇ ਮੇਰੇ ਪਿਆਰੇ ਭਰਾ ਨੂੰ ਸ਼ੁਭਕਾਮਨਾਵਾਂ ਦਿੰਦੀ ਹਾਂ।”

ਦੱਸ ਦੇਈਏ ਕਿ ਇਹ ਯਾਤਰਾ ਪਿਛਲੇ ਮਹੀਨੇ 14 ਜਨਵਰੀ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਮਨੀਪੁਰ ਤੋਂ ਸ਼ੁਰੂ ਹੋਈ ਸੀ ਅਤੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੇ ਮੁਤਾਬਕ 20 ਜਾਂ 21 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਣੀ ਹੈ। ਹਾਲਾਂਕਿ ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਯਾਤਰਾ ਮਾਰਚ ਦੇ ਪਹਿਲੇ ਪੰਦਰਵਾੜੇ ‘ਚ ਹੀ ਮੁੰਬਈ ‘ਚ ਸਮਾਪਤ ਹੋ ਸਕਦੀ ਹੈ।