ਪੰਜਾਬ : ਆਨੰਦਪੁਰ ਸਾਹਿਬ ਪਹੁੰਚੇ ਰਾਜਨਾਥ ਸਿੰਘ ਨੇ ਕਿਹਾ ਮੋਦੀ ਦੇ ਰਾਜ ‘ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ

ਪੰਜਾਬ : ਆਨੰਦਪੁਰ ਸਾਹਿਬ ਪਹੁੰਚੇ ਰਾਜਨਾਥ ਸਿੰਘ ਨੇ ਕਿਹਾ ਮੋਦੀ ਦੇ ਰਾਜ ‘ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ

ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ਵਾਂਗ ਪੰਜਾਬ ਵਿੱਚ ਵੀ ਮੋਦੀ ਲਹਿਰ ਹੈ। ਭਾਰਤ ਦੁਨੀਆ ਵਿਚ ਉਸ ਮੁਕਾਮ ‘ਤੇ ਹੈ, ਜਿੱਥੇ ਸਾਰੇ ਦੇਸ਼ ਸਾਨੂੰ ਸਨਮਾਨ ਦੀ ਨਜ਼ਰ ਨਾਲ ਦੇਖਦੇ ਹਨ ਅਤੇ ਸਾਡੇ ਦੁਸ਼ਮਣ ਦੇਸ਼ ਵੱਲ ਦੇਖਣ ਦੀ ਹਿੰਮਤ ਨਹੀਂ ਕਰਦੇ।

ਦੇਸ਼ ਦੇ ਸਾਰੇ ਵੱਡੇ ਆਗੂ ਇਸ ਸਮੇਂ ਪੰਜਾਬ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਲਈ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿਖੇ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਰਾਜਨਾਥ ਸਿੰਘ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ ਹੈ।

ਨੌਜਵਾਨ ਆਗੂ ਰਾਣਾ ਭਾਨੂ ਪ੍ਰਤਾਪ ਦੀ ਅਗਵਾਈ ਹੇਠ ਹੋਈ ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ਵਾਂਗ ਪੰਜਾਬ ਵਿੱਚ ਵੀ ਮੋਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਤੇ ਮਜ਼ਬੂਤ ​​ਅਗਵਾਈ ਸਦਕਾ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭਾਰਤ ਦੁਨੀਆ ਵਿਚ ਉਸ ਮੁਕਾਮ ‘ਤੇ ਹੈ, ਜਿੱਥੇ ਸਾਰੇ ਦੇਸ਼ ਸਾਨੂੰ ਸਨਮਾਨ ਦੀ ਨਜ਼ਰ ਨਾਲ ਦੇਖਦੇ ਹਨ ਅਤੇ ਸਾਡੇ ਦੁਸ਼ਮਣ ਦੇਸ਼ ਵੱਲ ਦੇਖਣ ਦੀ ਹਿੰਮਤ ਨਹੀਂ ਕਰਦੇ। ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਹੁਣ ਇੰਨਾ ਸ਼ਕਤੀਸ਼ਾਲੀ ਹੈ ਕਿ ਉਹ ਅੰਦਰ ਜਾ ਕੇ ਮਾਰ ਵੀ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੀ ਤਾਕਤ, ਵੱਕਾਰ ਅਤੇ ਸਾਡੀ ਆਰਥਿਕਤਾ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਆਪਣੀ ਧਰਤੀ ‘ਤੇ ਅੱਤਵਾਦੀ ਫੈਕਟਰੀਆਂ ਨੂੰ ਖਤਮ ਨਹੀਂ ਕਰ ਸਕਦਾ ਤਾਂ ਅਸੀਂ ਮਦਦ ਦੇਣ ਲਈ ਤਿਆਰ ਹਾਂ। ਰੱਖਿਆ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਭਾਜਪਾ ਦਾ ਜਿੱਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਪਾਰਟੀ ਨੂੰ ਅਜ਼ਮਾਇਆ ਹੈ। ਇਨ੍ਹਾਂ ਸਾਰਿਆਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।