ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦਾ ਵਿਆਹ ਅੱਜ, ਮੇਰਠ ਦੀ ਡਾ. ਗੁਰਵੀਨ ਕੌਰ ਨਾਲ ਹੋਵੇਗਾ ਵਿਆਹ

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦਾ ਵਿਆਹ ਅੱਜ, ਮੇਰਠ ਦੀ ਡਾ. ਗੁਰਵੀਨ ਕੌਰ ਨਾਲ ਹੋਵੇਗਾ ਵਿਆਹ

ਗੁਰਮੀਤ ਸਿੰਘ ਮੀਤ ਹੇਅਰ ਦੀ ਦੁਲਹਨ ਬਣਨ ਜਾ ਰਹੀ ਡਾ. ਗੁਰਵੀਨ ਕੌਰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੇਡੀਓਲੋਜਿਸਟ ਹੈ। ਗੁਰਮੀਤ ਸਿੰਘ ਪੰਜਾਬ ਦੇ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹ ਡਾ. ਗੁਰਵੀਨ ਕੌਰ ਨਾਲ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਵਿਆਹ ਕਰਨਗੇ। ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ ਹੋਈ ਸੀ।

ਪੰਜਾਬ ਦੇ ਖੇਡ, ਸਿੰਚਾਈ ਅਤੇ ਮਾਈਨਿੰਗ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਮੇਰਠ ਦੀ ਡਾ. ਗੁਰਵੀਨ ਕੌਰ ਨਾਲ ਨਵਾਂਗਾਓਂ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣਗੇ। ਉਨ੍ਹਾਂ ਦੇ ਵਿਆਹ ‘ਚ ਪੰਜਾਬ ਦੇ ਕੈਬਨਿਟ ਮੰਤਰੀਆਂ ਸਮੇਤ ਵੱਡੀਆਂ ਸ਼ਖਸੀਅਤਾਂ ਦੇ ਪਹੁੰਚਣ ਦੀ ਉਮੀਦ ਹੈ। ਇਕ ਕੈਬਨਿਟ ਮੰਤਰੀ ਦੇ ਵਿਆਹ ਕਾਰਨ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ ਜਲਦਬਾਜ਼ੀ ਵਿਚ ਕਰਵਾਈ ਗਈ ਹੈ। ਕੌਂਸਲ ਸੜਕਾਂ ਦੀ ਸਫ਼ਾਈ ਵਿੱਚ ਲੱਗੀ ਹੋਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਤ ਹੇਅਰ ਆਪਣੇ ਪਰਿਵਾਰ ਨਾਲ ਦੁਪਹਿਰ 12 ਵਜੇ ਨਵਾਂਗਾਓਂ ਪਹੁੰਚਣਗੇ। ਗੁਰਮੀਤ ਸਿੰਘ ਮੀਤ ਹੇਅਰ ਦੀ ਦੁਲਹਨ ਬਣਨ ਜਾ ਰਹੀ ਡਾ. ਗੁਰਵੀਨ ਕੌਰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੇਡੀਓਲੋਜਿਸਟ ਹੈ। ਗੁਰਮੀਤ ਸਿੰਘ ਪੰਜਾਬ ਦੇ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ‘ਆਪ’ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਹੇਅਰ ਅਹੁਦੇ ‘ਤੇ ਰਹਿੰਦੇ ਹੋਏ ਵਿਆਹ ਕਰਵਾਉਣ ਵਾਲੇ ਤੀਜੇ ਮੰਤਰੀ ਹੋਣਗੇ। ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਇਸੇ ਸਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਹੋਇਆ ਸੀ ।