ਪੰਜਾਬ ‘ਚ ਸ਼ਹਿਰੀ ਵਿਕਾਸ ‘ਤੇ ਜ਼ੋਰ, ਭਗਵੰਤ ਮਾਨ ਸਰਕਾਰ ਨੇ 51 ਬਿਲਡਰਾਂ-ਪ੍ਰਮੋਟਰਾਂ ਨੂੰ ਜਾਰੀ ਕੀਤੇ ਕਲੀਅਰੈਂਸ ਸਰਟੀਫਿਕੇਟ

ਪੰਜਾਬ ‘ਚ ਸ਼ਹਿਰੀ ਵਿਕਾਸ ‘ਤੇ ਜ਼ੋਰ, ਭਗਵੰਤ ਮਾਨ ਸਰਕਾਰ ਨੇ 51 ਬਿਲਡਰਾਂ-ਪ੍ਰਮੋਟਰਾਂ ਨੂੰ ਜਾਰੀ ਕੀਤੇ ਕਲੀਅਰੈਂਸ ਸਰਟੀਫਿਕੇਟ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪਹਿਲੇ ਵਿਸ਼ੇਸ਼ ਕੈਂਪ ਵਿੱਚ ਸਰਟੀਫਿਕੇਟ ਵੰਡੇ ਗਏ। ਸਰਕਾਰ ਦਾ ਉਦੇਸ਼ ਪਾਰਦਰਸ਼ੀ, ਪਹੁੰਚਯੋਗ, ਭ੍ਰਿਸ਼ਟਾਚਾਰ ਮੁਕਤ ਅਤੇ ਸੁਵਿਧਾਜਨਕ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੈ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ‘ਚ ਸ਼ਹਿਰੀ ਵਿਕਾਸ ‘ਤੇ ਜ਼ੋਰ ਦੇਣਾ ਸ਼ੁਰੂ ਕਰ ਦਿਤਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਿਲਡਰਾਂ ਦੀ ਖਿੱਚੋਤਾਣ ਨੂੰ ਦੂਰ ਕਰਦੇ ਹੋਏ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਹਨ। 16 ਅਕਤੂਬਰ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪਹਿਲੇ ਵਿਸ਼ੇਸ਼ ਕੈਂਪ ਵਿੱਚ ਸਰਟੀਫਿਕੇਟ ਵੰਡੇ ਗਏ। ਸਰਕਾਰ ਦਾ ਉਦੇਸ਼ ਪਾਰਦਰਸ਼ੀ, ਪਹੁੰਚਯੋਗ, ਭ੍ਰਿਸ਼ਟਾਚਾਰ ਮੁਕਤ ਅਤੇ ਸੁਵਿਧਾਜਨਕ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੈ।

ਪੰਜਾਬ ਭਵਨ ਵਿਖੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਮੁਕੰਮਲਤਾ ਸਰਟੀਫਿਕੇਟ, ਅੰਸ਼ਕ ਮੁਕੰਮਲਤਾ ਸਰਟੀਫਿਕੇਟ, ਇਰਾਦਾ ਪੱਤਰ, ਜ਼ੋਨਿੰਗ ਪਲਾਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਖਾਕਾ ਯੋਜਨਾ ਸੌਂਪੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰੀਅਲ ਅਸਟੇਟ ਨਾਲ ਸਬੰਧਤ ਲੋਕਾਂ ਦੇ ਲੰਬਿਤ ਪਏ ਕੰਮਾਂ ਦਾ ਨਿਪਟਾਰਾ ਕਰਨ ਲਈ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਾਰਦਰਸ਼ੀ ਅਤੇ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਈ-ਮੇਲ [email protected] ‘ਤੇ ਸਿੱਧੀ ਸ਼ਿਕਾਇਤ ਕਰ ਸਕਦਾ ਹੈ। ਮੁੰਡੀਆ ਨੇ ਪ੍ਰਮੋਟਰਾਂ/ਡਿਵੈਲਪਰਾਂ ਨੂੰ ਕਿਹਾ ਕਿ ਉਹ ਵਿਕਸਤ ਕੀਤੇ ਜਾ ਰਹੇ ਪ੍ਰੋਜੈਕਟਾਂ ਵਿੱਚ ਸਥਾਨਕ ਨਿਵਾਸੀਆਂ ਨੂੰ ਵੱਧ ਤੋਂ ਵੱਧ ਅਤੇ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਨ।