ਰਾਜਾ ਵੜਿੰਗ ਕਾਰੋਬਾਰੀਆਂ ਦੇ ਹੱਕ ‘ਚ ਬੋਲੇ, ਕਿਹਾ- ਸੀਐੱਮ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ, ਬਿਜਲੀ ਦਰਾਂ ‘ਚ ਕਟੌਤੀ ਕਰਨ

ਰਾਜਾ ਵੜਿੰਗ ਕਾਰੋਬਾਰੀਆਂ ਦੇ ਹੱਕ ‘ਚ ਬੋਲੇ, ਕਿਹਾ- ਸੀਐੱਮ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ, ਬਿਜਲੀ ਦਰਾਂ ‘ਚ ਕਟੌਤੀ ਕਰਨ

ਰਾਜਾ ਵੜਿੰਗ ਨੇ ਕਿਹਾ ਕਿ ਕਾਰੋਬਾਰੀ ਪਹਿਲਾਂ ਹੀ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ‘ਤੇ ‘ਆਪ’ ਦੀ ਨਾਕਾਮੀ ਤੋਂ ਨਾਰਾਜ਼ ਹਨ। ਖਰਚਿਆਂ ਦਾ ਵਾਧੂ ਬੋਝ ਉਨ੍ਹਾਂ ਲਈ ਦੂਜੇ ਰਾਜਾਂ ਵਿੱਚ ਮੌਕੇ ਭਾਲਣ ਦਾ ਇੱਕ ਹੋਰ ਕਾਰਨ ਹੈ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿੱਚ ਹਨ ਅਤੇ ਅੱਜ ਉਨ੍ਹਾਂ ਦਾ ਕਾਰੋਬਾਰੀਆਂ ਨਾਲ ਮਿਲਣ ਦਾ ਪ੍ਰੋਗਰਾਮ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਸਮਰਥਨ ਵਿੱਚ ਖੜ੍ਹੇ ਨਜ਼ਰ ਆਏ। ਉਨ੍ਹਾਂ ਪੰਜਾਬ ਵਿੱਚ ਉਦਯੋਗਾਂ ਅਤੇ ਕਾਰਖਾਨਿਆਂ ਦੀਆਂ ਬਿਜਲੀ ਦਰਾਂ ਵਿੱਚ ਕਟੌਤੀ ਕਰਨ ਦੀ ਮੰਗ ਕੀਤੀ ਹੈ, ਜਿਸਦੇ ਕਾਰਨ ਕਾਰੋਬਾਰੀ ਅਸੁਵਿਧਾ ਕਾਰਨ ਦੂਜੇ ਰਾਜਾਂ ਵਿੱਚ ਨਿਵੇਸ਼ ਪਲੇਟਫਾਰਮ ਦੀ ਭਾਲ ਕਰ ਰਹੇ ਹਨ।

ਰਾਜਾ ਵੜਿੰਗ ਨੇ ਕਿਹਾ ਕਿ ਸਨਅਤਕਾਰ ਪਹਿਲਾਂ ਹੀ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ‘ਤੇ ‘ਆਪ’ ਦੀ ਨਾਕਾਮੀ ਤੋਂ ਨਾਰਾਜ਼ ਹਨ। ਖਰਚਿਆਂ ਦਾ ਵਾਧੂ ਬੋਝ ਉਨ੍ਹਾਂ ਲਈ ਦੂਜੇ ਰਾਜਾਂ ਵਿੱਚ ਮੌਕੇ ਭਾਲਣ ਦਾ ਇੱਕ ਹੋਰ ਕਾਰਨ ਸੀ। ਪੀਪੀਸੀ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਤਾਂ ਜੋ ਵਪਾਰੀਆਂ ਅਤੇ ਆਮ ਆਦਮੀ ‘ਤੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ।

ਵੜਿੰਗ ਨੇ ਅਫ਼ਸੋਸ ਪ੍ਰਗਟਾਇਆ ਕਿ ਡੀਜ਼ਲ-ਪੈਟਰੋਲ ‘ਤੇ ਉੱਚ ਬਿਜਲੀ ਡਿਊਟੀ ਅਤੇ ਵੈਟ ਵਪਾਰੀਆਂ ‘ਤੇ ਭਾਰੀ ਬੋਝ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਵਪਾਰੀਆਂ ਦਾ ਸਮਰਥਨ ਕਰੇ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਠੋਸ ਕਦਮ ਚੁੱਕੇ। ਵੜਿੰਗ ਨੇ ਪੰਜਾਬ ਸਰਕਾਰ ‘ਤੇ ਵਪਾਰੀਆਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵੀ ਦੱਸਿਆ।

ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦੀ ਲੋੜ ਹੈ। ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਉਦਯੋਗਾਂ ਲਈ ਬੁਨਿਆਦੀ ਢਾਂਚੇ ਨੂੰ ਸੁਧਾਰਨ, ਵਾਧੂ ਲਾਭ ਜਾਂ ਸਹੂਲਤਾਂ ਪ੍ਰਦਾਨ ਕਰਨ ਅਤੇ ਕਾਰੋਬਾਰ ਨੂੰ ਕਾਇਮ ਰੱਖਣ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਕੋਈ ਕਦਮ ਚੁੱਕਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਕਾਰਨਾਂ ਕਰਕੇ ਵਪਾਰੀਆਂ ਨੂੰ ਪੰਜਾਬ ਛੱਡ ਕੇ ਦੂਜੇ ਰਾਜਾਂ ਵਿੱਚ ਜਾਣਾ ਪਿਆ ਹੈ। ਵੜਿੰਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹੋਰ ਗੁਆਂਢੀ ਰਾਜਾਂ ਵਿੱਚ ਵੈਟ ਘੱਟ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਡੀਜ਼ਲ ਅਤੇ ਪੈਟਰੋਲ ‘ਤੇ ਵੈਟ 5 ਰੁਪਏ ਪ੍ਰਤੀ ਲੀਟਰ ਘਟਾਉਣ ਸਮੇਤ ਬਿਜਲੀ ਦਰਾਂ ‘ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇ।