- ਪੰਜਾਬ
- No Comment
ਪੰਜਾਬ ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਮੰਤਰੀ ਲਾਲਜੀਤ ਭੁੱਲਰ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ
ਲਾਲਜੀਤ ਭੁੱਲਰ ਨੇ ਇਸਨੂੰ ਟਰਾਂਸਪੋਰਟ ਸੈਕਟਰ ਵਿੱਚ ਨਿਯਮਾਂ ਦੀ ਪਾਲਣਾ ਕਰਨ ਅਤੇ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਦੱਸਿਆ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ 600 ਬੱਸਾਂ ਦੇ ਪਰਮਿਟ ਰੱਦ ਕਰ ਦਿਤੇ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਮੋਟਰ ਵਹੀਕਲ ਰੂਲਜ਼ 1989 ਦੇ ਨਿਯਮ 80ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀਪੀ) ਦੀ ਵਿਆਪਕ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸਨੂੰ ਟਰਾਂਸਪੋਰਟ ਸੈਕਟਰ ਵਿੱਚ ਨਿਯਮਾਂ ਦੀ ਪਾਲਣਾ ਕਰਨ ਅਤੇ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਦੱਸਿਆ ਹੈ। ਲਾਲਜੀਤ ਭੁੱਲਰ ਨੇ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਟਰਾਂਸਪੋਰਟ ਖੇਤਰ ਵਿੱਚ ਗੈਰ-ਕਾਨੂੰਨੀ ਕਲੱਬਿੰਗ ਅਤੇ ਸਟੇਜ ਕੈਰੇਜ ਪਰਮਿਟਾਂ ਦੀ ਵਰਤੋਂ ਨਾਲ ਸਬੰਧਤ ਬੇਨਿਯਮੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਨੂੰ ਉਚਿਤ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬ ਕੀਤਾ ਜਾਵੇ ਅਤੇ ਉਨ੍ਹਾਂ ਦੀ ਅਸਲ ਸਥਿਤੀ ਨੂੰ ਬਹਾਲ ਕੀਤਾ ਜਾਵੇ।
ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬੱਸਾਂ ਦੇ ਪਰਮਿਟਾਂ ਦੇ ਕਈ ਮਾਮਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਰਹੇ ਸਨ। ਇਸ ਲਈ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਕਾਰਵਾਈ ਦਾ ਮੁੱਖ ਉਦੇਸ਼ ਵੱਡੇ ਆਪ੍ਰੇਟਰਾਂ ਦੀ ਅਜਾਰੇਦਾਰੀ ਨੂੰ ਖਤਮ ਕਰਨਾ ਅਤੇ ਟਰਾਂਸਪੋਰਟ ਸੈਕਟਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ।