ਪੰਜਾਬ ਦੇ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ ਵਿੱਦਿਅਕ ਯਾਤਰਾ ਲਈ ਜਾਣਗੀਆਂ ਜਾਪਾਨ

ਪੰਜਾਬ ਦੇ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ ਵਿੱਦਿਅਕ ਯਾਤਰਾ ਲਈ ਜਾਣਗੀਆਂ ਜਾਪਾਨ

ਪੰਜਾਬ ਦੇ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ 8 ਵਿਦਿਆਰਥਣਾਂ ਨੂੰ 7 ਦਿਨਾਂ ਦੀ ਵਿਦਿਅਕ ਯਾਤਰਾ ‘ਤੇ ਜਾਪਾਨ ਜਾਣ ਦਾ ਸੁਨਹਿਰੀ ਮੌਕਾ ਮਿਲਿਆ ਹੈ। ਇਹਨਾਂ ਵਿਦਿਆਰਥਣਾਂ ਨੂੰ ਵਿਗਿਆਨ ਵਿੱਚ ਜਾਪਾਨ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਲਈ ਚੁਣਿਆ ਗਿਆ ਹੈ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਿਖਿਆ ਅਤੇ ਸਿਹਤ ਦੇ ਮੁੱਦੇ ਨੂੰ ਮੁਖ ਰੱਖਦੇ ਹੋਏ ਵਿਧਾਨਸਭਾ ਚੋਣਾਂ ਲੜੀਆਂ ਸਨ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਸਿੰਗਾਪੁਰ ਟ੍ਰੇਨਿੰਗ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਵਿੱਦਿਅਕ ਯਾਤਰਾ ‘ਤੇ ਜਾਪਾਨ ਜਾਣਗੀਆਂ।

ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ 8 ਵਿਦਿਆਰਥਣਾਂ ਨੂੰ 7 ਦਿਨਾਂ ਦੀ ਵਿਦਿਅਕ ਯਾਤਰਾ ‘ਤੇ ਜਾਪਾਨ ਜਾਣ ਦਾ ਸੁਨਹਿਰੀ ਮੌਕਾ ਮਿਲਿਆ ਹੈ। ਇਹਨਾਂ ਵਿਦਿਆਰਥੀਆਂ ਨੂੰ ਵਿਗਿਆਨ ਵਿੱਚ ਜਾਪਾਨ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਲਈ ਚੁਣਿਆ ਗਿਆ ਹੈ, ਜਿਸਨੂੰ ਵਿਗਿਆਨ ਵਿੱਚ ਸਾਕੁਰਾ ਐਕਸਚੇਂਜ ਪ੍ਰੋਗਰਾਮ ਵੀ ਕਿਹਾ ਜਾਂਦਾ ਹੈ। ਇਸ ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਦੀ ਚੋਣ ਕੀਤੀ ਗਈ ਹੈ। ਇਹ ਵਿਦਿਆਰਥਣਾਂ 10 ਤੋਂ 16 ਦਸੰਬਰ 2023 ਤੱਕ 7 ਦਿਨ ਜਾਪਾਨ ਵਿੱਚ ਰਹਿਣਗੀਆਂ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸਿੱਖਿਆ ਵਿਭਾਗ ਵੱਲੋਂ ਜਾਪਾਨ ਜਾਣ ਵਾਲੀਆਂ ਵਿਦਿਆਰਥਣਾਂ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਾਪਾਨ ਵਿੱਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਇਸ ਲਈ ਵਿਦਿਆਰਥਣਾਂ ਨੂੰ ਆਪਣੇ ਨਾਲ ਗਰਮ ਕੱਪੜੇ ਲੈ ਕੇ ਜਾਣ ਲਈ ਕਿਹਾ ਜਾਵੇ। ਇਸ ਤੋਂ ਇਲਾਵਾ ਵਿਭਾਗ ਉਨ੍ਹਾਂ ਦੇ ਖਾਣ-ਪੀਣ ਦਾ ਵੀ ਧਿਆਨ ਰੱਖੇਗਾ। ਜਾਪਾਨ ਵਿੱਚ, ਜ਼ਿਆਦਾਤਰ ਉਬਲੇ ਹੋਏ ਭੋਜਨ ਉਪਲਬਧ ਹਨ, ਇਸ ਲਈ ਵਿਦਿਆਰਥੀਆਂ ਨੂੰ ਮਠਿਆਈਆਂ, ਬਿਸਕੁਟ ਅਤੇ ਗੈਰ-ਨਾਸ਼ਵਾਨ ਬੇਕਰੀ ਆਈਟਮਾਂ ਲਿਆਉਣੀਆਂ ਚਾਹੀਦੀਆਂ ਹਨ।