ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਹੁਣ 2 ਲੱਖ ਮੀਟ੍ਰਿਕ ਟਨ ਚੌਲ ਮਲੇਸ਼ੀਆ ਜਾਵੇਗਾ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਹੁਣ 2 ਲੱਖ ਮੀਟ੍ਰਿਕ ਟਨ ਚੌਲ ਮਲੇਸ਼ੀਆ ਜਾਵੇਗਾ

ਕਟਾਰੁਚਕ ਨੇ ਦੱਸਿਆ ਕਿ ਉਨ੍ਹਾਂ ਨੂੰ ਕੇਂਦਰੀ ਮੰਤਰਾਲੇ ਤੋਂ ਪੱਤਰ ਮਿਲਿਆ ਕਿ ਕੇਂਦਰ 23 ਲੱਖ ਮੀਟ੍ਰਿਕ ਟਨ ਚੌਲ ਖੁੱਲੇ ਬਾਜ਼ਾਰ ਅਤੇ 2 ਲੱਖ ਮੀਟ੍ਰਿਕ ਟਨ ਚਾਵਲ ਮਲੇਸ਼ੀਆ ਨੂੰ ਨਿਰਯਾਤ ਕਰੇਗਾ। ਮੰਤਰੀ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਕਾਫੀ ਰਾਹਤ ਮਿਲੇਗੀ। ਅਗਲੇ ਸੀਜ਼ਨ ਲਈ ਸਟੋਰੇਜ ਦੀ ਕੋਈ ਸਮੱਸਿਆ ਨਹੀਂ ਹੋਵੇਗੀ।

ਪੰਜਾਬ ਦੇ ਚੋਲ ਹੁਣ ਮਲੇਸ਼ੀਆ ਨੂੰ ਵੀ ਵੇਚੇ ਜਾਣਗੇ। ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਗੁਦਾਮਾਂ ਵਿੱਚ ਰੱਖੇ 23 ਲੱਖ ਮੀਟ੍ਰਿਕ ਟਨ ਚੌਲਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ।

ਲਾਲ ਚੰਦ ਨੇ ਦੱਸਿਆ ਕਿ 28 ਅਗਸਤ ਨੂੰ ਉਹ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਸਨ। ਮੀਟਿੰਗ ਸਦਭਾਵਨਾ ਭਰੇ ਮਾਹੌਲ ਵਿੱਚ ਹੋਈ। ਇਸ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੇ ਚੌਲਾਂ ਨਾਲ ਭਰੇ ਗੋਦਾਮ ਸਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 1.21 ਲੱਖ ਮੀਟ੍ਰਿਕ ਟਨ ਚੌਲਾਂ ਦੀ ਪੈਦਾਵਾਰ ਹੈ। ਜਦੋਂਕਿ ਝੋਨੇ ਦੀ ਕਟਾਈ ਅਗਲੇ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਮੰਤਰੀ ਨੇ ਦੱਸਿਆ ਕਿ 200 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਇਸ ਲਈ ਨਵਾਂ ਝੋਨਾ ਸਟੋਰ ਕਰਨ ਲਈ ਪੁਰਾਣਾ ਸਟਾਕ ਖਾਲੀ ਕਰ ਦੇਣਾ ਚਾਹੀਦਾ ਹੈ।

ਕਟਾਰੁਚਕ ਨੇ ਦੱਸਿਆ ਕਿ ਮੀਟਿੰਗ ਦੇ ਅਗਲੇ ਹੀ ਦਿਨ ਉਨ੍ਹਾਂ ਨੂੰ ਕੇਂਦਰੀ ਮੰਤਰਾਲੇ ਤੋਂ ਪੱਤਰ ਮਿਲਿਆ ਕਿ ਕੇਂਦਰ 23 ਲੱਖ ਮੀਟ੍ਰਿਕ ਟਨ ਚੌਲ ਖੁੱਲੇ ਬਾਜ਼ਾਰ ਅਤੇ 2 ਲੱਖ ਮੀਟ੍ਰਿਕ ਟਨ ਚਾਵਲ ਮਲੇਸ਼ੀਆ ਨੂੰ ਨਿਰਯਾਤ ਕਰੇਗਾ। ਮੰਤਰੀ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਕਾਫੀ ਰਾਹਤ ਮਿਲੇਗੀ। ਅਗਲੇ ਸੀਜ਼ਨ ਲਈ ਸਟੋਰੇਜ ਦੀ ਕੋਈ ਸਮੱਸਿਆ ਨਹੀਂ ਹੋਵੇਗੀ।