- ਪੰਜਾਬ
- No Comment
ਪੰਜਾਬ ਦੇ 12 ਸੰਸਦ ਮੈਂਬਰ ਅੱਜ ਸਹੁੰ ਚੁੱਕਣਗੇ, ਸੰਸਦ ਮੈਂਬਰ ਅੰਮ੍ਰਿਤਪਾਲ ਦਾ ਜੇਲ ਤੋਂ ਬਾਹਰ ਆਉਣਾ ਮੁਸ਼ਕਿਲ
ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਚੋਣ ਜਿੱਤਣ ਦਾ ਮਤਲਬ ਹੈ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਕੋਲ ਹੁਣ ਸੰਸਦ ਮੈਂਬਰ ਵਜੋਂ ਸੰਵਿਧਾਨਕ ਫ਼ਤਵਾ ਹੈ। ਪਿਛਲੀਆਂ ਉਦਾਹਰਣਾਂ ’ਤੇ ਨਜ਼ਰ ਮਾਰੀਏ ਤਾਂ ਕਈ ਅਜਿਹੇ ਆਗੂ ਹਨ ਜਿਨ੍ਹਾਂ ਨੇ ਜੇਲ੍ਹ ਵਿੱਚ ਰਹਿੰਦਿਆਂ ਸਹੁੰ ਚੁੱਕਣ ਲਈ ਆਰਜ਼ੀ ਪੈਰੋਲ ਲਈ ਸੀ।
ਪੰਜਾਬ ਦੇ 12 ਸੰਸਦ ਮੈਂਬਰ ਅੱਜ ਸਹੁੰ ਚੁੱਕਣਗੇ। 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਨਾਲ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਲਈ ਮੰਗਲਵਾਰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ। ਖਡੂਰ ਸਾਹਿਬ ਤੋਂ ਜਿੱਤੇ ਆਜ਼ਾਦ ਸੰਸਦ ਮੈਂਬਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਪਾਲ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਕੋਲ ਅੰਮ੍ਰਿਤਪਾਲ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੇ ਪ੍ਰਬੰਧ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ, ਪਰ ਉਨ੍ਹਾਂ ਦੀ ਅਰਜ਼ੀ ਬਾਰੇ ਕੋਈ ਜਵਾਬ ਨਹੀਂ ਮਿਲਿਆ। ਪਾਰਲੀਮੈਂਟ ਸੈਸ਼ਨ ਦੌਰਾਨ ਜੇਕਰ ਅੰਮ੍ਰਿਤਸਰ ਤੋਂ ਸਹੁੰ ਨਾ ਚੁਕਾਈ ਗਈ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨਗੇ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਸੰਵਿਧਾਨਕ ਤੌਰ ‘ਤੇ ਸੰਸਦ ਮੈਂਬਰ ਬਣਨ ਲਈ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਸਹੁੰ ਚੁੱਕਣੀ ਪਵੇਗੀ।
ਚੋਣ ਜਿੱਤਣ ਦਾ ਮਤਲਬ ਹੈ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਕੋਲ ਹੁਣ ਸੰਸਦ ਮੈਂਬਰ ਵਜੋਂ ਸੰਵਿਧਾਨਕ ਫ਼ਤਵਾ ਹੈ। ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਵੱਲੋਂ ਸਹੁੰ ਚੁੱਕਣ ਬਾਰੇ ਸੰਵਿਧਾਨ ਵਿੱਚ ਕੋਈ ਵੱਖਰਾ ਫੈਸਲਾ ਨਹੀਂ ਹੈ, ਪਰ ਜੇਕਰ ਪਿਛਲੀਆਂ ਉਦਾਹਰਣਾਂ ’ਤੇ ਨਜ਼ਰ ਮਾਰੀਏ ਤਾਂ ਕਈ ਅਜਿਹੇ ਆਗੂ ਹਨ ਜਿਨ੍ਹਾਂ ਨੇ ਜੇਲ੍ਹ ਵਿੱਚ ਰਹਿੰਦਿਆਂ ਸਹੁੰ ਚੁੱਕਣ ਲਈ ਆਰਜ਼ੀ ਪੈਰੋਲ ਲਈ ਸੀ। ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਐਨਐਸਏ ਇੱਕ ਸਖ਼ਤ ਕਾਨੂੰਨ ਹੈ ਜੋ ਸਰਕਾਰ ਨੂੰ ਬਿਨਾਂ ਕਿਸੇ ਰਸਮੀ ਦੋਸ਼ਾਂ ਦੇ 12 ਮਹੀਨਿਆਂ ਤੱਕ ਵਿਅਕਤੀਆਂ ਨੂੰ ਹਿਰਾਸਤ ਵਿੱਚ ਰੱਖਣ ਦੀ ਇਜਾਜ਼ਤ ਦਿੰਦਾ ਹੈ, ਪਰ ਹੁਣ ਜਦੋਂ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਸਰਕਾਰ ਨੇ ਐਨਐਸਏ ਦੀ ਮਿਆਦ ਦੂਜੀ ਵਾਰ ਵਧਾ ਦਿੱਤੀ ਹੈ।