ਅੱਜ ਪੰਜਾਬ ਦਾ ਬਜਟ : ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਹੋ ਸਕਦਾ ਹੈ ਐਲਾਨ

ਅੱਜ ਪੰਜਾਬ ਦਾ ਬਜਟ : ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਹੋ ਸਕਦਾ ਹੈ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨ ਆਮ ਲੋਕਾਂ ‘ਤੇ ਕਿਸੇ ਵੀ ਨਵੇਂ ਟੈਕਸ ਦਾ ਬੋਝ ਪਾਏ ਬਿਨਾਂ ਸਾਰੇ ਵਰਗਾਂ ਖਾਸ ਕਰਕੇ ਕਿਸਾਨਾਂ ਅਤੇ ਔਰਤਾਂ ਨੂੰ ਖੁਸ਼ ਕਰਨ ਲਈ ਹੋਣਗੇ।

ਦੇਸ਼ ਵਿਚ ਆਮ ਚੋਣਾਂ ਹੋਣ ਵਿਚ ਬਹੁਤ ਘਟ ਸਮਾਂ ਰਹਿ ਗਿਆ ਹੈ। ਲੋਕ ਸਭਾ ਚੋਣਾਂ-2024 ਲਈ ਆਮ ਆਦਮੀ ਪਾਰਟੀ (ਆਪ) ਦੀਆਂ ਤਿਆਰੀਆਂ ਦੀ ਝਲਕ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾ ਰਹੇ ਸਾਲ 2024-25 ਦੇ ਬਜਟ ਵਿੱਚ ਸਾਫ਼ ਦਿਖਾਈ ਦੇ ਸਕਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨ ਆਮ ਲੋਕਾਂ ‘ਤੇ ਕਿਸੇ ਵੀ ਨਵੇਂ ਟੈਕਸ ਦਾ ਬੋਝ ਪਾਏ ਬਿਨਾਂ ਸਾਰੇ ਵਰਗਾਂ ਖਾਸ ਕਰਕੇ ਕਿਸਾਨਾਂ ਅਤੇ ਔਰਤਾਂ ਨੂੰ ਖੁਸ਼ ਕਰਨ ਲਈ ਹੋਣਗੇ। ਇਸ ਦੇ ਨਾਲ ਹੀ ਇਸ ਵਾਰ ਵਿੱਤ ਮੰਤਰੀ ਸਰਕਾਰੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਖ਼ਜ਼ਾਨੇ ਦੀ ਪੋਲ ਵੀ ਖੋਲ੍ਹ ਸਕਦੇ ਹਨ। ਨਵੇਂ ਵਿੱਤੀ ਸਾਲ ਦੇ ਬਜਟ ਬਾਰੇ ਮੰਨਿਆ ਜਾ ਰਿਹਾ ਹੈ ਕਿ ਸੂਬੇ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਗੰਨੇ ਦੀ ਫ਼ਸਲ ਵਰਗੀਆਂ ਕੁਝ ਹੋਰ ਫ਼ਸਲਾਂ ਲਈ ਰਾਜਕੀ ਸਮਰਥਨ ਮੁੱਲ ਦਾ ਐਲਾਨ ਕਰ ਸਕਦੀ ਹੈ, ਜਿਸ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ।

ਇਸ ਤੋਂ ਇਲਾਵਾ ਫਸਲ ਦੀ ਖਰਾਬੀ ਲਈ ਮੁਆਵਜ਼ੇ ਦੀ ਰਕਮ ਵਿੱਚ ਵਾਧਾ ਹੋ ਸਕਦਾ ਹੈ ਜਾਂ ਸਰਕਾਰ ਫਸਲ ਬੀਮਾ ਯੋਜਨਾ ਵਿੱਚ ਸਹਾਇਤਾ ਦੀ ਪੇਸ਼ਕਸ਼ ਕਰ ਸਕਦੀ ਹੈ। 30 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਵਿੱਚ ਡੁੱਬੀ ਪੰਜਾਬ ਸਰਕਾਰ ਨੂੰ ਪਿਛਲੇ ਦੋ ਸਾਲਾਂ ਤੋਂ ਕੇਂਦਰ ਸਰਕਾਰ ਤੋਂ 6400 ਕਰੋੜ ਰੁਪਏ ਦੇ ਫੰਡ ਨਹੀਂ ਮਿਲੇ ਹਨ, ਪਰ ਹਾਲ ਹੀ ਵਿੱਚ ਵਿੱਤ ਮੰਤਰੀ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਨੇ ਜੀ.ਐਸ.ਟੀ. ਡਿਊਟੀ ਵਿੱਚ ਕ੍ਰਮਵਾਰ 15.69 ਅਤੇ 11.71 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਹੋਰ ਮਾਲੀਆ ਪ੍ਰਾਪਤੀਆਂ ਵਿੱਚ ਵੀ ਸਰਕਾਰ ਦੀ ਕਾਰਗੁਜ਼ਾਰੀ ਵਧੀਆ ਰਹੀ ਹੈ।