ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਜਾਰੀ ਕੀਤਾ ਹੈਲਪਲਾਈਨ ਨੰਬਰ

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਜਾਰੀ ਕੀਤਾ ਹੈਲਪਲਾਈਨ ਨੰਬਰ

ਸੀ.ਐਮ. ਮਾਨ ਨੇ ਕਿਹਾ ਕਿ ਇਸ ਨਾਲ ਇਹ ਸੰਦੇਸ਼ ਜਾਂਦਾ ਹੈ ਕਿ ਗਲਤ ਕੰਮਾਂ ਰਾਹੀਂ ਕਮਾਇਆ ਪੈਸਾ ਵੀ ਚੰਗਾ ਨਹੀਂ ਹੁੰਦਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।

ਪੰਜਾਬ ਵਿਚ ਜਦੋ ਤੋਂ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਉਦੋਂ ਤੋਂ ਉਹ ਨਸ਼ੇ ਖਤਮ ਕਰਨ ਦੀ ਗੱਲ ਕਰ ਰਹੇ ਹਨ, ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਪਹੁੰਚੇ ਜਿੱਥੇ ਉਨ੍ਹਾਂ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਦੌਰਾਨ ਸੀ.ਐਮ ਮਾਨ ਨੇ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਸਭ ਤੋਂ ਵੱਡੀ ਜੰਗ ਨਸ਼ਿਆਂ ਵਿਰੁੱਧ ਚੱਲ ਰਹੀ ਹੈ। ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਕਈ ਵੱਡੀਆਂ ਮੱਛੀਆਂ ਫੜੀਆਂ ਜਾ ਚੁੱਕੀਆਂ ਹਨ। ਕਈ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ, ਹੁਣ ਤੱਕ ਕਰੀਬ 400 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ।

ਸੀ.ਐਮ. ਮਾਨ ਨੇ ਕਿਹਾ ਕਿ ਇਸ ਨਾਲ ਇਹ ਸੰਦੇਸ਼ ਜਾਂਦਾ ਹੈ ਕਿ ਗਲਤ ਕੰਮਾਂ ਰਾਹੀਂ ਕਮਾਇਆ ਪੈਸਾ ਵੀ ਚੰਗਾ ਨਹੀਂ ਹੁੰਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਮੋਹਾਲੀ ਵਿੱਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਤੋਂ ਬਾਅਦ ਸੀ.ਐਮ ਮਾਨ ਨੇ ਕਿਹਾ ਕਿ ਹੁਣ ਸਪੈਸ਼ਲ ਟਾਸਕ ਫੋਰਸ ਨੂੰ ਅਪਡੇਟ ਕੀਤਾ ਗਿਆ ਹੈ, ਇਸ ਦਾ ਨਾਂ ਨਿਊ ਐਂਟੀ ਨਾਰਕੋਟਿਕ ਟਾਸਕ ਫੋਰਸ ਰੱਖਿਆ ਗਿਆ ਹੈ। ਇਹ ਸਪੈਸ਼ਲ ਟਾਸਕ ਫੋਰਸ ਦੀ ਥਾਂ ਲਵੇਗਾ। ਇਸ ਫੋਰਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਵੀ ਦੁੱਗਣੀ ਕਰ ਦਿੱਤੀ ਗਈ ਹੈ। ਪਹਿਲਾਂ ਇਸ ਵਿੱਚ 400 ਕਰਮਚਾਰੀ ਸਨ ਜੋ ਵਧਾ ਕੇ 800 ਕਰ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਟਸਐਪ ਚੈਟਬੋਟ ਦਾ ਵੀ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਨਸ਼ੇ ਸਬੰਧੀ ਵਟਸਐਪ ਨੰਬਰ 97791-00200 ‘ਤੇ ਸ਼ਿਕਾਇਤ ਕਰ ਸਕਦਾ ਹੈ, ਜਿਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸਦੇ ਲਈ ਉਚਿਤ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸਦੇ ਨਾਲ ਨਸ਼ੇੜੀਆਂ ਨੂੰ ਜੇਲ੍ਹ ਨਹੀਂ ਸਗੋਂ ਹਸਪਤਾਲ ਭੇਜਿਆ ਜਾਵੇਗਾ। ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।