ਜੇਕਰ ਮੈਂ ਅਮਰੀਕੀ ਰਾਸ਼ਟਰਪਤੀ ਬਣਿਆ ਤਾਂ 75 ਫੀਸਦੀ ਸਰਕਾਰੀ ਕਰਮਚਾਰੀਆਂ ਨੂੰ ਬਰਖਾਸਤ ਕਰ ਦਿਆਂਗਾ : ਵਿਵੇਕ ਰਾਮਾਸਵਾਮੀ

ਜੇਕਰ ਮੈਂ ਅਮਰੀਕੀ ਰਾਸ਼ਟਰਪਤੀ ਬਣਿਆ ਤਾਂ 75 ਫੀਸਦੀ ਸਰਕਾਰੀ ਕਰਮਚਾਰੀਆਂ ਨੂੰ ਬਰਖਾਸਤ ਕਰ ਦਿਆਂਗਾ : ਵਿਵੇਕ ਰਾਮਾਸਵਾਮੀ

ਅਮਰੀਕੀ ਨਿਊਜ਼ ਵੈੱਬਸਾਈਟ ‘ਐਕਸਿਓਸ’ ਨੂੰ ਦਿੱਤੇ ਇੰਟਰਵਿਊ ‘ਚ ਰਾਮਾਸਵਾਮੀ ਨੇ ਕਿਹਾ ਕਿ ਉਨ੍ਹਾਂ ਦੇ ਨਿਸ਼ਾਨੇ ‘ਤੇ ਸਿੱਖਿਆ ਵਿਭਾਗ, ਐੱਫ.ਬੀ.ਆਈ., ਆਬਕਾਰੀ, ਤੰਬਾਕੂ, ਹਥਿਆਰ ਅਤੇ ਵਿਸਫੋਟਕ ਬਿਊਰੋ, ਪ੍ਰਮਾਣੂ ਰੈਗੂਲੇਟਰੀ ਕਮਿਸ਼ਨ, (ਇੰਟਰਨਲ ਰੈਵੇਨਿਊ ਸਰਵਿਸ) ਆਈਆਰਐਸ ਅਤੇ ਵਣਜ ਵਿਭਾਗ ਹੋਣਗੇ।

ਅਮਰੀਕਾ ਵਿੱਚ ਅਗਲੇ ਸਾਲ ਹੋਣ ਵਾਲਿਆਂ ਰਾਸ਼ਟਰਪਤੀ ਚੋਣਾਂ ‘ਚ ਸ਼ਾਮਿਲ ਰਾਸ਼ਟਰਪਤੀ ਉਮੀਦਵਾਰਾਂ ਦੇ ਅਜੀਬੋ ਗਰੀਬ ਬਿਆਨ ਸਾਹਮਣੇ ਆ ਰਹੇ ਹਨ । ਇਸ ਚੋਣ ਲਈ ਕਈ ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਭਾਰਤੀ ਮੂਲ ਦਾ ਇੱਕ ਰਿਪਬਲਿਕਨ ਉਮੀਦਵਾਰ ਵੀ ਰਾਸ਼ਟਰਪਤੀ ਅਹੁਦੇ ਦੀ ਦੌੜ ਵਿੱਚ ਹੈ। ਉਨ੍ਹਾਂ ਨੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨਾਲ ਅਮਰੀਕੀ ਸਰਕਾਰੀ ਵਿਭਾਗ ‘ਚ ਹਲਚਲ ਵਧ ਗਈ ਹੈ।

ਦਰਅਸਲ, ਅਮਰੀਕਾ ਦੇ ਰਾਸ਼ਟਰਪਤੀ ਬਣਨ ਦੀ ਦੌੜ ਵਿੱਚ ਸ਼ਾਮਲ ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਨੇ ਵੱਡਾ ਦਿਤਾ ਹੈ। ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ, ਜੋ ਕਿ ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ਵਿੱਚ ਹਨ, ਨੇ ਕਿਹਾ ਹੈ ਕਿ ਜੇਕਰ ਉਹ 2024 ਦੀਆਂ ਚੋਣਾਂ ਜਿੱਤਦੇ ਹਨ ਤਾਂ ਉਹ ਸੰਘੀ ਸਰਕਾਰ ਦੇ 75 ਫੀਸਦੀ ਤੋਂ ਵੱਧ ਸਰਕਾਰੀ ਕਰਮਚਾਰੀਆਂ ਨੂੰ ਹਟਾ ਦੇਣਗੇ ਅਤੇ ਕਈ ਵੱਡੀਆਂ ਏਜੰਸੀਆਂ ਨੂੰ ਬੰਦ ਕਰ ਦੇਣਗੇ।

