- ਪੰਜਾਬ
- No Comment
ਪੰਜਾਬ ਕਾਂਗਰਸ ਨੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਖਿਲਾਫ ਮੋਰਚਾ ਖੋਲ੍ਹਿਆ, ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਕਾਂਗਰਸੀਆਂ ਨੇ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਰੁੱਧ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ। ਪੰਜਾਬ ਵਿੱਚ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਜਿਵੇਂ ਲੁੱਟ-ਖੋਹ, ਕਤਲ ਅਤੇ ਫਿਰੌਤੀ ਮੰਗਣ ਦੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੰਗਲਵਾਰ ਨੂੰ ਸੂਬੇ ਭਰ ‘ਚ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੇ ਸੜਕਾਂ ‘ਤੇ ਉਤਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
ਕਾਂਗਰਸੀਆਂ ਨੇ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਰੁੱਧ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਸੰਸਦ ਮੈਂਬਰ ਅਮਰ ਸਿੰਘ ਵੀ ਮੌਜੂਦ ਸਨ। ਇਸ ਦੇ ਨਾਲ ਹੀ ਰਾਏਕੋਟ ਵਿੱਚ ਵੀ ਕਾਂਗਰਸ ਦੇ ਹਲਕਾ ਇੰਚਾਰਜ ਕਾਮਲ ਅਮਰ ਸਿੰਘ ਬੋਪਾਰਾਏ ਦੀ ਅਗਵਾਈ ਵਿੱਚ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸੁਨਾਮ ਊਧਮ ਸਿੰਘ ਵਾਲਾ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬਲਾਕ ਕਾਂਗਰਸ ਨੇ ਡੀਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਿਆ।