- ਪੰਜਾਬ
- No Comment
ਪੰਜਾਬੀ ਗਾਇਕ ਸ਼ੁਭ ਦੇ ਸਮਰਥਨ ‘ਚ ਆਈ ਕਾਂਗਰਸ, ਰਾਜਾ ਵੜਿੰਗ ਨੇ ਕਿਹਾ, ਸ਼ੁਭ ਨੂੰ ਦੇਸ਼ ਵਿਰੋਧੀ ਕਹਿਣਾ ਗਲਤ

ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਸੀਂ ਪੰਜਾਬੀਆਂ ਨੂੰ ਆਪਣੇ ਰਾਸ਼ਟਰਵਾਦ ਬਾਰੇ ਕੋਈ ਸਬੂਤ ਦੇਣ ਦੀ ਲੋੜ ਨਹੀਂ ਹੈ। ਕੁਝ ਤਾਕਤਾਂ ਵੱਲੋਂ ਪੰਜਾਬੀਆਂ ਨੂੰ ਕਮਜ਼ੋਰ ਕਰਨ ਲਈ ਇਸ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਸਾਡੇ ਨੌਜਵਾਨਾਂ ਦੇ ਅਕਸ ਨੂੰ ਖਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਰੈਪਰ ਸ਼ੁਭਨੀਤ ਸਿੰਘ, ਜਿਸਨੂੰ ਸ਼ੁਭ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇਸ ਸਮੇਂ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕਾਫੀ ਪ੍ਰਤੀਕਿਰਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਭਾਰਤ ਅਤੇ ਕੈਨੇਡਾ ਵਿਵਾਦ ਦਰਮਿਆਨ ਕਾਂਗਰਸ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਖਾਲਿਸਤਾਨ ਦੇ ਵਿਚਾਰ ਦਾ ਸਖਤ ਵਿਰੋਧ ਕਰਦੇ ਹਨ। ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਪੂਰੀ ਤਾਕਤ ਨਾਲ ਲੜਨਾ ਉਨ੍ਹਾਂ ਦਾ ਮਕਸਦ ਹੈ । ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਉਹ ਸ਼ੁਭ ਵਰਗੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਲੇਬਲ ਲਗਾਉਣ ਦਾ ਵਿਰੋਧ ਕਰਦੇ ਹਨ।
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਸੀਂ ਪੰਜਾਬੀਆਂ ਨੂੰ ਆਪਣੇ ਰਾਸ਼ਟਰਵਾਦ ਬਾਰੇ ਕੋਈ ਸਬੂਤ ਦੇਣ ਦੀ ਲੋੜ ਨਹੀਂ ਹੈ। ਕੁਝ ਤਾਕਤਾਂ ਵੱਲੋਂ ਪੰਜਾਬੀਆਂ ਨੂੰ ਕਮਜ਼ੋਰ ਕਰਨ ਲਈ ਇਸ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਸਾਡੇ ਨੌਜਵਾਨਾਂ ਦੇ ਅਕਸ ਨੂੰ ਖਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇੱਕ ਹੋਰ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿਰੁੱਧ ਨਫ਼ਰਤੀ ਅਪਰਾਧਾਂ ਦੀਆਂ ਵੱਧ ਰਹੀਆਂ ਘਟਨਾਵਾਂ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਹਨ। ਹੁਣ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਨੇ ਉਨ੍ਹਾਂ ਮਾਪਿਆਂ ਦੀ ਚਿੰਤਾ ਵਧਾ ਦਿੱਤੀ ਹੈ, ਜਿਨ੍ਹਾਂ ਨੇ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਵਿਦੇਸ਼ ਭੇਜਿਆ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਨਾਲ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਤਣਾਅਪੂਰਨ ਸਥਿਤੀ ਦੇ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਸ਼ੁਭਨੀਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਭਾਰਤ ਦਾ ਗਲਤ ਨਕਸ਼ਾ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਿਆ ਸੀ। ਇਸ ਨਕਸ਼ੇ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਦਿੱਤਾ ਸੀ ‘ਪੰਜਾਬ ਲਈ ਪ੍ਰਾਰਥਨਾ ਕਰੋ’। ਆਲੋਚਨਾਵਾਂ ‘ਚ ਘਿਰੇ ਸ਼ੁਭਨੀਤ ਸਿੰਘ ਨੂੰ ਕ੍ਰਿਕਟਰ ਵਿਰਾਟ ਕੋਹਲੀ ਨੇ ਇੰਸਟਾਗ੍ਰਾਮ ‘ਤੇ ਅਨਫਾਲੋ ਕਰ ਦਿੱਤਾ ਹੈ। ਇਲੈਕਟ੍ਰਾਨਿਕਸ ਬ੍ਰਾਂਡ BOAT ਨੇ
ਉਸਦੇ ਭਾਰਤ ਦੌਰੇ ਦੀ ਸਪਾਂਸਰਸ਼ਿਪ ਵਾਪਸ ਲੈ ਲਈ ਹੈ। ਹਾਰਦਿਕ ਪੰਡਯਾ ਅਤੇ ਕੇਐਲ ਰਾਹੁਲ ਨੇ ਵੀ ਉਸ ਨੂੰ ਅਨਫਾਲੋ ਕਰ ਦਿੱਤਾ ਹੈ। ਆਨਲਾਈਨ ਟਿਕਟਿੰਗ ਸਾਈਟ BookMyShow ਨੇ ਵੀ ਗਾਇਕ ਸ਼ੁਬਨੀਤ ਸਿੰਘ ਦੇ ਭਾਰਤ ਦੌਰੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੈਨੇਡਾ ਹੁਣ ਪਾਕਿਸਤਾਨ ਦੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦਾ ਧਿਆਨ ਰੱਖਿਆ ਜਾਵੇਗਾ।