ਅਮਰੀਕੀ ਨਿਊਜ਼ ਵੈੱਬਸਾਈਟ ‘ਐਕਸਿਓਸ’ ਨੂੰ ਦਿੱਤੇ ਇੰਟਰਵਿਊ ‘ਚ ਰਾਮਾਸਵਾਮੀ ਨੇ ਕਿਹਾ ਕਿ ਉਨ੍ਹਾਂ ਦੇ ਨਿਸ਼ਾਨੇ ‘ਤੇ ਸਿੱਖਿਆ ਵਿਭਾਗ, ਐੱਫ.ਬੀ.ਆਈ., ਆਬਕਾਰੀ, ਤੰਬਾਕੂ, ਹਥਿਆਰ ਅਤੇ ਵਿਸਫੋਟਕ ਬਿਊਰੋ, ਪ੍ਰਮਾਣੂ ਰੈਗੂਲੇਟਰੀ ਕਮਿਸ਼ਨ, (ਇੰਟਰਨਲ ਰੈਵੇਨਿਊ ਸਰਵਿਸ) ਆਈਆਰਐਸ ਅਤੇ ਵਣਜ ਵਿਭਾਗ ਹੋਣਗੇ।

ਰਾਮਾਸਵਾਮੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ‘ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪਹਿਲੇ ਦਿਨ ਤੋਂ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਦੱਸਿਆ ਗਿਆ ਕਿ ਪਹਿਲੇ ਸਾਲ ਦੇ ਅੰਤ ਤੱਕ ਕਰਮਚਾਰੀਆਂ ਦੀ ਗਿਣਤੀ 50 ਫੀਸਦੀ ਤੱਕ ਘਟਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ, “ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਇਨ੍ਹਾਂ ਵਿੱਚੋਂ 30 ਪ੍ਰਤੀਸ਼ਤ ਕਰਮਚਾਰੀ ਅਗਲੇ ਪੰਜ ਸਾਲਾਂ ਵਿੱਚ ਸੇਵਾਮੁਕਤੀ ਦੀ ਉਮਰ ਤੱਕ ਪਹੁੰਚ ਜਾਣਗੇ। ਇਸ ਲਈ ਇਹ ਜਾਇਜ਼ ਹੈ, ਇਸ ਵਿੱਚ ਕੋਈ ਸ਼ੱਕ ਨਹੀਂ ਹੈ, ਪਰ ਇਹ ਇੰਨਾ ਅਜੀਬ ਨਹੀਂ ਹੈ ਜਿੰਨਾ ਇਹ ਲਗਦਾ ਹੈ।” ਐਕਸੀਓਸ ਮੁਤਾਬਕ ਰਾਮਾਸਵਾਮੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਟੀਚਾ ਚਾਰ ਸਾਲਾਂ ‘ਚ 22 ਲੱਖ ਕਰਮਚਾਰੀਆਂ ਨੂੰ ਹਟਾਉਣਾ ਹੈ। ‘ਨਿਊਯਾਰਕ ਟਾਈਮਜ਼’ ਮੁਤਾਬਕ ਫੈਡਰਲ ਸਰਕਾਰ ‘ਚ ਕਰੀਬ 22 ਲੱਖ 50 ਹਜ਼ਾਰ ਲੋਕ ਕੰਮ ਕਰਦੇ ਹਨ। 75 ਪ੍ਰਤੀਸ਼ਤ ਤੋਂ ਵੱਧ ਕਰਮਚਾਰੀਆਂ ਨੂੰ ਖਤਮ ਕਰਨ ਦੇ ਨਤੀਜੇ ਵਜੋਂ 1.6 ਮਿਲੀਅਨ ਤੋਂ ਵੱਧ ਲੋਕਾਂ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ, ਫੈਡਰਲ ਬਜਟ ਵਿੱਚ ਅਰਬਾਂ ਡਾਲਰ ਦੀ ਬਚਤ ਹੋਵੇਗੀ। ਹਾਲਾਂਕਿ ਇਸ ਨਾਲ ਸਰਕਾਰ ਦੇ ਮਹੱਤਵਪੂਰਨ ਕੰਮ ਵੀ ਰੁਕ ਜਾਣਗੇ।