ਭਾਰਤੀ ਜਨਤਾ ਪਾਰਟੀ ਰਵਨੀਤ ਸਿੰਘ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਮੈਂਬਰ ਬਣਾ ਸਕਦੀ ਹੈ

ਭਾਰਤੀ ਜਨਤਾ ਪਾਰਟੀ ਰਵਨੀਤ ਸਿੰਘ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਮੈਂਬਰ ਬਣਾ ਸਕਦੀ ਹੈ

ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਲਈ ਬਿੱਟੂ ਦਾ ਸੰਸਦ ‘ਚ ਰਹਿਣਾ ਜ਼ਰੂਰੀ ਹੈ ਅਤੇ ਇਸ ਦੇ ਲਈ 6 ਮਹੀਨੇ ਦਾ ਸਮਾਂ ਹੈ। ਹੁਣ ਹਾਲ ਹੀ ਵਿੱਚ ਹਰਿਆਣਾ ਦੀ ਇੱਕ ਰਾਜ ਸਭਾ ਸੀਟ ਖਾਲੀ ਹੋਈ ਹੈ। ਭਾਜਪਾ ਇਸ ਸੀਟ ਤੋਂ ਬਿੱਟੂ ਨੂੰ ਰਾਜ ਸਭਾ ਲਈ ਚੁਣ ਸਕਦੀ ਹੈ।

ਰਵਨੀਤ ਬਿੱਟੂ ਨੇ ਭਾਜਪਾ ਵਿਚ ਸ਼ਾਮਿਲ ਹੋ ਕੇ ਸਭ ਨੂੰ ਹੈਰਾਨ ਕਰ ਦਿਤਾ ਸੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਭਾਜਪਾ ਇੱਕ ਹੋਰ ਦਾਅ ਖੇਡਣ ਜਾ ਰਹੀ ਹੈ। ਦਰਅਸਲ, ਭਾਜਪਾ ਹਰਿਆਣਾ ਵਿੱਚ ਰਵਨੀਤ ਬਿੱਟੂ ਨੂੰ ਸਿੱਖ ਚਿਹਰੇ ਵਜੋਂ ਸਥਾਪਤ ਕਰਨ ਦੀ ਤਿਆਰੀ ਕਰ ਰਹੀ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਰਵਨੀਤ ਬਿੱਟੂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਦੀਆਂ ਪੌੜੀਆਂ ਚੜ੍ਹਨ ਲਈ ਸੀਟ ਲੱਭ ਲਈ ਹੈ।

ਰਵਨੀਤ ਸਿੰਘ ਬਿੱਟੂ ਹਰਿਆਣਾ ਤੋਂ ਰਾਜ ਸਭਾ ਮੈਂਬਰ ਬਣ ਸਕਦੇ ਹਨ। ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਆਨੰਦਪੁਰ ਸਾਹਿਬ ਅਤੇ ਲੁਧਿਆਣਾ ਤੋਂ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਬਿੱਟੂ ਇਸ ਵਾਰ ਭਾਜਪਾ ਦੀ ਟਿਕਟ ‘ਤੇ ਲੁਧਿਆਣਾ ਤੋਂ ਚੋਣ ਹਾਰ ਗਏ ਸਨ। ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਬਿੱਟੂ ਨੂੰ ਮੋਦੀ ਮੰਤਰੀ ਮੰਡਲ ਵਿੱਚ ਥਾਂ ਮਿਲੀ ਅਤੇ ਉਨ੍ਹਾਂ ਨੂੰ ਕੇਂਦਰੀ ਰੇਲ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਬਣਾਇਆ ਗਿਆ।

ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਲਈ ਬਿੱਟੂ ਦਾ ਸੰਸਦ ‘ਚ ਰਹਿਣਾ ਜ਼ਰੂਰੀ ਹੈ ਅਤੇ ਇਸ ਦੇ ਲਈ 6 ਮਹੀਨੇ ਦਾ ਸਮਾਂ ਹੈ। ਹੁਣ ਹਾਲ ਹੀ ਵਿੱਚ ਹਰਿਆਣਾ ਦੀ ਇੱਕ ਰਾਜ ਸਭਾ ਸੀਟ ਖਾਲੀ ਹੋਈ ਹੈ। ਭਾਜਪਾ ਇਸ ਸੀਟ ਤੋਂ ਬਿੱਟੂ ਨੂੰ ਰਾਜ ਸਭਾ ਲਈ ਚੁਣ ਸਕਦੀ ਹੈ। ਕਾਂਗਰਸ ਦੇ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਰੋਹਤਕ ਤੋਂ ਲੋਕ ਸਭਾ ਚੋਣ ਜਿੱਤ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜ ਸਭਾ ਸੀਟ ਛੱਡ ਦਿੱਤੀ। ਇਹ ਸੀਟ ਖਾਲੀ ਹੋਣ ਕਾਰਨ ਭਾਜਪਾ ਦੀਆਂ ਨਜ਼ਰਾਂ ਇਸ ‘ਤੇ ਟਿਕੀਆਂ ਹੋਈਆਂ ਹਨ ਅਤੇ ਵਿਧਾਨ ਸਭਾ ‘ਚ ਭਾਜਪਾ ਦੇ ਵਿਧਾਇਕਾਂ ਦੀ ਪੂਰੀ ਗਿਣਤੀ ਹੋਣ ਕਾਰਨ ਜਿੱਤ ਵੀ ਯਕੀਨੀ ਕਹੀ ਜਾ ਸਕਦੀ ਹੈ।