ਸਾਂਸਦ ਰਾਜਾ ਵੜਿੰਗ ਨੇ ਕਿਹਾ ਹਰਿਆਣਾ ‘ਚ ‘ਆਪ’ ਉਮੀਦਵਾਰਾਂ ਨੂੰ 2000 ਤੋਂ ਵੱਧ ਵੋਟਾਂ ਨਹੀਂ ਮਿਲਣਗੀਆਂ

ਸਾਂਸਦ ਰਾਜਾ ਵੜਿੰਗ ਨੇ ਕਿਹਾ ਹਰਿਆਣਾ ‘ਚ ‘ਆਪ’ ਉਮੀਦਵਾਰਾਂ ਨੂੰ 2000 ਤੋਂ ਵੱਧ ਵੋਟਾਂ ਨਹੀਂ ਮਿਲਣਗੀਆਂ

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸੀਟਾਂ ਨੂੰ ਲੈ ਕੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ ਉਮੀਦਵਾਰ ਵੱਖਰੇ ਤੌਰ ‘ਤੇ ਚੋਣ ਲੜਨ ਲਈ ਉਤਾਰ ਦਿੱਤੇ ਹਨ।

ਆਮ ਆਦਮੀ ਪਾਰਟੀ ਨੂੰ ਲੈ ਕੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਤੰਜ਼ ਕਸੀਆਂ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿੱਚ ਕੋਈ ਗਠਜੋੜ ਨਹੀਂ ਹੋਇਆ ਹੈ। ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ ਉਮੀਦਵਾਰ ਵੱਖਰੇ ਤੌਰ ‘ਤੇ ਚੋਣ ਲੜਨ ਲਈ ਉਤਾਰ ਦਿੱਤੇ ਹਨ।

ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਨੂੰ ਕਾਂਗਰਸ ਦਾ ਚੰਗਾ ਫੈਸਲਾ ਦੱਸਿਆ ਹੈ। ਵੜਿੰਗ ਨੇ ਕਿਹਾ ਕਿ ‘ਆਪ’ ਹਰਿਆਣਾ ‘ਚ ਕਾਂਗਰਸ ਦੀ ਮਦਦ ਨਾਲ ਇਕ-ਦੋ ਸੀਟਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ‘ਆਪ’ ਨੂੰ ਹਰਿਆਣਾ ਦੀ ਕਿਸੇ ਵੀ ਸੀਟ ‘ਤੇ ਦੋ ਹਜ਼ਾਰ ਤੋਂ ਵੱਧ ਵੋਟਾਂ ਨਹੀਂ ਮਿਲਣਗੀਆਂ।

ਬੁੱਧਵਾਰ ਨੂੰ ਕਾਂਗਰਸ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਬੜੈਚ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਹਰਿਆਣਾ ਵਿੱਚ ਕਾਂਗਰਸ ਦਾ ਸਮਰਥਨ ਲੈ ਕੇ ਆਪਣੀ ਸਿਆਸੀ ਗੱਡੀ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਜਨਤਾ ਆਮ ਆਦਮੀ ਪਾਰਟੀ ਦੀ ਸੱਚਾਈ ਜਾਣ ਚੁੱਕੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਮਨਪ੍ਰੀਤ ਸਿੰਘ ਮਨੀ ਬੜੈਚ, ਅਨੁਰਿਧ ਵਸ਼ਿਸ਼ਟ, ਬਲਕਾਰ ਸਿੰਘ, ਪਵਨਜੀਤ ਸਿੰਘ ਹੰਝਰਾ, ਨਰੇਸ਼ ਸ਼ਰਮਾ, ਸੁਰਿੰਦਰ ਸਿੰਘ ਭਰੂਰ, ਸ਼ਸ਼ੀ ਅਗਰਵਾਲ, ਰੁਪਿੰਦਰ ਭਾਰਦਵਾਜ ਆਦਿ ਹਾਜ਼ਰ ਸਨ।