ਵਿਧਾਨ ਸਭਾ ਜ਼ਿਮਨੀ ਚੋਣਾਂ : ਪੰਜਾਬ ਕਾਂਗਰਸ ਦੀ ਅੱਜ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ‘ਤੇ ਹੋਵੇਗੀ ਚਰਚਾ

ਵਿਧਾਨ ਸਭਾ ਜ਼ਿਮਨੀ ਚੋਣਾਂ : ਪੰਜਾਬ ਕਾਂਗਰਸ ਦੀ ਅੱਜ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ‘ਤੇ ਹੋਵੇਗੀ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਪੰਜਾਬ ਵਿੱਚ ਭਾਜਪਾ ਲਈ ਇੱਕ ਚੰਗੀ ਖ਼ਬਰ ਲੈ ਕੇ ਆਈ ਹੈ। ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਇੱਕ ਵਾਰ ਫਿਰ ਸਰਗਰਮ ਨਜ਼ਰ ਆਏ।

ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲਿਆਂ ਜ਼ਿਮਨੀ ਚੋਣਾਂ ਦੀ ਤਰੀਕਾ ਦਾ ਐਲਾਨ ਹੋ ਗਿਆ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਅਤੇ ਭਾਜਪਾ ਦੋਂਵੇ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹਾਜ਼ਰ ਹੋਣਗੇ।

ਮੀਟਿੰਗ ਵਿੱਚ ਆਗਾਮੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕੀਤੀ ਜਾਵੇਗੀ। ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਸੂਬਾ ਕਾਂਗਰਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤ ਕੇ ਲੋਕ ਸਭਾ ਵਿਚ ਚੰਗਾ ਪ੍ਰਦਰਸ਼ਨ ਕੀਤਾ ਸੀ, ਪਰ ਇਸ ਤੋਂ ਬਾਅਦ ਜਲੰਧਰ ਪੱਛਮੀ ਸੀਟ ‘ਤੇ ਹੋਈ ਉਪ ਚੋਣ ਵਿਚ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ । ਇਸ ਵਾਰ ਪਾਰਟੀ ਵੱਲੋਂ ਆਪਣੇ ਉਮੀਦਵਾਰ ਜਲਦੀ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਚਾਰੋਂ ਸੀਟਾਂ ‘ਤੇ ਪਾਰਟੀ ਦੀ ਮੁਹਿੰਮ ਤੇਜ਼ ਹੋ ਸਕੇ।

ਪੰਜਾਬ ਪਾਰਟੀ ਪ੍ਰਧਾਨ ਵੜਿੰਗ ਸ਼ੁੱਕਰਵਾਰ ਨੂੰ ਪਾਰਟੀ ‘ਚ ਨਵੇਂ ਨੇਤਾਵਾਂ ਨੂੰ ਵੀ ਸ਼ਾਮਲ ਕਰਨ ਜਾ ਰਹੇ ਹਨ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਪੰਜਾਬ ਵਿੱਚ ਭਾਜਪਾ ਲਈ ਇੱਕ ਚੰਗੀ ਖ਼ਬਰ ਲੈ ਕੇ ਆਈ ਹੈ। ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਇੱਕ ਵਾਰ ਫਿਰ ਸਰਗਰਮ ਨਜ਼ਰ ਆਏ। ਉਹ ਏਅਰਪੋਰਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਵੀ ਕੀਤੀ ਅਤੇ ਲਲਿਤ ਹੋਟਲ ‘ਚ ਆਯੋਜਿਤ ਪ੍ਰੋਗਰਾਮ ‘ਚ ਵੀ ਸ਼ਿਰਕਤ ਕੀਤੀ।