ਬੰਗਲਾਦੇਸ਼ ‘ਚ ਹਿੰਸਕ ਹੰਗਾਮੇ ਵਿਚਾਲੇ ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਸਥਿਤੀ ‘ਤੇ ਕੀਤੀ ਚਰਚਾ

ਬੰਗਲਾਦੇਸ਼ ‘ਚ ਹਿੰਸਕ ਹੰਗਾਮੇ ਵਿਚਾਲੇ ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਸਥਿਤੀ ‘ਤੇ ਕੀਤੀ ਚਰਚਾ

ਪ੍ਰਦਰਸ਼ਨਕਾਰੀਆਂ ਨੇ ਜ਼ਬਰਦਸਤੀ ਸ਼ੇਖ ਹਸੀਨਾ ਦੀ ਰਿਹਾਇਸ਼ ‘ਚ ਦਾਖਲ ਹੋ ਕੇ ਭੰਨਤੋੜ ਕੀਤੀ। ਸ਼ੇਖ ਹਸੀਨਾ ਦੇ ਨਾਲ ਉਨ੍ਹਾਂ ਦੀ ਭੈਣ ਵੀ ਢਾਕਾ ਛੱਡ ਗਈ ਹੈ।

ਬੰਗਲਾਦੇਸ਼ ‘ਚ ਵਧਦੀ ਬੇਰੁਜਗਾਰੀ ਕਾਰਨ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ ‘ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਬੰਗਲਾਦੇਸ਼ ਦੇ ਮੌਜੂਦਾ ਸੰਕਟ ‘ਤੇ ਚਰਚਾ ਕੀਤੀ। ਕਾਂਗਰਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਕਈ ਦਿਨਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚ ਗਈ ਹੈ। ਫੌਜ ਹੁਣ ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿੱਚ ਸਥਿਤੀ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਜ਼ਬਰਦਸਤੀ ਸ਼ੇਖ ਹਸੀਨਾ ਦੀ ਰਿਹਾਇਸ਼ ‘ਚ ਦਾਖਲ ਹੋ ਕੇ ਭੰਨਤੋੜ ਕੀਤੀ। ਸ਼ੇਖ ਹਸੀਨਾ ਦੇ ਨਾਲ ਉਨ੍ਹਾਂ ਦੀ ਭੈਣ ਵੀ ਢਾਕਾ ਛੱਡ ਗਈ ਹੈ।

ਬੰਗਲਾਦੇਸ਼ ਵਿੱਚ ਪ੍ਰਦਰਸ਼ਨਕਾਰੀ ਪਿਛਲੇ ਕਈ ਦਿਨਾਂ ਤੋਂ ਮੌਜੂਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਉੱਠ ਰਹੇ ਹਨ। ਇਸ ਦੇ ਨਾਲ ਹੀ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਗੁਆਂਢੀ ਦੇਸ਼ ‘ਚ ਸਿਆਸੀ ਸੰਘਰਸ਼ ਨੂੰ ਨਵੀਂ ਦਿਸ਼ਾ ਮਿਲੇਗੀ। ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਦਿੱਲੀ ਵਿੱਚ ਇੱਕ ਵੱਡੀ ਮੀਟਿੰਗ ਹੋਈ। ਇਸ ਵਿੱਚ ਅਗਲੇਰੀ ਰੂਪ-ਰੇਖਾ ਸਬੰਧੀ ਸਮੁੱਚੀ ਪ੍ਰਕਿਰਿਆ ਤੈਅ ਕੀਤੀ ਗਈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਬੰਗਲਾਦੇਸ਼ ‘ਚ ਹਿੰਸਕ ਹੰਗਾਮੇ ਦਰਮਿਆਨ ਭਾਰਤ ਸਰਕਾਰ ਵੀ ਸਰਹੱਦ ‘ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਰਗਰਮ ਹੋ ਗਈ ਹੈ। ਬੀਐਸਐਫ ਨੂੰ ਵੀ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।