ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਬਣੇ ਪਿਤਾ, ਪਤਨੀ ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਬਣੇ ਪਿਤਾ, ਪਤਨੀ ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰੌਜ਼ ਐਵੇਨਿਊ ਕੋਰਟ ਤੋਂ ਬਾਹਰ ਆਉਂਦੇ ਹੋਏ ਭਗਵੰਤ ਮਾਨ ਨੂੰ ਬੇਟੀ ਦੇ ਜਨਮ ‘ਤੇ ਵਧਾਈ ਦਿੱਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਇਕ ਵਾਰ ਫਿਰ ਖੁਸ਼ੀ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਦਿੱਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰੌਜ਼ ਐਵੇਨਿਊ ਕੋਰਟ ਤੋਂ ਬਾਹਰ ਆਉਂਦੇ ਹੋਏ ਭਗਵੰਤ ਮਾਨ ਨੂੰ ਬੇਟੀ ਦੇ ਜਨਮ ‘ਤੇ ਵਧਾਈ ਦਿੱਤੀ। ਭਗਵੰਤ ਮਾਨ ਨੇ ਜੁਲਾਈ 2022 ਵਿੱਚ ਹਰਿਆਣਾ ਦੀ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕੀਤਾ ਸੀ। ਗੁਰਪ੍ਰੀਤ ਕੌਰ ਕੁਰੂਕਸ਼ੇਤਰ ਦੇ ਪਿਹੋਵਾ ਦੇ ਪਿੰਡ ਗੁਮਥਲਾ ਗਡੂ ਦੀ ਰਹਿਣ ਵਾਲੀ ਹੈ।

ਡਾ. ਗੁਰਪ੍ਰੀਤ ਕੌਰ ਦੇ ਪਰਿਵਾਰ ਦਾ ਵੀ ਸਿਆਸੀ ਪ੍ਰਭਾਵ ਹੈ। ਭਗਵੰਤ ਮਾਨ ਦਾ ਪਹਿਲਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ ਸੀ। ਮਾਨ ਦਾ ਬੇਟਾ ਦਿਲਸ਼ਾਨ ਮਾਨ ਅਤੇ ਬੇਟੀ ਸੀਰਤ ਕੌਰ ਮਾਨ ਆਪਣੀ ਮਾਂ ਇੰਦਰਪ੍ਰੀਤ ਕੌਰ ਨਾਲ ਅਮਰੀਕਾ ਵਿੱਚ ਰਹਿੰਦੇ ਹਨ। ਦੋਵੇਂ ਬੱਚੇ ਆਪਣੇ ਪਿਤਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਵੀ ਪੁੱਜੇ ਸਨ। 20 ਮਾਰਚ 2015 ਨੂੰ ਭਗਵੰਤ ਮਾਨ ਅਤੇ ਇੰਦਰਪ੍ਰੀਤ ਕੌਰ ਨੇ ਅਦਾਲਤ ਵਿੱਚ ਆਪਸੀ ਸਹਿਮਤੀ ਨਾਲ ਤਲਾਕ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿੱਚ ਮਾਨ ਦੀ ਦਲੀਲ ਸੀ ਕਿ ਉਹ ਸਿਆਸਤ ਕਾਰਨ ਆਪਣੀ ਪਤਨੀ ਨੂੰ ਤਲਾਕ ਦੇ ਰਿਹਾ ਹੈ।

ਗਣਤੰਤਰ ਦਿਵਸ ਮੌਕੇ ਸੀਐਮ ਮਾਨ ਨੇ ਆਪਣੇ ਸੰਬੋਧਨ ਵਿੱਚ ਆਪਣੀ ਪਤਨੀ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ, “ਮੈਂ ਤੁਹਾਡੇ ਸਾਰਿਆਂ ਦੇ ਸਾਹਮਣੇ ਇੱਕ ਨਿੱਜੀ ਜਾਣਕਾਰੀ ਸ਼ੇਅਰ ਕਰਨਾ ਚਾਹੁੰਦਾ ਹਾਂ ਕਿ ਮੇਰੇ ਘਰ ਵੀ ਖੁਸ਼ੀਆਂ ਆਉਣ ਵਾਲੀਆਂ ਹਨ।