‘ਆਪ’ ਨਾਲ ਚੋਣ ਲੜਨ ਦੇ ਬਾਜਵਾ ਦੇ ਵਿਰੋਧ ‘ਤੇ ਹਰੀਸ਼ ਚੌਧਰੀ ਨੇ ਕਿਹਾ-ਗਠਜੋੜ ਬਰਕਰਾਰ ਹੈ, ਅੰਤਿਮ ਫੈਸਲਾ ਹਾਈਕਮਾਂਡ ਲਵੇਗੀ

‘ਆਪ’ ਨਾਲ ਚੋਣ ਲੜਨ ਦੇ ਬਾਜਵਾ ਦੇ ਵਿਰੋਧ ‘ਤੇ ਹਰੀਸ਼ ਚੌਧਰੀ ਨੇ ਕਿਹਾ-ਗਠਜੋੜ ਬਰਕਰਾਰ ਹੈ, ਅੰਤਿਮ ਫੈਸਲਾ ਹਾਈਕਮਾਂਡ ਲਵੇਗੀ

ਹਰੀਸ਼ ਚੌਧਰੀ ਵੱਲੋਂ ‘INDIA’ ਗਠਜੋੜ ਤਹਿਤ ਪੰਜਾਬ ‘ਚ ‘ਆਪ’ ਨਾਲ ਸੀਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਵਿਚਾਲੇ ਸਮਝੌਤਾ ਪਹਿਲਾਂ ਵਾਂਗ ਹੀ ਮੌਜੂਦ ਹੈ ਅਤੇ ਇਸ ਸਬੰਧੀ ਅੰਤਿਮ ਫੈਸਲਾ ਹਾਈਕਮਾਂਡ ਹੀ ਕਰੇਗੀ

ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਮਿਲ ਕੇ ਲੋਕਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਰਹੀ ਹੈ। ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਗਠਜੋੜ ਨੂੰ ਮਜ਼ਬੂਤ ​​ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ, ਪਰ ਉਸ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ।

ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਚੰਡੀਗੜ੍ਹ ਸਥਿਤ ਨਿਵਾਸ ‘ਤੇ ਪ੍ਰਤਾਪ ਬਾਜਵਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਇਸ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਸ਼ਿਰਕਤ ਕੀਤੀ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਹਰੀਸ਼ ਚੌਧਰੀ ਵੱਲੋਂ ‘INDIA’ ਗਠਜੋੜ ਤਹਿਤ ਪੰਜਾਬ ‘ਚ ‘ਆਪ’ ਨਾਲ ਸੀਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਵਿਚਾਲੇ ਸਮਝੌਤਾ ਪਹਿਲਾਂ ਵਾਂਗ ਹੀ ਮੌਜੂਦ ਹੈ ਅਤੇ ਇਸ ਸਬੰਧੀ ਅੰਤਿਮ ਫੈਸਲਾ ਹਾਈਕਮਾਂਡ ਹੀ ਕਰੇਗੀ । ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸੂਬੇ ਦੇ ਉੱਘੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ‘ਆਪ’ ਨਾਲ ਕਿਸੇ ਵੀ ਸਮਝੌਤੇ ਦਾ ਵਿਰੋਧ ਕਰ ਰਹੇ ਹਨ। ਇਸ ਦੇ ਜਵਾਬ ਵਿੱਚ ਚੌਧਰੀ ਨੇ ਕਿਹਾ ਕਿ ਇਸ ਸਬੰਧੀ ਬਾਜਵਾ ਦੇ ਵਿਚਾਰ ਨਿੱਜੀ ਹਨ ਅਤੇ ਅੰਤਿਮ ਫੈਸਲਾ ਹਾਈਕਮਾਂਡ ਨੇ ਲੈਣਾ ਹੈ।

ਹਰੀਸ਼ ਚੌਧਰੀ ਦੇ ‘ਆਪ’ ਨਾਲ ਸਮਝੌਤੇ ‘ਤੇ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਉਹ ਅਜੇ ਵੀ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਨ। ਪੰਜਾਬ ਕਾਂਗਰਸ ਦੇ ਸਾਰੇ ਆਗੂ ਪੰਜਾਬ ਵਿੱਚ ‘ਆਪ’ ਨਾਲ ਕੋਈ ਸਮਝੌਤਾ ਨਾ ਕਰਨ ਸਬੰਧੀ ਪਹਿਲਾਂ ਹੀ ਹਾਈਕਮਾਂਡ ਨੂੰ ਆਪਣੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਚੁੱਕੇ ਹਨ। ਪੰਜਾਬ ਕਾਂਗਰਸ ਦੇ ਸਾਰੇ ਆਗੂ ਇਸੇ ਸੋਚ ਨਾਲ ਅੱਗੇ ਵੱਧ ਰਹੇ ਹਨ ਕਿ ਕਾਂਗਰਸ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜਨੀ ਚਾਹੀਦੀ ਹੈ।