ਮੁੱਖ ਮੰਤਰੀ ਭਗਵੰਤ ਮਾਨ ਦੀ ਫੋਰਟਿਸ ਤੋਂ ਹੋਈ ਛੁੱਟੀ, ਕਾਂਗਰਸੀ ਆਗੂ ਪਰਗਟ ਸਿੰਘ ਵੀ ਮਿਲੇ, ਮੁੱਖ ਮੰਤਰੀ ਨੇ ਮੰਤਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਫੋਰਟਿਸ ਤੋਂ ਹੋਈ ਛੁੱਟੀ, ਕਾਂਗਰਸੀ ਆਗੂ ਪਰਗਟ ਸਿੰਘ ਵੀ ਮਿਲੇ, ਮੁੱਖ ਮੰਤਰੀ ਨੇ ਮੰਤਰੀਆਂ ਨਾਲ ਕੀਤੀ ਮੀਟਿੰਗ

ਕਾਂਗਰਸੀ ਆਗੂ ਪਰਗਟ ਸਿੰਘ ਹਸਪਤਾਲ ‘ਚ ਭਰਤੀ ਮੁੱਖ ਮੰਤਰੀ ਭਗਵੰਤ ਨੂੰ ਮਿਲਣ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਪਹੁੰਚੇ ਸਨ। ਪਰਗਟ ਸਿੰਘ ਨੇ ਕਿਹਾ ਕਿ ਮੈਂ ਮਹਿਸੂਸ ਕਰਦਾ ਹਾਂ ਕਿ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਕਰਨਾ ਇੱਕ ਜ਼ਿੰਮੇਵਾਰੀ ਹੈ। ਇਸੇ ਲਈ ਮੈਂ ਸੀਐਮ ਭਗਵੰਤ ਮਾਨ ਨੂੰ ਮਿਲਣ ਆਇਆ ਹਾਂ। ਇਹ ਪੰਜਾਬ ਦਾ ਸੱਭਿਆਚਾਰ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਪਿੱਛਲੇ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਭਗਵੰਤ ਮਾਨ ਚਾਰ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਦੁਪਹਿਰ 2 ਵਜੇ ਦੇ ਕਰੀਬ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੀਐਮ ਮਾਨ ਨੂੰ ਬੈਕਟੀਰੀਅਲ ਇਨਫੈਕਸ਼ਨ ਲੈਪਟੋਸਪਾਇਰੋਸਿਸ ਦਾ ਪਤਾ ਲੱਗਾ ਸੀ।

ਡਾਕਟਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੂੰ ਰੂਟੀਨ ਚੈਕਅੱਪ ਲਈ ਬੁੱਧਵਾਰ ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ ਸੀ। ਉਦੋਂ ਤੋਂ ਉਹ ਹਸਪਤਾਲ ‘ਚ ਭਰਤੀ ਸੀ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਪਰਗਟ ਸਿੰਘ ਹਸਪਤਾਲ ‘ਚ ਭਰਤੀ ਮੁੱਖ ਮੰਤਰੀ ਭਗਵੰਤ ਨੂੰ ਮਿਲਣ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਪਹੁੰਚੇ ਸਨ।

ਪਰਗਟ ਸਿੰਘ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ (ਆਪ) ਦਾ ਵਿਰੋਧ ਕਰਦਾ ਰਿਹਾ ਹਾਂ, ਪਰ ਇੱਕ ਮੁੱਖ ਮੰਤਰੀ ਸੂਬੇ ਦਾ ਮੁਖੀ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਕਰਨਾ ਇੱਕ ਜ਼ਿੰਮੇਵਾਰੀ ਹੈ। ਇਸੇ ਲਈ ਮੈਂ ਸੀਐਮ ਭਗਵੰਤ ਮਾਨ ਨੂੰ ਮਿਲਣ ਆਇਆ ਹਾਂ। ਇਹ ਪੰਜਾਬ ਦਾ ਸੱਭਿਆਚਾਰ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮਿਲੇ ਹਨ ਅਤੇ ਉਨ੍ਹਾਂ ਨਾਲ ਗੱਲ ਕੀਤੀ ਹੈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।