ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦੀ ਮਿਤੀ ਅਤੇ ਨਤੀਜੇ ਦੀ ਮਿਤੀ ਦਾ ਐਲਾਨ, ਅਧਿਕਾਰਤ ਨੋਟੀਫਿਕੇਸ਼ਨ ਅਗਲੇ ਹਫਤੇ ਜਾਰੀ ਕੀਤਾ ਜਾਵੇਗਾ

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦੀ ਮਿਤੀ ਅਤੇ ਨਤੀਜੇ ਦੀ ਮਿਤੀ ਦਾ ਐਲਾਨ, ਅਧਿਕਾਰਤ ਨੋਟੀਫਿਕੇਸ਼ਨ ਅਗਲੇ ਹਫਤੇ ਜਾਰੀ ਕੀਤਾ ਜਾਵੇਗਾ

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਜਿੱਤ-ਹਾਰ ਦਾ ਅਸਰ ਪੰਜਾਬ, ਹਰਿਆਣਾ ਤੇ ਹਿਮਾਚਲ ਦੀ ਸਿਆਸਤ ’ਤੇ ਸਿੱਧਾ ਨਜ਼ਰ ਆ ਰਿਹਾ ਹੈ। ਹਰਿਆਣਾ ਵਿੱਚ 1 ਅਕਤੂਬਰ 2024 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਐਨਐਸਯੂਆਈ, ਭਾਜਪਾ ਦੀ ਏਬੀਵੀਪੀ, ਇਨਸੋ ਅਤੇ ਜੇਜੇਪੀ ਦੇ ਵਿਦਿਆਰਥੀ ਵਿੰਗ ’ਤੇ ਜਿੱਤ ਦਾ ਭਾਰੀ ਦਬਾਅ ਰਹੇਗਾ।

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦੀ ਮਿਤੀ ਸਾਹਮਣੇ ਆ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਹਰੀ ਝੰਡੀ ਦੇ ਦਿੱਤੀ ਹੈ। ਪੀਯੂ ਵੱਲੋਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਕਰਵਾਉਣ ਲਈ ਭੇਜੀਆਂ ਤਾਰੀਕਾਂ ਵਿੱਚ ਪ੍ਰਸ਼ਾਸਨ ਨੇ 5 ਸਤੰਬਰ ਨੂੰ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸੂਤਰਾਂ ਅਨੁਸਾਰ ਪੀਯੂ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਚੋਣਾਂ ਦੀਆਂ ਹੋਰ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਾਰੇ ਮੁੱਦਿਆਂ ‘ਤੇ ਸਹਿਮਤੀ ਤੋਂ ਬਾਅਦ ਸਲਾਹਕਾਰ ਨੇ ਪੀਯੂ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 5 ਸਤੰਬਰ ਨੂੰ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੀਯੂ ਦੇ ਨਾਲ-ਨਾਲ ਸ਼ਹਿਰ ਦੇ ਐਫੀਲੀਏਟਿਡ ਕਾਲਜਾਂ ਵਿੱਚ ਵੀ ਇਸੇ ਦਿਨ ਚੋਣਾਂ ਕਰਵਾਈਆਂ ਜਾਣਗੀਆਂ। ਨਤੀਜਾ ਵੀ ਦੇਰ ਸ਼ਾਮ ਤੱਕ ਐਲਾਨ ਦਿੱਤਾ ਜਾਵੇਗਾ। ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਪਿਛਲੇ ਸਾਲ 7 ਸਤੰਬਰ ਨੂੰ ਹੋਈਆਂ ਸਨ। ਪੀਯੂ ਪ੍ਰਸ਼ਾਸਨ ਅਗਲੇ ਹਫ਼ਤੇ ਤੱਕ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦੇਵੇਗਾ।

ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਕੈਂਪਸ ਵਿੱਚ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਜਾਣਗੇ। ਛੁੱਟੀਆਂ ਦੇ ਮੱਦੇਨਜ਼ਰ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਜਿੱਤ-ਹਾਰ ਦਾ ਅਸਰ ਪੰਜਾਬ, ਹਰਿਆਣਾ ਤੇ ਹਿਮਾਚਲ ਦੀ ਸਿਆਸਤ ’ਤੇ ਸਿੱਧਾ ਨਜ਼ਰ ਆ ਰਿਹਾ ਹੈ। ਹਰਿਆਣਾ ਵਿੱਚ 1 ਅਕਤੂਬਰ 2024 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਐਨਐਸਯੂਆਈ, ਭਾਜਪਾ ਦੀ ਏਬੀਵੀਪੀ, ਇਨਸੋ ਅਤੇ ਜੇਜੇਪੀ ਦੇ ਵਿਦਿਆਰਥੀ ਵਿੰਗ ‘ਤੇ ਜਿੱਤ ਦਾ ਭਾਰੀ ਦਬਾਅ ਰਹੇਗਾ।