ਪੰਜਾਬ : ਡੀਸੀ ਦਫਤਰਾਂ ਦੇ ਕਰਮਚਾਰੀ ਅੱਜ ਤੋਂ ਕੰਮ ‘ਤੇ ਪਰਤੇ, ਡੇਢ ਮਹੀਨੇ ਤੋਂ ਹੜਤਾਲ ‘ਤੇ ਸਨ ਕਰਮਚਾਰੀ, ਸੀਐੱਮ ਨਾਲ ਹੋਵੇਗੀ ਮੀਟਿੰਗ

ਪੰਜਾਬ : ਡੀਸੀ ਦਫਤਰਾਂ ਦੇ ਕਰਮਚਾਰੀ ਅੱਜ ਤੋਂ ਕੰਮ ‘ਤੇ ਪਰਤੇ, ਡੇਢ ਮਹੀਨੇ ਤੋਂ ਹੜਤਾਲ ‘ਤੇ ਸਨ ਕਰਮਚਾਰੀ, ਸੀਐੱਮ ਨਾਲ ਹੋਵੇਗੀ ਮੀਟਿੰਗ

ਕਰੀਬ ਡੇਢ ਮਹੀਨੇ ਤੋਂ ਚੱਲ ਰਹੀ ਹੜਤਾਲ ਕਾਰਨ 52 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ PSMSU ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।

ਡੀਸੀ ਦਫਤਰਾਂ ਚਲ ਰਹੀ ਹੜਤਾਲ ਡੇਢ ਮਹੀਨੇ ਬਾਅਦ ਆਖਿਰਕਾਰ ਖਤਮ ਹੋ ਗਈ ਹੈ। ਆਖਿਰਕਾਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਵੱਲੋਂ 8 ਨਵੰਬਰ ਤੋਂ ਸਾਰੇ ਡੀਸੀ ਦਫ਼ਤਰਾਂ ਵਿੱਚ ਕਲਮਛੋੜ ਹੜਤਾਲ ਅੱਜ ਸਮਾਪਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ।

ਕਰੀਬ ਡੇਢ ਮਹੀਨੇ ਤੋਂ ਚੱਲ ਰਹੀ ਹੜਤਾਲ ਕਾਰਨ 52 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ PSMSU ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਪੀਐਸਐਮਐਸਯੂ ਦੇ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਯੂਨੀਅਨ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ।

ਇਸ ਦੌਰਾਨ ਵਫ਼ਦ ਨੂੰ 18 ਦਸੰਬਰ ਨੂੰ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਨ ਟੂ ਵਨ ਮੀਟਿੰਗ ਦਾ ਸਮਾਂ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਯੂਨੀਅਨ ਨੂੰ ਹੜਤਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ। ਸੰਧੂ ਨੇ ਦੱਸਿਆ ਕਿ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਅਧਿਕਾਰੀਆਂ ਦੀ ਅਪੀਲ ਨੂੰ ਮੰਨਦਿਆਂ ਕੁਝ ਸਮੇਂ ਲਈ ਹੜਤਾਲ ਮੁਲਤਵੀ ਕਰ ਦਿੱਤੀ ਹੈ।

ਇਸ ਦੌਰਾਨ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਵਧੀਕ ਨਿੱਜੀ ਸਕੱਤਰ ਹਿਮਾਂਸ਼ੂ ਜੈਨ ਨੇ ਵੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਉਕਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਦੇ ਨੁਮਾਇੰਦਿਆਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ। ਹੜਤਾਲ ਖਤਮ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੇ 4 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੀ.ਐਸ.ਐਮ.ਐਸ.ਯੂ. ਨਾਲ ਮੀਟਿੰਗ ਕੀਤੀ ਸੀ, ਪਰ ਪੀ.ਐਸ.ਐਮ.ਐਸ.ਯੂ. ਦੇ ਨੁਮਾਇੰਦਿਆਂ ਨੇ ਕਮੇਟੀ ਵਲੋਂ ਦਿੱਤੇ ਮਹਿਜ਼ ਭਰੋਸੇ ਦਾ ਵਿਰੋਧ ਕਰਦਿਆਂ ਅੱਧ ਵਿਚਾਲੇ ਛੱਡ ਦਿੱਤਾ ਅਤੇ ਯੂਨੀਅਨ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ।